Fri, May 15, 2026
Whatsapp

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਮਈ ਨੂੰ ਪੰਥਕ ਜਥੇਬੰਦੀਆਂ, ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ

ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿੱਚ ਕੀਤਾ ਗਿਆ ਦਖਲ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Reported by:  PTC News Desk  Edited by:  Aarti -- May 15th 2026 11:42 AM
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਮਈ ਨੂੰ ਪੰਥਕ ਜਥੇਬੰਦੀਆਂ, ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਮਈ ਨੂੰ ਪੰਥਕ ਜਥੇਬੰਦੀਆਂ, ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ, ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ 'ਤੇ ਵਿਚਾਰ-ਵਟਾਂਦਰਾ ਕਰਨ ਲਈ 17 ਮਈ ਨੂੰ ਤਖ਼ਤ ਸਾਹਿਬ ਵਿਖੇ ਇੱਕ ਅਹਿਮ ਇਕੱਤਰਤਾ ਸੱਦੀ ਗਈ ਹੈ।

ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿੱਚ ਕੀਤਾ ਗਿਆ ਦਖਲ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸੇ ਵਿੱਚ ਲਏ ਬਿਨਾਂ ਜੋ ਕਾਨੂੰਨ ਪਾਸ ਕੀਤਾ ਹੈ, ਉਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਉੱਤੇ ਬੇਲੋੜੀ ਜ਼ਿੰਮੇਵਾਰੀ ਥੋਪਣ ਅਤੇ ਸਿੱਖੀ ਪ੍ਰਚਾਰ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਾਜ਼ਿਸ਼ ਜਾਪਦਾ ਹੈ।


ਇਸ ਮੌਕੇ ਸਿੰਘ ਸਾਹਿਬ ਜੀ ਨੇ ਕਿਹਾ ਕਿ ਇਸ ਇਕੱਤਰਤਾ 'ਚ ਜਿੱਥੇ ਪੰਥਕ ਸਖਸ਼ੀਅਤਾਂ ਪਹੁੰਚ ਰਹੀਆਂ ਹਨ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਵਿਵਾਦਤ ਐਕਟ ਦੀਆਂ ਮਦਾਂ 'ਤੇ ਕਾਨੂੰਨੀ ਮਾਹਰਾਂ ਅਤੇ ਵਿਦਵਾਨਾਂ ਦੀ ਰਾਏ ਲਈ ਜਾਵੇਗੀ। ਜਿਨ੍ਹਾਂ ਵੱਲੋਂ ਮਦ ਦਰ ਮਦ ਇਸ ਕਨੂੰਨੁ ਦੀਆਂ ਖਾਮੀਆਂ ਨੂੰ ਸੰਗਤ ਸਾਹਮਣੇ ਰੱਖਿਆ ਜਾਵੇਗਾ।

ਸਿੰਘ ਸਾਹਿਬ ਜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਸਤਿਕਾਰ ਦਾ ਮਾਮਲਾ ਪੰਥ ਦਾ ਅੰਦਰੂਨੀ ਮਾਮਲਾ ਹੈ। ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਕਾਨੂੰਨ ਬਣਾਏ, ਪਰ ਗੁਰੂ ਸਾਹਿਬ ਦੇ ਸਰੂਪਾਂ ਦੀ ਸੇਵਾ-ਸੰਭਾਲ ਅਤੇ ਪ੍ਰਚਾਰ ਵਿੱਚ ਸਰਕਾਰੀ ਦਖਲਅੰਦਾਜ਼ੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ।

 ਸਿੰਘ ਸਾਹਿਬ ਜੀ ਨੇ ਮਾਲਵਾ ਖੇਤਰ ਦੇ ਸਮੂਹ ਗ੍ਰੰਥੀ ਸਿੰਘਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪੰਥਕ ਦਰਦੀਆਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਅਹਿਮ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ.ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ।

ਸਿੰਘ ਸਾਹਿਬ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 17 ਮਈ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮੇਂ ਸਿਰ ਪਹੁੰਚ ਕੇ ਪੰਥਕ ਏਕਤਾ ਦਾ ਸਬੂਤ ਦੇਣ ਤਾਂ ਜੋ ਸਰਕਾਰ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਪੁਰਜ਼ੋਰ ਵਿਰੋਧ ਕੀਤਾ ਜਾ ਸਕੇ।

ਇਹ ਵੀ ਪੜ੍ਹੋ  : Zirakpur ਛੱਤ ਦੀਆਂ ਲਾਈਟਾਂ ’ਤੇ ਵਾਪਰਿਆ ਦਰਦਨਾਕ ਹਾਦਸਾ; ਟਰੱਕ ਨੇ ਬੱਸ ਨੂੰ ਮਾਰੀ ਭਿਆਨਕ ਟੱਕਰ, 20 ਦੇ ਕਰੀਬ ਲੋਕ ਜ਼ਖਮੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK