Sat, Nov 15, 2025
Whatsapp

Sri Guru Tegh Bahadur ji : 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

Sri Guru Tegh Bahadur ji : ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਹੰਢਾਇਆ ਤੋਂ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ।

Reported by:  PTC News Desk  Edited by:  KRISHAN KUMAR SHARMA -- October 31st 2025 07:08 PM -- Updated: October 31st 2025 07:09 PM
Sri Guru Tegh Bahadur ji : 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

Sri Guru Tegh Bahadur ji : 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

Sri Guru Tegh Bahadur ji 350th Shaheedi Shtabadi : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਹੰਢਾਇਆ ਤੋਂ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ। ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।


ਨਗਰ ਕੀਰਤਨ ਦੀ ਰਵਾਨਗੀ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਉਤਸ਼ਾਹ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਕਰੀਬ ਢਾਈ ਮਹੀਨਿਆਂ ਤੋਂ ਆਰੰਭ ਹੋਏ ਇਸ ਇਤਿਹਾਸਕ ਨਗਰ ਕੀਰਤਨ ਪ੍ਰਤੀ ਸੰਗਤਾਂ ਦੀ ਸ਼ਰਧਾ ਦਿਨ ਪ੍ਰਤੀ ਦਿਨ ਹੋਰ ਵੱਧ ਰਹੀ ਹੈ। ਦੇਸ਼ ਦੇ 23 ਸੂਬਿਆਂ ਅੰਦਰ ਨਗਰ ਕੀਰਤਨ ਵਿਚ ਸਿੱਖਾਂ ਦੇ ਨਾਲ-ਨਾਲ ਦੂਜੇ ਧਰਮਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਤਿਕਾਰ ਭੇਟ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ 21 ਨਵੰਬਰ ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ’ਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।

ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਬਾਬਾ ਬੂਟਾ ਸਿੰਘ ਗੁੜਥੜੀ, ਜਥੇਦਾਰ ਬਲਦੇਵ ਸਿੰਘ ਚੁੰਘਾਂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਦੇ ਹਲਕਾ ਇੰਚਾਰਜ ਸ. ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਸ. ਸਤਨਾਮ ਸਿੰਘ ਰਾਹੀਂ, ਸ਼੍ਰੋਮਣੀ ਅਕਾਲੀ ਦਲ ਮਹਿਲ ਕਲਾਂ ਦੇ ਇੰਚਾਰਜ ਸ. ਨਾਥ ਸਿੰਘ ਹਮੀਦੀ, ਸਾਬਕਾ ਮੈਂਬਰ ਜਥੇਦਾਰ ਜਰਨੈਲ ਸਿੰਘ ਭੋਤਨਾ, ਸ. ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਬਰਨਾਲਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਮੀਤ ਮੈਨੇਜਰ ਸ. ਕੁਲਵੰਤ ਸਿੰਘ, ਇੰਚਾਰਜ ਸ. ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਸ. ਨਰਿੰਦਰਜੀਤ ਸਿੰਘ, ਸ. ਸੁਰਜੀਤ ਸਿੰਘ, ਸ. ਨਿਰਮਲ ਸਿੰਘ, ਸ. ਹਰਭਗਵਾਨ ਸਿੰਘ, ਸ. ਤਰਸੇਮ ਸਿੰਘ, ਸ. ਜਗਦੇਵ ਸਿੰਘ ਤੇ ਸ. ਅਮਰੀਕ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK