Sun, Oct 25, 2026
Whatsapp

GidderBaha News : ਗਿੱਦੜਬਾਹਾ 'ਚ ਪੁੱਤ ਨੇ ਬੇਰਹਿਮੀ ਨਾਲ ਕੀਤਾ ਬਜ਼ੁਰਗ ਪਿਤਾ ਦਾ ਕਤਲ, ਪੁਲਿਸ ਜਾਂਚ 'ਚ ਜੁਟੀ

Son Murder Father in Gidderbaha : ਮ੍ਰਿਤਕ ਦੀ ਪਤਨੀ ਜਸਪਾਲ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਬਖ਼ਸ਼ੀਸ਼ ਸਿੰਘ ਅਤੇ ਪੁੱਤਰ ਵਿਚਕਾਰ ਘਰ ਵਿੱਚ ਹੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਇਸ ਤੋਂ ਬਾਅਦ ਉਸ ਦੇ ਪੁੱਤਰ ਨੇ ਕਿਰਪਾਨ ਨਾਲ ਹਮਲਾ ਕਰਕੇ ਆਪਣੇ ਪਿਤਾ ਦੀ ਜਾਨ ਲੈ ਲਈ।

Reported by:  PTC News Desk  Edited by:  KRISHAN KUMAR SHARMA -- October 25th 2026 08:52 AM -- Updated: October 25th 2026 09:18 AM
GidderBaha News : ਗਿੱਦੜਬਾਹਾ 'ਚ ਪੁੱਤ ਨੇ ਬੇਰਹਿਮੀ ਨਾਲ ਕੀਤਾ ਬਜ਼ੁਰਗ ਪਿਤਾ ਦਾ ਕਤਲ, ਪੁਲਿਸ ਜਾਂਚ 'ਚ ਜੁਟੀ

GidderBaha News : ਗਿੱਦੜਬਾਹਾ 'ਚ ਪੁੱਤ ਨੇ ਬੇਰਹਿਮੀ ਨਾਲ ਕੀਤਾ ਬਜ਼ੁਰਗ ਪਿਤਾ ਦਾ ਕਤਲ, ਪੁਲਿਸ ਜਾਂਚ 'ਚ ਜੁਟੀ

GidderBaha : ਗਿੱਦੜਬਾਹਾ ਵਿਖੇ ਦੇਰ ਸ਼ਾਮ ਇੱਕ ਪੁੱਤਰ ਵੱਲੋਂ ਆਪਣੇ ਪਿਤਾ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਖ਼ਸ਼ੀਸ਼ ਸਿੰਘ (75) ਵਾਸੀ ਰਾਮ ਸ਼ਰਨਮ ਵਾਲੀ ਗਲੀ, ਗਿੱਦੜਬਾਹਾ ਵਜੋਂ ਹੋਈ ਹੈ। ਘਟਨਾ ਸਮੇਂ ਉਹ ਆਪਣੇ ਘਰ ਵਿੱਚ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੌਜੂਦ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਗਿੱਦੜਬਾਹਾ ਪੁਲਿਸ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮੁੰਡੇ ਨੇ ਕਿਰਪਾਨ ਨੇ ਕੀਤਾ ਪਿਓ 'ਤੇ ਹਮਲਾ (Son Killed Father)

ਮ੍ਰਿਤਕ ਦੇ ਮੁੰਡੇ 'ਤੇ ਕਿਰਪਾਨ ਨਾਲ ਹਮਲਾ ਕਰਕੇ ਪਿਤਾ ਦਾ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਸਬੰਧੀ ਮ੍ਰਿਤਕ ਦੀ ਪਤਨੀ ਜਸਪਾਲ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਬਖ਼ਸ਼ੀਸ਼ ਸਿੰਘ ਅਤੇ ਪੁੱਤਰ ਵਿਚਕਾਰ ਘਰ ਵਿੱਚ ਹੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਇਸ ਤੋਂ ਬਾਅਦ ਉਸ ਦੇ ਪੁੱਤਰ ਨੇ ਕਿਰਪਾਨ ਨਾਲ ਹਮਲਾ ਕਰਕੇ ਆਪਣੇ ਪਿਤਾ ਦੀ ਜਾਨ ਲੈ ਲਈ।

ਉਸ ਨੇ ਦੱਸਿਆ ਕਿ ਉਸ ਦੀ ਨੂੰਹ ਕੁਝ ਦਿਨ ਪਹਿਲਾਂ ਆਪਣੀਆਂ ਤਿੰਨੋਂ ਧੀਆਂ ਨੂੰ ਘਰ ਛੱਡ ਕੇ ਪੇਕੇ ਚਲੀ ਗਈ ਸੀ। ਘਟਨਾ ਸਮੇਂ ਉਹ ਆਪਣੇ ਪਤੀ, ਪੁੱਤਰ ਅਤੇ ਤਿੰਨੋਂ ਪੋਤੀਆਂ ਸਮੇਤ ਘਰ ਵਿੱਚ ਮੌਜੂਦ ਸੀ।

ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ ਪੁਲਿਸ

ਦੂਜੇ ਪਾਸੇ, ਥਾਣਾ ਗਿੱਦੜਬਾਹਾ ਦੇ ਐੱਸ.ਐੱਚ.ਓ. ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ 75 ਸਾਲਾ ਬਜ਼ੁਰਗ ਦੇ ਕਤਲ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਬਖ਼ਸ਼ੀਸ਼ ਸਿੰਘ ਦਾ ਕਤਲ ਉਸ ਦੇ ਪੁੱਤਰ ਵੱਲੋਂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ...ਪੰਜਾਬ 'ਚ ਮੀਂਹ ਤੇ ਭਾਰੀ ਗੜ੍ਹੇਮਾਰੀ ਨੇ ਕਿਸਾਨਾਂ ਦੇ ਸਾਹ ਸੂਤੇ, ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਦਾ ਖ਼ਦਸ਼ਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK