Sri Harmandir Sahib ਨੂੰ ਮੁੜ ਉਡਾਉਣ ਦੀ ਮਿਲੀ ਧਮਕੀ; 8ਵੀਂ ਵਾਰ ਈ-ਮੇਲ ਦੇ ਜ਼ਰੀਏ ਮਿਲੀ ਧਮਕੀ
Sri Harmandir Sahib Threat news : ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਛੇਵੇਂ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਇੱਕ ਵਾਰ ਤੋਂ ਧਮਕੀ ਨਾਲ ਭਰੀ ਈਮੇਲ ਹਾਸਿਲ ਹੋਈ ਹੈ। ਜਿਸ ’ਚ ਮੁੜ ਤੋਂ ਧਮਾਕੇ ਕੀਤੇ ਜਾਣ ਦੀ ਧਮਕੀ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਈਮੇਲ 'ਤੇ ਧਮਕੀਆਂ ਦਿੱਤੀਆਂ ਗਈਆਂ ਹਨ। ਪਿਛਲੇ 6 ਦਿਨਾਂ ਵਿੱਚ ਇਹ ਅੱਠਵੀਂ ਵਾਰ ਹੈ ਜਦੋਂ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵਾਲਾ ਈਮੇਲ ਆਇਆ ਹੈ। ਇਸ ਦੌਰਾਨ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਵੀ ਹਰਿਮੰਦਰ ਸਾਹਿਬ ਦੇ ਅੰਦਰ ਅਲਰਟ 'ਤੇ ਹੈ।
ਇੱਕ ਵਿਅਕਤੀ ਦੀ ਗ੍ਰਿਫਤਾਰੀ
ਦੱਸ ਦਈਏ ਕਿ ਧਮਕੀ ਮਿਲਣ ਦੇ ਮਾਮਲਿਆਂ ’ਚ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ’ਚ ਵੀ ਲਿਆ ਗਿਆ ਹੈ। ਦਰਅਸਲ ਪੁਲਿਸ ਨੇ ਪੁਲਿਸ ਨੇ ਫਰੀਦਾਬਾਦ ਤੋਂ ਇੱਕ ਸਾਫ਼ਟਵੇਅਰ ਇੰਜੀਨੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਸ੍ਰੀ ਦਰਬਾਰ ਸਾਹਿਬ ’ਚ ਸੁਰੱਖਿਆ ਦੇ ਸਖਤ ਪ੍ਰਬੰਧ
ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਮਿਲਣ ਦੇ ਪਹਿਲੇ ਦਿਨ ਤੋਂ ਹੀ ਬਹੁਤ ਸੰਜੀਦਗੀ ਨਾਲ ਜਾਂਚ ਕੀਤੀ ਜਾ ਰਹੀ ਸੀ। ਧਮਕੀ ਈਮੇਲ ਤੋਂ ਬਾਅਦ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਖਤ ਸੁਰਖਿਆ ਪ੍ਰਬੰਧ ਵੀ ਕੀਤੇ ਗਏ ਸਨ ਅਤੇ ਬੰਬ ਨਿਰੋਧਕ ਦਸਤੇ, ਡਾਗ ਸਕੁਐਡ ਤੈਨਾਤ ਕੀਤੇ ਗਏ ਸਨ। ਇਸਤੋਂ ਇਲਾਵਾ ਡੀਜੀਪੀ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਮਲੇ 'ਚ ਸ਼ੁਭਮ ਦੂਬੇ ਨਾਂਅ ਦਾ ਇੱਕ ਸਾਫਟਵੇਅਰ ਇੰਜੀਨੀਅਰ ਰਾਊਂਡਅਪ ਕੀਤਾ ਗਿਆ ਹੈ, ਜਿਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦਾ ਫੋਨ, ਲੈਪਟਾਪ ਆਦਿ ਚੀਜ਼ਾਂ ਕਬਜ਼ੇ 'ਚ ਲਈਆਂ ਗਈਆਂ ਹਨ।
- PTC NEWS