Tue, Jun 9, 2026
Whatsapp

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ; SGPC ਵੱਲੋਂ ਸਿੱਖ ਸ਼ਰਧਾਲੂਆਂ ਨੂੰ ਦਿੱਤੇ ਗਏ ਪਾਸਪੋਰਟ; ਇਸ ਦਿਨ ਰਵਾਨਾ ਹੋਵੇਗਾ ਜਥਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁੱਲ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 20 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

Reported by:  PTC News Desk  Edited by:  Aarti -- June 09th 2026 01:39 PM
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ; SGPC ਵੱਲੋਂ ਸਿੱਖ ਸ਼ਰਧਾਲੂਆਂ ਨੂੰ ਦਿੱਤੇ ਗਏ ਪਾਸਪੋਰਟ; ਇਸ ਦਿਨ ਰਵਾਨਾ ਹੋਵੇਗਾ ਜਥਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ; SGPC ਵੱਲੋਂ ਸਿੱਖ ਸ਼ਰਧਾਲੂਆਂ ਨੂੰ ਦਿੱਤੇ ਗਏ ਪਾਸਪੋਰਟ; ਇਸ ਦਿਨ ਰਵਾਨਾ ਹੋਵੇਗਾ ਜਥਾ

ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 541 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁੱਲ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 20 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਜਥਾ 10 ਜੂਨ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ। ਇਹ ਜਥਾ ਪਾਕਿਸਤਾਨ ਵਿੱਚ ਸਥਿਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ ਅਤੇ ਸ਼ਹੀਦੀ ਦਿਹਾੜੇ ਨਾਲ ਸਬੰਧਤ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਣ ਉਪਰੰਤ 19 ਜੂਨ ਨੂੰ ਭਾਰਤ ਵਾਪਸ ਪਰਤੇਗਾ।

ਸਕੱਤਰ ਮਥਰੇਵਾਲ ਨੇ ਦੱਸਿਆ ਕਿ ਵੀਜ਼ਾ ਪ੍ਰਾਪਤ ਕਰ ਚੁੱਕੇ ਸ਼ਰਧਾਲੂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਜਥੇ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਦੂਜੇ ਪਾਸੇ, ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਲੰਮੇ ਸਮੇਂ ਤੋਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਸ਼ਰਧਾਲੂਆਂ ਨੇ ਕਿਹਾ ਕਿ ਉਹ ਗੁਰੂ ਸਾਹਿਬਾਨ ਨਾਲ ਸਬੰਧਤ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।

ਉਨ੍ਹਾਂ ਦੱਸਿਆ ਕਿ ਉਹ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਵਿੱਚ ਨਤਮਸਤਕ ਹੋਣ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ 19 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਵਾਪਸ ਪਰਤਣਗੇ। ਸ਼ਰਧਾਲੂਆਂ ਵਿੱਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ  :  ਪੰਜਾਬ ’ਚ ED ਦੀ ਮੁੜ ਦਸਤਕ ; ਜਲੰਧਰ ਤੇ ਲੁਧਿਆਣਾ ’ਚ ਛਾਪੇਮਾਰੀ; ਮਨੀ ਲਾਂਡਰਿੰਗ ਐਕਟ ਦੇ ਤਹਿਤ ਕਾਰਵਾਈ

- PTC NEWS

Electrical Saftey authority

Top News view more...

Latest News view more...

PTC NETWORK
PTC NETWORK