Tue, May 5, 2026
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Chief Khalsa Diwan : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ 8 ਮਈ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- May 05th 2026 03:26 PM -- Updated: May 05th 2026 03:29 PM
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Chief Khalsa Diwan : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ 8 ਮਈ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਸੁਸਾਇਟੀ ਦੇ ਪ੍ਰਬੰਧਕੀ ਮੈਂਬਰਾਂ ਦੇ ਅੰਮ੍ਰਿਤਧਾਰੀ ਨਾ ਹੋਣ ਸਬੰਧੀ ਮਿਲੀ ਲਿਖਤੀ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਪੱਤ੍ਰਿਕਾ ਨੰਬਰ ਅ:ਤ/26/569 ਰਾਹੀਂ ਦੀਵਾਨ ਨੂੰ ਸਾਰੇ ਮੈਂਬਰਾਂ ਦੇ ਅੰਮ੍ਰਿਤਧਾਰੀ ਜਾਂ ਗੈਰ-ਅੰਮ੍ਰਿਤਧਾਰੀ ਹੋਣ ਬਾਰੇ ਸਪੱਸ਼ਟ ਜਾਣਕਾਰੀ ਅਤੇ ਸੂਚੀ ਜਮ੍ਹਾ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ। ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸੁਸਾਇਟੀ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਅਤੇ ਹੁਣ ਦੁਬਾਰਾ ਸ਼ਿਕਾਇਤ ਮਿਲਣ ਕਾਰਨ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ।


ਸਕੱਤਰੇਤ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਦੀਵਾਨ ਦੀ ਪ੍ਰਬੰਧਕੀ ਕਮੇਟੀ ਨੂੰ ਹੁਣ ਨਿੱਜੀ ਰੂਪ ਵਿੱਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ। ਸਿੱਖ ਪੰਥ ਦੀ ਇਸ ਨਾਮਵਰ ਸੰਸਥਾ ਵਿੱਚ ਮਰਯਾਦਾ ਦੀ ਉਲੰਘਣਾ ਦੇ ਦੋਸ਼ਾਂ ਨੇ ਕੌਮ ਵਿੱਚ ਚਰਚਾ ਛੇੜ ਦਿੱਤੀ ਹੈ। 8 ਮਈ ਦੀ ਇਸ ਇਕੱਤਰਤਾ ਦੌਰਾਨ ਸੰਸਥਾ ਦੇ ਭਵਿੱਖੀ ਪ੍ਰਬੰਧਾਂ ਅਤੇ ਮਰਯਾਦਾ ਦੀ ਪਾਲਣਾ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

- PTC NEWS

Top News view more...

Latest News view more...

PTC NETWORK
PTC NETWORK