Advertisment

ਨਾਕਿਆਂ ਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਲਈ ਵਿਸ਼ੇਸ਼ ਜੈਕੇਟ ਬਣੀ ਵੱਖਰੀ ਪਛਾਣ

ਆਬਕਾਰੀ ਅਧਿਕਾਰੀ ਨੂੰ ਅਧਿਕਾਰਿਕ ਮਾਨਤਾ ਦੇਣ ਲਈ ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕੇਟਾਂ ਪ੍ਰਦਾਨ ਕੀਤੀਆਂ ਗਈਆਂ ਹਨ।

author-image
Aarti
Updated On
New Update
ਨਾਕਿਆਂ ਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਲਈ ਵਿਸ਼ੇਸ਼ ਜੈਕੇਟ ਬਣੀ ਵੱਖਰੀ ਪਛਾਣ
Advertisment

ਅੰਕੁਸ਼ ਮਹਾਜਨ (ਚੰਡੀਗੜ੍ਹ, 22 ਜਨਵਰੀ): ਇਨਫੋਰਸਮੈਂਟ ਗਤੀਵਿਧੀਆਂ ਦੌਰਾਨ ਆਬਕਾਰੀ ਅਧਿਕਾਰੀ ਨੂੰ ਅਧਿਕਾਰਿਕ ਮਾਨਤਾ ਦੇਣ ਲਈ ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕੇਟਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਨ੍ਹਾਂ ਜੈਕੇਟਾਂ ਦੇ ਅੱਗੇ ਪੰਜਾਬ ਸਰਕਾਰ ਅਤੇ ਐਸਓਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦਾ ਲੋਗੋ ਲੱਗਾ ਹੈ ਅਤੇ ਪਿਛਲੇ ਪਾਸੇ ਵਿਭਾਗ ਦਾ ਨਾਂ ਲਿਖਿਆ ਹੋਇਆ ਹੈ।

Advertisment

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਾਕਿਆਂ ਜਾਂ ਛਾਪੇਮਾਰੀ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਜੈਕੇਟਾਂ 'ਤੇ ਰਿਫਲੈਕਟਿਵ ਪੱਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਸਮੇਂ ਦੌਰਾਨ ਖਾਸ ਤੌਰ 'ਤੇ ਰਾਤ ਦੇ ਸਮੇਂ ਅਤੇ ਭੀੜ-ਭੜਕੇ ਵਾਲੇ ਇਲਾਕਿਆਂ ਵਿੱਚ ਸਰਕਾਰੀ ਪਹਿਰਾਵੇ ਦੀ ਅਣਹੋਂਦ ਕਾਰਨ ਇਨਫੋਰਸਮੈਂਟ ਗਤੀਵਿਧੀਆਂ ਨੂੰ ਅੰਜਾਮ ਦੇਣ ਸਮੇਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਆਬਕਾਰੀ ਇਨਫੋਰਸਮੈਂਟ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਵਿਭਾਗ ਦੇ ਅਧਿਕਾਰੀ ਲੰਬੇ ਸਮੇਂ ਤੋਂ ਅਜਿਹੀਆਂ ਸਰਕਾਰੀ ਜੈਕੇਟਾਂ ਜਾਂ ਪਹਿਰਾਵੇ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸਰਕਾਰੀ ਜੈਕਟ ਨੂੰ ਲਾਂਚ ਕਰਕੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਅਧਿਕਾਰੀਆਂ ਦੁਆਰਾ ਨਿਰਵਿਘਨ ਘੇਰਾਬੰਦੀ, ਤਲਾਸ਼ੀ ਅਤੇ ਜ਼ਬਤ ਕਾਰਵਾਈਆਂ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸਹਾਇਕ ਸਾਬਿਤ ਹੋ ਰਹੀ ਹੈ ਅਤੇ ਜਿੱਥੋਂ ਤੱਕ ਇਨਫੋਰਸਮੈਂਟ ਗਤੀਵਿਧੀਆਂ ਦਾ ਸਬੰਧ ਹੈ ਇਹ ਯਕੀਨੀ ਤੌਰ 'ਤੇ ਵਿਭਾਗ ਦੀ ਪੇਸ਼ੇਵਰ ਕੁਸ਼ਲਤਾ ਵਿੱਚ ਵਾਧਾ ਕਰੇਗੀ ।

ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਆਬਕਾਰੀ ਮਾਲੀਆ ਟੀਚਿਆਂ ਦੀ ਪ੍ਰਾਪਤੀ ਲਈ ਸੁਹਿਰਦ ਯਤਨ ਕਰਨ ਦੇ ਨਾਲ-ਨਾਲ ਗੁਆਂਢੀ ਸੂਬਿਆਂ ਤੋਂ ਸੂਬੇ ਵਿੱਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਤੇ ਨਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਵਿਕਰੀ ਤੇ ਰੋਕ ਲਗਾਉਣ ਲਈ ਠੋਸ ਉਪਰਾਲੇ ਕਰ ਰਿਹਾ ਹੈ।

ਇਹ ਵੀ ਪੜ੍ਹੋ: ਆਉਣ ਵਾਲੇ ਦਿਨਾਂ ’ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਇਨ੍ਹਾਂ ਸੂਬਿਆਂ ਵਿੱਚ ਪਵੇਗਾ ਮੀਂਹ

- PTC NEWS
latest-news special-jacket special-jacket-excise-officer
Advertisment

Stay updated with the latest news headlines.

Follow us:
Advertisment