Wed, May 20, 2026
Whatsapp

5 ਪਿਆਰਿਆਂ ਦੀ ਅਗਵਾਈ ’ਚ ਸ੍ਰੀ ਹੇਮਕੁੰਟ ਸਾਹਿਬ ਲਈ ਜਥਾ ਰਵਾਨਾ, 23 ਮਈ ਨੂੰ ਖੁੱਲ੍ਹਣਗੇ ਕਪਾਟ, ਦੇਖੋ ਤਸਵੀਰਾਂ

ਦੱਸ ਦਈਏ ਕਿ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾਂ ਜਥਾ ਰਵਾਨਾ ਹੋ ਗਿਆ ਹੈ।

Reported by:  PTC News Desk  Edited by:  Aarti -- May 20th 2026 11:44 AM
5 ਪਿਆਰਿਆਂ ਦੀ ਅਗਵਾਈ ’ਚ ਸ੍ਰੀ ਹੇਮਕੁੰਟ ਸਾਹਿਬ ਲਈ ਜਥਾ ਰਵਾਨਾ, 23 ਮਈ ਨੂੰ ਖੁੱਲ੍ਹਣਗੇ ਕਪਾਟ, ਦੇਖੋ ਤਸਵੀਰਾਂ

5 ਪਿਆਰਿਆਂ ਦੀ ਅਗਵਾਈ ’ਚ ਸ੍ਰੀ ਹੇਮਕੁੰਟ ਸਾਹਿਬ ਲਈ ਜਥਾ ਰਵਾਨਾ, 23 ਮਈ ਨੂੰ ਖੁੱਲ੍ਹਣਗੇ ਕਪਾਟ, ਦੇਖੋ ਤਸਵੀਰਾਂ

ਉੱਤਰਾਖੰਡ ਵਿਖੇ ਲਗਪਗ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਸਾਲਾਨਾ ਯਾਤਰਾ 20 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾਂ ਜਥਾ ਰਵਾਨਾ ਹੋ ਗਿਆ ਹੈ।


ਜਦਕਿ ਸੰਗਤ ਲਈ ਗੁਰਦੁਆਰਾ ਸਾਹਿਬ ਦੇ ਕਪਾਟ ਸੰਗਤ ਵਾਸਤੇ 23 ਮਈ ਨੂੰ ਖ਼ਾਲਸਾਈ ਰਵਾਇਤਾਂ ਮੁਤਾਬਕ ਖੋਲ੍ਹੇ ਜਾਣਗੇ। ਭਾਰਤੀ ਫ਼ੌਜ ਵੱਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਰਸਤਿਆਂ ਵਿੱਚੋਂ ਬਰਫ਼ ਹਟਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਸੀ ਕਿ ਇਹ ਯਾਤਰਾ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਹਿਲੇ ਜੱਥੇ ਦੇ ਰੂਪ ਵਿੱਚ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗੀ। ਇਸ ਸਬੰਧ ਵਿੱਚ ਟਰੱਸਟ ਵੱਲੋਂ ਗੁਰਦੁਆਰਾ ਰਿਸ਼ੀਕੇਸ਼ ਵਿਖੇ ਇੱਕ ਵੱਡਾ ਸਮਾਗਮ ਆਯੋਜਿਤ ਕੀਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਇਹ ਸਮਾਗਮ ਸਵੇਰੇ 10:00 ਵਜੇ ਸ਼ੁਰੂ ਹੋਵੇਗਾ ਅਤੇ ਇਸ ਮੌਕੇ ਟਰੱਸਟ ਵੱਲੋਂ ਸਿੱਖ ਵਿਰਾਸਤ ਬਾਰੇ ਦੋ ਕਿਤਾਬਾਂ ਰਸਮੀ ਤੌਰ 'ਤੇ ਜਾਰੀ ਕੀਤੀਆਂ ਜਾਣਗੀਆਂ। ਇਹ ਕਿਤਾਬਾਂ ਸ਼ਰਧਾਲੂਆਂ ਦੇ ਅਧਿਆਤਮਿਕ ਅਤੇ ਇਤਿਹਾਸਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਤਿਆਰ ਕੀਤੀਆਂ ਗਈਆਂ ਹਨ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK