ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਜੀ ਦਾ ਅਕਾਲ ਚਲਾਣਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ
Giani Parvinderpal Singh : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਮਾਂ ਦਾ ਰਿਸ਼ਤਾ ਮਨੁੱਖੀ ਜੀਵਨ ਵਿੱਚ ਬੇਹੱਦ ਅਹਿਮ ਅਤੇ ਸਤਿਕਾਰਯੋਗ ਹੁੰਦਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਵੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨਾਲ ਹਮਦਰਦੀ ਪ੍ਰਗਟਾਈ।
- PTC NEWS