DGP ਗੌਰਵ ਯਾਦਵ ਵੱਲੋਂ ASI ਦਲਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੇ ਏਐਸਆਈ ਦਲਜੀਤ ਸਿੰਘ ਨੂੰ ਡਿਊਟੀ ਦੇ ਨਾਲ-ਨਾਲ ਸਮਾਜ ਭਲਾਈ ਕੰਮਾਂ ਵਿਚ ਯੋਗਦਾਨ ਪਾਉਣ ਕਰਕੇ ਪੁਲਿਸ ਦੇ ਹੈੱਡ ਕੁਆਰਟਰ ਚੰਡੀਗੜ੍ਹ ਵਿਖੇ commendition ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਏਐਸਆਈ ਦਲਜੀਤ ਸਿੰਘ ਦੀ ਪ੍ਰਸੰਸਾ ਕੀਤੀ ਅਤੇ ਹਮੇਸ਼ਾ ਸਮਾਜ ਦੀ ਸੇਵਾ ਕਰਨ ਲਈ ਹੋਰ ਪ੍ਰੇਰਿਤ ਕੀਤਾ ਅਤੇ ਸ਼ੁੱਭ ਇਛਾਵਾ ਦਿੱਤੀਆ।ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਏਐਸਆਈ ਦਲਜੀਤ ਸਿੰਘ ਅੰਮ੍ਰਿਤਸਰ ਦੀ ਚੌਕੀ ਗਲਿਆਰਾ ਵਿਖੇ ਤਾਇਨਾਤ ਹਨ। ਦਲਜੀਤ ਸਿੰਘ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਕੰਮਾਂ ਕਰਕੇ ਉਨ੍ਹਾਂ ਦੇ ਨਾਮ ਤੋਂ ਹਰ ਇਕ ਜਾਣੂ ਹੈ।
Slug(Only in English language)*
- PTC NEWS