Sonipat 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਗਰਭਵਤੀ ਲੜਕੀ ਦੀ ਮੌਤ, ਮਾਂ ਦੀ ਹਾਲਤ ਨਾਜ਼ੁਕ
Sonipat Road Accident : ਸੋਨੀਪਤ ਵਿੱਚੋਂ ਲੰਘਦੇ ਨੈਸ਼ਨਲ ਹਾਈਵੇਅ 44 'ਤੇ ਪਿਆਉ ਮਨਿਆਰੀ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲੜਕੀ ਦੀ ਮੌਤ ਹੋ ਗਈ ਅਤੇ ਉਸਦੀ ਮਾਂ ਗੰਭੀਰ ਜ਼ਖਮੀ ਹੋ ਗਈ ਹੈ। ਸੂਚਨਾ ਮਿਲਣ 'ਤੇ ਕੁੰਡਲੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾ ਦਿੱਤਾ। ਜ਼ਖਮੀ ਔਰਤ ਨੂੰ ਇਲਾਜ ਲਈ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਫਿਲਹਾਲ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁੰਡਲੀ ਦੀ ਪੇਪਰ ਮਿੱਲ ਕਲੋਨੀ ਵਿੱਚ ਕਿਰਾਏ 'ਤੇ ਰਹਿਣ ਵਾਲੀ ਬਿਨੀਤਾ ਅਤੇ ਮੰਜੂ ਚੱਪਲ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦੀਆਂ ਸਨ ਅਤੇ ਕੱਲ੍ਹ ਦੇਰ ਰਾਤ ਕੰਮ ਤੋਂ ਬਾਅਦ ਘਰ ਵਾਪਸ ਜਾ ਰਹੀਆਂ ਸਨ। ਸੜਕ ਪਾਰ ਕਰਦੇ ਸਮੇਂ ਉਨ੍ਹਾਂ ਨੂੰ ਇੱਕ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਬਿਨੀਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ ,ਜਦਕਿ ਉਸਦੀ ਮਾਂ ਮੰਜੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਕਰਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਪਿਆਉ ਮਨਿਆਰੀ ਵਿੱਚ ਰਹਿੰਦਾ ਸੀ, ਉਸਦੀ ਪਤਨੀ ਬਿਨੀਤਾ ਅਤੇ ਉਸਦੀ ਮਾਂ ਮੰਜੂ ਕੁੰਡਲੀ ਵਿੱਚ ਇੱਕ ਚੱਪਲ ਫੈਕਟਰੀ ਵਿੱਚ ਕੰਮ ਕਰਦੀਆਂ ਸਨ। ਦੇਰ ਸ਼ਾਮ ਫੈਕਟਰੀ ਤੋਂ ਵਾਪਸ ਆਉਂਦੇ ਸਮੇਂ ਉਹ ਸੜਕ ਪਾਰ ਕਰ ਰਹੇ ਸਨ, ਜਦੋਂ ਇੱਕ ਅਣਪਛਾਤੀ ਕਾਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਬਿਨੀਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸਦੀ ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸਦਾ ਰੋਹਤਕ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ।
ਦੱਸ ਦੇਈਏ ਕਿ ਬਿਨੀਤਾ ਸੱਤ ਮਹੀਨਿਆਂ ਦੀ ਗਰਭਵਤੀ ਸੀ, ਬੱਚੇ ਦੀ ਵੀ ਗਰਭ ਵਿੱਚ ਹੀ ਮੌਤ ਹੋ ਗਈ ਹੈ।
- PTC NEWS