Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ ਲਿਖਿਆ ਪੱਤਰ ,15 ਦਿਨਾਂ 'ਚ ਪੱਖ ਰੱਖਣ ਦਾ ਹੁਕਮ
Amritsar News : ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਤੇ ਅਹੁਦੇਦਾਰਾਂ ਖ਼ਿਲਾਫ਼ ਮਿਲੀਆਂ ਲਿਖਤੀ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਉਹ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ।
ਇਹ ਪੱਤਰ ਹੁਣ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ, ਜਿਸ ਨਾਲ ਸਿੱਖ ਸੰਗਤ ਵਿੱਚ ਵੱਡੀ ਚਰਚਾ ਚੱਲ ਰਹੀ ਹੈ। ਪੱਤਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਦਿਆਂ ਸਿੱਧਾ ਸੰਬੰਧਤ ਪੱਖੋਂ ਜਵਾਬ ਮੰਗਿਆ ਹੈ। ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪ੍ਰਾਚੀਨ ਅਤੇ ਪ੍ਰਭਾਵਸ਼ਾਲੀ ਧਾਰਮਿਕ ਸੰਸਥਾ ਹੈ, ਜਿਸ ਦੇ ਅਹੁਦੇਦਾਰਾਂ ਵੱਲੋਂ ਹੁਣ ਇਸ ਮਾਮਲੇ ‘ਚ ਕੀ ਪੱਖ ਰੱਖਿਆ ਜਾਂਦਾ ਹੈ, ਇਸ ਉੱਤੇ ਸਾਰੀ ਕੌਮ ਦੀ ਨਜ਼ਰ ਟਿਕੀ ਹੋਈ ਹੈ।
- PTC NEWS