ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ’ਚ ਠੇਕੇ ਹੋਣੇ ਚਾਹੀਦੇ ਬੰਦ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਸਜਾਏ ਗਏ ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦੀ ਸਮਾਗਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ਭਰ ’ਚ ਸ਼ਰਾਬ ਦੇ ਠੇਕੇ ਬੰਦ ਹੋਣੇ ਚਾਹੀਦੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਦੇ ਠੇਕੇ ਬੰਦ ਕਰਕੇ 'ਡ੍ਰਾਈ ਡੇਅ' ਐਲਾਨ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ’ਚ ਸ਼ਰਾਬ ਦੇ ਠੇਕੇ ਮੁਕੰਮਲ ਤੌਰ ’ਤੇ ਬੰਦ ਹੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ : Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ, ਪੰਜਾਬ ਸਰਕਾਰ ਨੇ ਲਖਵੀਰ ਸਿੰਘ ਨੂੰ ਕੀਤਾ ਸਸਪੈਂਡ
- PTC NEWS