Sun, Jun 15, 2025
Whatsapp

Amritsar News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 35 ਲੱਖ ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਕਾਇਮ ਕੀਤਾ ਨਵਾਂ ਰਿਕਾਰਡ

Amritsar News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 3.5 ਮਿਲੀਅਨ (35-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਹਵਾਈ ਅੱਡੇ ਦੇ ਹਵਾਈ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਗਲੋਬਲ ਐਡਵੋਕੇਸੀ ਗਰੁੱਪ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਹੈ

Reported by:  PTC News Desk  Edited by:  Shanker Badra -- May 26th 2025 12:40 PM
Amritsar News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 35 ਲੱਖ ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਕਾਇਮ ਕੀਤਾ ਨਵਾਂ ਰਿਕਾਰਡ

Amritsar News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 35 ਲੱਖ ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਕਾਇਮ ਕੀਤਾ ਨਵਾਂ ਰਿਕਾਰਡ

Amritsar News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 3.5 ਮਿਲੀਅਨ (35-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਹਵਾਈ ਅੱਡੇ ਦੇ ਹਵਾਈ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਗਲੋਬਲ ਐਡਵੋਕੇਸੀ ਗਰੁੱਪ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਹੈ।

 ਅੰਮ੍ਰਿਤਸਰ ਹਵਾਈ ਅੱਡੇ ਅਤੇ ਪੰਜਾਬ ਲਈ ਇਸ ਮਾਣ ਵਾਲੀ ਪ੍ਰਾਪਤੀ ਬਾਰੇ ਜਾਣਕਾਰੀ ਦਿੰਦੇ ਹੁੰਦੇ ਹੋਏ ਗੁਮਟਾਲਾ ਨੇ ਦੱਸਿਆ ਕਿ ਮਾਰਚ 2025 ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿੱਤੀ ਸਾਲ 2024-25 (1 ਅਪ੍ਰੈਲ 2024 ਤੋਂ 31 ਮਾਰਚ 2025) ਦੌਰਾਨ 35,42,880 ਯਾਤਰੀਆਂ ਨੇ ਹਵਾਈ ਸਫਰ ਕੀਤਾ। ਇਸ ਵਿੱਚ 11,53,461 ਅੰਤਰਰਾਸ਼ਟਰੀ ਅਤੇ 23,89,419 ਘਰੇਲੂ ਯਾਤਰੀ ਸ਼ਾਮਲ ਹਨ। ਇਹ ਅੰਕੜੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 14.8% ਪ੍ਰਤੀਸ਼ਤ ਵੱਧ ਹਨ, ਜੱਦ ਇੱਥੋਂ ਕੁੱਲ 30.86 ਲੱਖ ਯਾਤਰੀਆਂ ਨੇ ਉਡਾਣ ਭਰੀ ਸੀ। ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿੱਚ ਇਸ ਸਾਲ 17.5% ਅਤੇ ਘਰੇਲੂ ਯਾਤਰੀਆਂ ਵਿੱਚ 13.6% ਦਾ ਵਾਧਾ ਹੋਇਆ ਹੈ।


ਇਨੀਸ਼ੀਏਟਿਵ ਵੱਲੋਂ ਬੀਤੇ ਕਈ ਸਾਲਾਂ ਦੇ ਅੰਕੜਿਆਂ ਦੇ ਵਿਸਤ੍ਰਿਤ ਵਿਸ਼ਲੇਸ਼ਣ ਤੋਂ ਸਾਹਮਣੇ ਆਏ ਉਤਸ਼ਾਹਜਨਕ ਨਤੀਜਿਆਂ ‘ਤੇ ਖੁਸ਼ੀ ਜ਼ਾਹਰ ਕਰਦਿਆਂ ਗੁਮਟਾਲਾ ਨੇ ਹਵਾਈ ਅੱਡੇ ਦੇ ਇਤਿਹਾਸ ਵਿੱਚ ਇੱਕ ਹੋਰ ਨਵੇਂ ਮੀਲ ਪੱਥਰ ਦਾ ਖੁਲਾਸਾ ਕੀਤਾ। ਉਹਨਾਂ ਦੱਸਿਆ ਕਿ ਮਾਰਚ 2025 ਵਿੱਚ ਕਿਸੇ ਵੀ ਮਹੀਨੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3.43 ਲੱਖ ਯਾਤਰੀਆਂ ਦੀ ਆਵਾਜਾਈ ਦਰਜ ਕੀਤੀ ਗਈ, ਜਿਸ ਨੇ ਦਸੰਬਰ 2024 ਵਿੱਚ ਦਰਜ ਕੀਤੀ ਗਈ 3.40 ਲੱਖ ਦੀ ਸਭ ਤੌਂ ਵੱਧ ਦੀ ਗਿਣਤੀ ਨੂੰ ਮਾਤ ਦੇ ਦਿੱਤੀ ਹੈ। ਇਸ ਵਿੱਚ 2,31,756 ਘਰੇਲੂ ਅਤੇ 1,11,628 ਅੰਤਰਰਾਸ਼ਟਰੀ ਯਾਤਰੀ ਸਨ ਅਤੇ ਇਹ ਗਿਣਤੀ ਮਾਰਚ 2024 ਦੇ ਮੁਕਾਬਲੇ 8.5% ਵੱਧ ਹੈ।

  ਗੁਮਟਾਲਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ‘ਚ ਵਾਧਾ, ਨਵੀਆਂ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦੇ ਸ਼ੁਰੂ ਹੋਣ, ਪਹਿਲਾਂ ਤੋਂ ਹੀ ਸੰਚਾਲਨ ਕੀਤੀਆਂ ਜਾ ਰਹੀਆਂ ਉਡਾਣਾਂ ਦੀ ਗਿਣਤੀ ‘ਚ ਵਾਧੇ ਅਤੇ ਵਧੇਰੇ ਯਾਤਰੀਆਂ ਵੱਲੋਂ ਅੰਮ੍ਰਿਤਸਰ ਲਈ ਇਹਨਾਂ ਉਡਾਣਾਂ ਨੂੰ ਤਰਜੀਹ ਦੇਣ ਕਾਰਨ ਸੰਭਵ ਹੋਇਆ ਹੈ। ਅੰਮ੍ਰਿਤਸਰ ਤੋਂ ਹਰ ਰੋਜ਼ ਔਸਤਨ 65 ਉਡਾਣਾਂ ਦੀ ਆਮਦ ਤੇ ਰਵਾਨਗੀ ਹੁੰਦੀ ਹੈ, ਜਿਸ ਵਿੱਚ ਲਗਭਗ 21 ਤੋਂ 23 ਅੰਤਰਰਾਸ਼ਟਰੀ ਅਤੇ 41 ਤੋਂ 43 ਘਰੇਲੂ ਉਡਾਣਾਂ ਹਨ। ਵਰਤਮਾਨ ਵਿੱਚ ਅੰਮ੍ਰਿਤਸਰ ਦਾ ਹਵਾਈ ਸੰਪਰਕ ਦੁਬਈ, ਸ਼ਾਰਜਾਹ, ਦੋਹਾ, ਰੋਮ, ਮਿਲਾਨ, ਲੰਡਨ ਗੈਟਵਿਕ, ਬਰਮਿੰਘਮ, ਸਿੰਗਾਪੁਰ, ਕੁਆਲਾਲੰਪੁਰ ਅਤੇ ਬੈਂਕਾਕ ਸਣੇ10 ਅੰਤਰਰਾਸ਼ਟਰੀ ਹਵਾਈ ਅੱਡਿਆਂ ਨਾਲ ਜੁੜਿਆ ਹੋਇਆ ਹੈ।  

ਯਾਤਰੀਆਂ ਦੀ ਗਿਣਤੀ ‘ਚ ਵਾਧੇ ਦੇ ਬਾਵਜੂਦ, ਗੁਮਟਾਲਾ ਨੇ ਨਾਲ ਹੀ ਗਿਲਾ ਵੀ ਪ੍ਰਗਟ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਦੇ ਹੋਰ ਸ਼ਹਿਰਾਂ ਨਾਲ ਬੱਸ ਸੇਵਾ ਸ਼ੁਰੂ ਕਰਨ ਦੀ ਲੰਮੇ ਸਮੇਂ ਤੋਂ ਮੰਗ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਨਿਰਾਸ਼ਾ ਪ੍ਰਗਟ ਕੀਤੀ ਕਿ ਬੱਸ ਸੇਵਾ ਸ਼ੁਰੂ ਕਰਨ ਦੀ ਬਜਾਏ ਪੰਜਾਬ ਦੀ ਸੂਬਾ ਸਰਕਾਰ ਪੰਜਾਬ ਦੇ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੰਪਰਕ ਨੂੰ ਵਧਾ ਅਤੇ ਉਤਸ਼ਾਹਤ ਕਰ ਰਹੀ ਹੈ।

- PTC NEWS

Top News view more...

Latest News view more...

PTC NETWORK