Thu, Oct 1, 2026
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਸਹਿਮਤੀ ਬਣਨ ਤੱਕ ਬੇਅਦਬੀ ਰੋਕੂ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿੱਚ ਲਿਆ ਦਿੱਤੀ ਗਈ ਹੈ।

Reported by:  PTC News Desk  Edited by:  Amritpal Singh -- October 01st 2026 05:24 PM
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਸਹਿਮਤੀ ਬਣਨ ਤੱਕ ਬੇਅਦਬੀ ਰੋਕੂ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਸਹਿਮਤੀ ਬਣਨ ਤੱਕ ਬੇਅਦਬੀ ਰੋਕੂ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ

ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਬਣਾਏ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਦੇ ਚੱਲ ਰਹੇ ਮਾਮਲੇ ਸਬੰਧੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਮਿਤੀ 31 ਜੁਲਾਈ 2026 ਨੂੰ ਉਠਾਏ ਗਏ ਇਤਰਾਜ਼ਾਂ ਤੇ ਸੁਝਾਵਾਂ ਦੇ ਮੱਦੇਨਜ਼ਰ ਕਾਨੂੰਨ ਵਿੱਚ ਵਧੇਰੀ ਸੋਧ ਦਾ ਸਮਾਂ ਦਿੱਤਾ ਸੀ, ਉਸ ਦਾ ਸਮਾਂ ਮਿਤੀ 30 ਸਤੰਬਰ 2026 ਨੂੰ ਪੂਰਾ ਹੋਣ ਉੱਤੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਅਧਿਕਾਰਤ ਰੂਪ ਵਿੱਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਜਾਣਕਾਰੀ ਭੇਜੀ ਗਈ ਹੈ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਅੱਗੇ ਵਧਾਉਣ ਲਈ ਮਿਤੀ 16 ਸਤੰਬਰ 2026 ਨੂੰ ਇੱਕ ਸੱਤ-ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ “ਸਰਕਾਰ ਦੀ ਕਮੇਟੀ” ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਾਪਤ ਹੋਏ ਸੁਝਾਵਾਂ ਅਤੇ ਮਾਰਗਦਰਸ਼ਨ ਨੂੰ ਪੂਰੇ ਸਤਿਕਾਰ ਸਹਿਤ ਵਿਚਾਰ ਅਧੀਨ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਵੀ ਲੋੜੀਂਦਾ ਵਿਚਾਰ-ਵਟਾਂਦਰਾ ਅਤੇ ਤਾਲਮੇਲ ਕੀਤਾ ਜਾਵੇਗਾ ਅਤੇ ਸਾਰੇ ਸੁਝਾਵਾਂ ਤੇ ਵਿਚਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਮਲੇ ਨੂੰ ਸੁਚੱਜੇ ਢੰਗ ਨਾਲ ਅੰਤਿਮ ਰੂਪ ਦਿੱਤਾ ਜਾਵੇਗਾ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿੱਚ ਲਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਨੇ ਇਸ ਗੱਲ ਉੱਤੇ ਖੇਦ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੰਜੀਦਾ ਨਹੀਂ ਤੇ ਸਰਕਾਰ ਦੀ ਪਹੁੰਚ ਗ਼ੈਰ-ਜ਼ਿੰਮੇਵਾਰੀ ਵਾਲੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਜਿਸ ਤੋਂ ਭਾਵ ਹੈ ਕਿ ਸਰਕਾਰ ਨੇ ਦੋ ਮਹੀਨਿਆਂ ਦੇ ਵਿੱਚ-ਵਿੱਚ ਇਹ ਮਾਮਲਾ ਹੱਲ ਕਰਨਾ ਸੀ ਪਰੰਤੂ ਸਰਕਾਰ ਨੇ ਸਮਾਂ ਪੂਰਾ ਹੋਣ ਦੇ ਆਖ਼ਰੀ ਦਿਨ 30 ਸਤੰਬਰ 2026 ਨੂੰ ਕਮੇਟੀ ਸਬੰਧੀ ਸਿਰਫ ਜਾਣਕਾਰੀ ਹੀ ਭੇਜੀ ਹੈ ਜਦਕਿ ਕਾਰਜ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਵੀ 29 ਜੂਨ 2026 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਜੋ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਉਸ ਸਬੰਧੀ ਵੀ ਸਰਕਾਰ ਨੇ ਆਖ਼ਰੀ ਦਿਨ 29 ਜੁਲਾਈ 2026 ਨੂੰ ਆਪਣਾ ਜਵਾਬ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਸੀ, ਜੋ ਕਿ ਸਿੰਘ ਸਾਹਿਬ ਜੀ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਅਤੇ ਮਿਤੀ 30 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸਰਕਾਰ ਨਾਲ ਅਗਲੇਰੀ ਗੱਲਬਾਤ ਤੇ ਕਾਰਵਾਈ ਲਈ ਕਾਨੂੰਨੀ ਮਾਹਰਾਂ ਤੇ ਵਿਦਵਾਨਾਂ ਅਧਾਰਿਤ ਇੱਕ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਰਕਾਰ ਨੇ 16 ਸਤੰਬਰ ਦੀ ਕਮੇਟੀ ਬਣਾਈ ਹੈ ਪਰ ਇਸ ਦੇ ਅਧਿਕਾਰਤ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਾਂ ਪੂਰਾ ਹੋਣ ਦੇ ਆਖ਼ਰੀ ਦਿਨ ਭੇਜੀ ਗਈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਮਾਮਲਾ ਹੱਲ ਕਰਨ ਦੀ ਬਜਾਏ ਇਸ ਨੂੰ ਲਟਕਾ ਰਹੀ ਹੈ।

ਬਗੀਚਾ ਸਿੰਘ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਆਪਸੀ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਕਾਨੂੰਨ ਨੂੰ ਮੁਅੱਤਲ ਕਰਨ ਲਈ ਸਰਕਾਰ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ, ਜਿਸ ਬਾਰੇ ਸਿੰਘ ਸਾਹਿਬ ਵੀ ਪਹਿਲਾਂ ਸਰਕਾਰ ਨੂੰ ਕਹਿ ਚੁੱਕੇ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK