Amritsar Firing News: ਗੱਡੀ ਸਾਈਡ ਕਰਨ ਨੂੰ ਲੈ ਕੇ ਇੱਕ ਨੌਜਵਾਨ ’ਤੇ ਕੁਝ ਲੋਕਾਂ ਨੇ ਚਲਾਈਆਂ ਗੋਲੀਆਂ
ਮਨਿੰਦਰ ਮੋਂਗਾ (ਅੰਮ੍ਰਿਤਸਰ, 6 ਅਪ੍ਰੈਲ): ਪੰਜਾਬ ’ਚ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ’ਚ ਬਣੀ ਹੋਈ ਹੈ। ਲੁੱਟਖੋਹ ਕਤਲ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਫਤਿਹਗੜ੍ਹ ਚੁੜੀਆਂ ਤੋਂ ਸਾਹਮਣੇ ਆਇਆ ਹੈ ਜਿੱਥੇ ਗੱਡੀ ਸਾਈਡ ਕਰਨ ਨੂੰ ਲੈ ਕੇ ਕੁਝ ਵਿਅਕਤੀਆਂ ਨੇ ਇੱਕ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਕਾਰਨ ਉਸ ਨੂੰ ਜ਼ਖਮੀ ਹਾਲਤ ਚ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖਿਲ ਕਰਵਾਇਆ ਗਿਆ ਹੈ। ਉੱਥੇ ਹੀ ਪਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਸਬੰਧੀ ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਬਾਜ਼ਾਰ ਕੁਝ ਸਾਮਾਨ ਖਰੀਦਣ ਦੇ ਲਈ ਗਿਆ ਸੀ ਉੱਥੇ ਹੀ ਗੱਡੀ ਸਾਈਡ ਕਰਨ ਨੂੰ ਲੈ ਕੇ ਕਾਰ ਸਵਾਰ ਕੁਝ ਵਿਅਕਤੀਆਂ ਨੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਪੁਲਿਸ ਤੋਂ ਇਹੀ ਮੰਗ ਕਰਦੇ ਹਨ ਕਿ ਦੋਸ਼ੀਆ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਸੂਬੇ ਕੋਲ ਡਾਕਟਰਾਂ, ਮੈਡੀਕਲ ਸਟਾਫ ਦੀ ਕੋਈ ਕਮੀ ਨਹੀਂ ਹੈ : ਡਾਕਟਰ ਬਲਬੀਰ ਸਿੰਘ
- PTC NEWS