Son Murdered His Father : ਪੰਜਾਬ ’ਚ ਜਾਇਦਾਦ ਦੇ ਚੱਲਦੇ ਰਿਸ਼ਤਿਆਂ ਦਾ ਕਤਲ; ਕਲਯੁੱਗੀ ਪੁੱਤ ਨੇ ਆਪਣੇ ਪਿਓ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
Son Murdered His Father : ਪੰਜਾਬ ਦੇ ਬਰਨਾਲਾ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪੁੱਤਰ ਨੇ ਜਾਇਦਾਦ ਲਈ ਆਪਣੇ ਬਜ਼ੁਰਗ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮ ਪੁੱਤਰ ਨੇ ਪੱਥਰ ਨਾਲ ਹਮਲਾ ਕਰਕੇ ਆਪਣੇ ਪਿਤਾ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਨਿਹਾਲੂਵਾਲ ਦੀ ਹੈ।
ਦੱਸ ਦਈਏ ਕਿ ਪਿੰਡ ਨਿਹਾਲੂਵਾਲ ਵਿੱਚ ਇੱਕ ਪੁੱਤਰ ਨੇ ਘਰੇਲੂ ਝਗੜੇ ਕਾਰਨ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਬਜ਼ੁਰਗ ਬੂਟਾ ਸਿੰਘ (68) 'ਤੇ ਉਸਦੇ ਵੱਡੇ ਪੁੱਤਰ ਗੁਰਪ੍ਰੀਤ ਸਿੰਘ ਨੇ ਪੱਥਰ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਬੂਟਾ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਪੁੱਤਰ ਫਰਾਰ ਹੈ।
ਮਹਿਲ ਕਲਾਂ ਦੇ ਡੀਐਸਪੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੂਟਾ ਸਿੰਘ ਦੀ ਪਤਨੀ ਸੁਰਿੰਦਰ ਕੌਰ ਨੇ ਆਪਣੀ ਸ਼ਿਕਾਇਤ ਵਿੱਚ ਪੁਲਿਸ ਨੂੰ ਦੱਸਿਆ ਕਿ ਉਸਦੇ ਵੱਡੇ ਪੁੱਤਰ ਗੁਰਪ੍ਰੀਤ ਸਿੰਘ ਨੇ ਦੁਪਹਿਰ 1.30 ਵਜੇ ਦੇ ਕਰੀਬ ਉਸਦੇ ਪਤੀ ਬੂਟਾ ਸਿੰਘ ਦੀ ਛਾਤੀ 'ਤੇ ਪੱਥਰ ਨਾਲ ਹਮਲਾ ਕੀਤਾ। ਬੂਟਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਸ਼ੀ ਗੁਰਪ੍ਰੀਤ ਸਿੰਘ ਪਰਿਵਾਰਕ ਜਾਇਦਾਦ ਆਪਣੇ ਨਾਮ 'ਤੇ ਰਜਿਸਟਰ ਕਰਵਾਉਣਾ ਚਾਹੁੰਦਾ ਸੀ। ਇਸ ਮੁੱਦੇ 'ਤੇ ਉਸਦਾ ਆਪਣੇ ਪਿਤਾ ਬੂਟਾ ਸਿੰਘ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।
ਮ੍ਰਿਤਕ ਬੂਟਾ ਸਿੰਘ ਦੇ ਹੋਰ ਪੁੱਤਰ ਵੀ ਹਨ ਜੋ ਵਿਦੇਸ਼ ਵਿੱਚ ਰਹਿੰਦੇ ਹਨ। ਵੱਡਾ ਪੁੱਤਰ ਗੁਰਪ੍ਰੀਤ ਸਿੰਘ ਜ਼ਮੀਨ ਆਪਣੇ ਨਾਮ 'ਤੇ ਰਜਿਸਟਰ ਕਰਵਾਉਣ 'ਤੇ ਅੜਿਆ ਹੋਇਆ ਸੀ। ਗੁੱਸੇ ਵਿੱਚ ਆ ਕੇ ਉਸਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਟੀਮ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : Samrala News : ਮੀਂਹ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਹੋਈ ਢਹਿ-ਢੇਰੀ, ਇੱਕ ਮਹਿਲਾ ਦੀ ਹੋਈ ਮੌਤ
- PTC NEWS