June 1984 Ghallughara : ਜੂਨ 1984 ਦੇ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
June 1984 Ghallughara : ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਗੁਰਦੁਆਰਾ ਸ਼ਹੀਦੀ ਯਾਦਗਾਰ 'ਚ ਭੋਗ ਪਾਏ ਗਏ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਨਿਹੰਗ ਜਥੇਬੰਦੀਆਂ ਮੌਜੂਦ ਰਹੀਆਂ।
- PTC NEWS