Thu, Mar 12, 2026
Whatsapp

Sri Anandpur Sahib - Nangal ਮੁੱਖ ਮਾਰਗ ਤੇ ਕੁਝ ਸਮੇਂ ਲਈ ਲਾਇਆ ਜਾਮ; ਠੇਕਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਖ਼ਿਲਾਫ਼ ਰੋਸ ਮਾਰਚ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜੂਨ 2025 ਨੂੰ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਹੋਈ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਕਮੇਟੀ ਬਣਾਕੇ ਬਹਾਲੀ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਬਾਅਦ ਸਰਕਾਰ ਵੱਲੋਂ ਕਮੇਟੀ ਦਾ ਗਠਨ ਵੀ ਕੀਤਾ ਗਿਆ ਅਤੇ ਬਹਾਲੀ ਸਬੰਧੀ ਮੀਟਿੰਗਾਂ ਵੀ ਹੋਈਆਂ, ਪਰ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ।

Reported by:  PTC News Desk  Edited by:  Aarti -- March 12th 2026 04:24 PM
Sri Anandpur Sahib - Nangal ਮੁੱਖ ਮਾਰਗ ਤੇ ਕੁਝ ਸਮੇਂ ਲਈ ਲਾਇਆ ਜਾਮ; ਠੇਕਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਖ਼ਿਲਾਫ਼ ਰੋਸ ਮਾਰਚ

Sri Anandpur Sahib - Nangal ਮੁੱਖ ਮਾਰਗ ਤੇ ਕੁਝ ਸਮੇਂ ਲਈ ਲਾਇਆ ਜਾਮ; ਠੇਕਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਖ਼ਿਲਾਫ਼ ਰੋਸ ਮਾਰਚ

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਹੁਕਮਾਂ ਦੇ ਬਾਵਜੂਦ ਵੀ ਉਨ੍ਹਾਂ ਦੀ ਬਹਾਲੀ ਸਬੰਧੀ ਮਾਮਲਾ ਅਜੇ ਤੱਕ ਲਟਕਾਇਆ ਜਾ ਰਿਹਾ ਹੈ।

ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸਮੂਹ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਸਿੱਖਿਆ ਪ੍ਰੋਵਾਇਡਰ ਅਤੇ ਆਈ.ਈ.ਵੀ ਅਧਿਆਪਕਾਂ ਨੇ ਲੰਬੇ ਸਮੇਂ ਤੱਕ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜੂਨ 2025 ਨੂੰ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਹੋਈ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਕਮੇਟੀ ਬਣਾਕੇ ਬਹਾਲੀ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਬਾਅਦ ਸਰਕਾਰ ਵੱਲੋਂ ਕਮੇਟੀ ਦਾ ਗਠਨ ਵੀ ਕੀਤਾ ਗਿਆ ਅਤੇ ਬਹਾਲੀ ਸਬੰਧੀ ਮੀਟਿੰਗਾਂ ਵੀ ਹੋਈਆਂ, ਪਰ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ।


ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਮੈਂਬਰਾਂ ਨੇ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੋਸ ਮਾਰਚ ਕੱਢਿਆ। ਇਸ ਤੋਂ ਬਾਅਦ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਦੇ ਨੇੜੇ ਟੀ-ਪੁਆਇੰਟ ‘ਤੇ ਪਹੁੰਚ ਕੇ ਕੁਝ ਸਮੇਂ ਲਈ ਸ੍ਰੀ ਆਨੰਦਪੁਰ ਸਾਹਿਬ - ਨੰਗਲ ਸੜਕ ‘ਤੇ ਜਾਮ ਲਗਾਇਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ।

ਯੂਨੀਅਨ ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀ ਬਹਾਲੀ ਦੀ ਮੰਗ ਨੂੰ ਬਜਟ ਸੈਸ਼ਨ ਦੌਰਾਨ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਮੂਹ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਸਿੱਖਿਆ ਪ੍ਰੋਵਾਇਡਰ ਅਤੇ ਆਈ.ਈ.ਵੀ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਬਹਾਲ ਕਰਕੇ ਉਨ੍ਹਾਂ ਨਾਲ ਨਿਆਂ ਕੀਤਾ ਜਾਵੇ।

ਇਹ ਵੀ ਪੜ੍ਹੋ : ਜਲੰਧਰ ’ਚ ਤੇਜ਼ ਰਫਤਾਰ ਦਾ ਕਹਿਰ ; ਓਵਰ ਸਪੀਡ ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਹੋਈ ਮੌਤ

- PTC NEWS

Top News view more...

Latest News view more...

PTC NETWORK
PTC NETWORK