Sri Guru Nanak Dev ji Prakash Purab : ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਖੇੇ ਲੱਗੀਆਂ ਰੌਣਕਾਂ, ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਹੋ ਰਹੀ ਨਤਮਸਤਕ
Sri Guru Nanak Dev ji 556th Prakash Purab : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ।
ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿਤਰ ਸਰੋਵਰ 'ਚ ਇਸ਼ਨਾਨ ਕਰਕੇ ਘੰਟਿਆਂਬੱਧੀ ਕਤਾਰਾਂ ਵਿਚ ਖੜੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਅਨੇਕਾਂ ਸਮਾਗਮਾਂ ਦਾ ਅਯੋਜਨ ਕੀਤਾ ਜਾ ਰਿਹਾ ਹੈ।
ਅੱਜ ਸਵੇਰੇ ਗੁਰੁਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੁਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ, ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ ਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਆਪਣੇ ਆਪ ਨੂੰ ਭਾਗਾਂਵਾਲਾ ਸਮਝਦੀਆਂ ਹਨ ਕਿ ਅੱਜ ਦੇ ਦਿਨ ਗੁਰੂ ਘਰ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਹੈ।
ਇਸ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾ ਰਹੇ ਹਨ। ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।
- PTC NEWS