CM ਮਾਨ ਦੇ ਬਿਆਨ ਨੂੰ ਲੈ ਕੇ SOI ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਚੰਡੀਗੜ੍ਹ ਪੁਲਿਸ ਨਾਲ ਧੱਕਾ-ਮੁੱਕੀ, ਕਈ ਆਗੂ ਤੇ ਵਰਕਰ ਹਿਰਾਸਤ 'ਚ
SOI Protest against CM Mann : ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੇ ਵਿਰੋਧ ਵਿੱਚ ਬੁੱਧਵਾਰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (SOI) ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੋਈ ਵਰਕਰਾਂ ਵੱਲੋਂ ਸੀਐਮ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਰਾਣਾ ਰਣਬੀਰ ਸਮੇਤ ਕਈ ਆਗੂਆਂ ਨੇ ਸੀਐਮ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਝੜਪ ਹੋਈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੋਈ ਮੁਖੀ ਰਾਣਾ ਰਣਬੀਰ ਅਤੇ ਹੋਰ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਥਾਣੇ ਲੈ ਗਈ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸਟੇਜ ਤੋਂ SOI ਨੂੰ "ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ" ਕਿਹਾ ਸੀ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਹਾਈ ਅਲਰਟ 'ਤੇ ਹੈ। ਪੁਲਿਸ ਵੱਲੋਂ ਅੱਜ ਕਾਰਕੁਨਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ ਅਤੇ ਵਾਟਰ ਕੈਨਨ ਵੀ ਤਿਆਰ ਕੀਤੀਆਂ ਗਈਆਂ ਸਨ।
ਇਸਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ 'ਚ ਵੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਸੀ ਅਤੇ ਪੁਤਲਾ ਸਾੜਿਆ ਸੀ। ਜਥੇਬੰਦੀ ਵੱਲੋਂ ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ।
- PTC NEWS