Sri Fatehgarh Sahib ਤੋਂ MP ਡਾ: ਅਮਰ ਸਿੰਘ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮਾਮਲਿਆਂ ’ਤੇ ਹੋਈ ਚਰਚਾ
Sri Fatehgarh Sahib : ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਸੰਸਦ ਮੈਂਬਰ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਅਧੀਨ ਆਉਂਦੇ ਵੱਖ-ਵੱਖ ਸਟੇਸ਼ਨਾਂ ਲਈ ਰੇਲ ਗੱਡੀਆਂ ਦੀ ਗਿਣਤੀ ਵਧਾਉਣ ਲਈ ਮੰਤਰੀ ਨੂੰ ਬੇਨਤੀ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਬੇਨਤੀ ਕੀਤੀ ਕਿ ਧਾਰਮਿਕ ਕੇਂਦਰਾਂ ਜਿਵੇਂ ਹਰਿਦੁਆਰ, ਮਥੁਰਾ, ਪਟਨਾ ਆਦਿ ਨੂੰ ਜੋੜਨ ਵਾਲੀਆਂ ਹੋਰ ਰੇਲ ਗੱਡੀਆਂ ਨੂੰ ਲੋਕ ਸਭਾ ਹਲਕੇ ਦੇ ਸਟੇਸ਼ਨਾਂ 'ਤੇ ਰੋਕਿਆ ਜਾਵੇ।
ਡਾ: ਸਿੰਘ ਨੇ ਖੰਨਾ ਸਟੇਸ਼ਨ 'ਤੇ ਯਾਤਰੀਆਂ ਦੀ ਪਹੁੰਚ ਨੂੰ ਬਿਹਤਰ ਬਣਾਉਣ ਦੀ ਫੌਰੀ ਲੋੜ ਅਤੇ ਦੋਰਾਹਾ ਰੇਲਵੇ ਓਵਰ ਬ੍ਰਿਜ, ਜਿਸ ਨੂੰ ਮਾਰਚ 2024 ਵਿੱਚ ਰੇਲਵੇ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ, 'ਤੇ ਕੰਮ ਸ਼ੁਰੂ ਕਰਨ ਦੀ ਲੋੜ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਸੱਚਖੰਡ ਐਕਸਪ੍ਰੈਸ ’ਤੇ ਸਫ਼ਾਈ ਦੀ ਘਾਟ ਬਾਰੇ ਵੀ ਚਰਚਾ ਕੀਤੀ ਗਈ। ਰੇਲ ਮੰਤਰੀ ਨੇ ਵਾਅਦਾ ਕੀਤਾ ਕਿ ਰੇਲਵੇ ਬੋਰਡ ਦੇ ਅਧਿਕਾਰੀ ਮੀਟਿੰਗ ਵਿੱਚ ਉਠਾਏ ਗਏ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਦੇਖਣਗੇ।
ਇਹ ਵੀ ਪੜ੍ਹੋ: School Bus Accident : ਬੱਚਿਆਂ ਨਾਲ ਭਰੀ ਨਿੱਜੀ ਸਕੂਲ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਇੱਕ ਬੱਚੇ ਦੀ ਮੌਤ, ਕੋਈ ਜ਼ਖਮੀ
- PTC NEWS