Sat, Nov 15, 2025
Whatsapp

Ludhiana News : ਕਲਯੁੱਗੀ ਪੁੱਤ ਨੇ ਕੀਤਾ ਆਪਣੇ ਪਿਓ ਦਾ ਕਤਲ , ਸ਼ਰਾਬ ਦੇ ਨਸ਼ੇ 'ਚ ਆਪਣੇ ਪਿਓ 'ਤੇ ਇੱਟਾਂ ਨਾਲ ਕੀਤਾ ਹਮਲਾ

Ludhiana News : ਲੁਧਿਆਣਾ ਦੀ ਤਹਿਸੀਲ ਰਾਏਕੋਟ ਦੇ ਪਿੰਡ ਰਾਜਗੜ੍ਹ 'ਚ ਖੂਨ ਦੇ ਰਿਸ਼ਤੇ ਤਾਰ-ਤਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਕਲਯੁੱਗੀ ਪੁੱਤ ਅਵਤਾਰ ਸਿੰਘ (40 ਸਾਲ) ਨੇ ਘਰੇਲੂ ਵਿਵਾਦ ਦੇ ਚੱਲਦਿਆਂ ਸ਼ਰਾਬ ਦੇ ਨਸ਼ੇ 'ਚ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ 70 ਸਾਲਾ ਬੂਟਾ ਸਿੰਘ ਵਜੋਂ ਹੋਈ ਹੈ।

Reported by:  PTC News Desk  Edited by:  Shanker Badra -- November 01st 2025 12:01 PM
Ludhiana News : ਕਲਯੁੱਗੀ ਪੁੱਤ ਨੇ ਕੀਤਾ ਆਪਣੇ ਪਿਓ ਦਾ ਕਤਲ , ਸ਼ਰਾਬ ਦੇ ਨਸ਼ੇ 'ਚ ਆਪਣੇ ਪਿਓ 'ਤੇ ਇੱਟਾਂ ਨਾਲ ਕੀਤਾ ਹਮਲਾ

Ludhiana News : ਕਲਯੁੱਗੀ ਪੁੱਤ ਨੇ ਕੀਤਾ ਆਪਣੇ ਪਿਓ ਦਾ ਕਤਲ , ਸ਼ਰਾਬ ਦੇ ਨਸ਼ੇ 'ਚ ਆਪਣੇ ਪਿਓ 'ਤੇ ਇੱਟਾਂ ਨਾਲ ਕੀਤਾ ਹਮਲਾ

Ludhiana News : ਲੁਧਿਆਣਾ ਦੀ ਤਹਿਸੀਲ ਰਾਏਕੋਟ ਦੇ ਪਿੰਡ ਰਾਜਗੜ੍ਹ 'ਚ ਖੂਨ ਦੇ ਰਿਸ਼ਤੇ ਤਾਰ-ਤਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਕਲਯੁੱਗੀ ਪੁੱਤ ਅਵਤਾਰ ਸਿੰਘ (40 ਸਾਲ) ਨੇ ਘਰੇਲੂ ਵਿਵਾਦ ਦੇ ਚੱਲਦਿਆਂ ਸ਼ਰਾਬ ਦੇ ਨਸ਼ੇ 'ਚ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ 70 ਸਾਲਾ ਬੂਟਾ ਸਿੰਘ ਵਜੋਂ ਹੋਈ ਹੈ। 

ਇਹ ਘਟਨਾ ਸ਼ੁੱਕਰਵਾਰ ਰਾਤ 11:45 ਵਜੇ ਦੇ ਕਰੀਬ ਵਾਪਰੀ। ਪੁਲਿਸ ਨੇ ਆਰੋਪੀ ਅਵਤਾਰ ਸਿੰਘ ਤਾਰੀ ਵਿਰੁੱਧ ਸੁਧਾਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਅਪਰਾਧਿਕ ਪਿਛੋਕੜ ਵਾਲਾ ਅਵਤਾਰ ਸਿੰਘ ਇਸ ਤੋਂ ਪਹਿਲਾਂ ਵੀ ਆਪਣੇ ਚਾਚੇ ਦੇ ਕਤਲ ਵਿੱਚ ਜੇਲ੍ਹ ਕੱਟਕੇ ਆਇਆ ਸੀ

ਸੁਧਾਰ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਆਰੋਪੀ ਸ਼ਰਾਬ ਦਾ ਆਦੀ ਹੈ, ਜਿਸ ਕਾਰਨ ਅਕਸਰ ਘਰ ਵਿੱਚ ਲੜਾਈ ਹੁੰਦੀ ਰਹਿੰਦੀ ਸੀ। ਸ਼ੁੱਕਰਵਾਰ ਰਾਤ ਨੂੰ ਆਰੋਪੀ ਸ਼ਰਾਬ ਪੀ ਕੇ ਘਰ ਵਾਪਸ ਆਇਆ ਅਤੇ ਆਪਣੇ ਪਰਿਵਾਰ ਨਾਲ ਝਗੜਾ ਕਰਨ ਲੱਗ ਪਿਆ।

ਇਸ ਦੌਰਾਨ ਉਸਨੇ ਸਿਲੰਡਰ ਲਾਹ ਕੇ ਘਰ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ। ਜਦੋਂ ਉਸਦੇ ਪਿਤਾ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਆਰੋਪੀ ਨੇ ਉਸ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਉਸਨੇ ਕਈ ਵਾਰ ਕੀਤੇ, ਜਿਸ ਨਾਲ ਬੂਟਾ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ ਦੁਪਹਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੁਧਾਰ ਥਾਣੇ ਦੀ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

- PTC NEWS

Top News view more...

Latest News view more...

PTC NETWORK
PTC NETWORK