Sri Muktsar Sahib ’ਚ ਮਾਘੀ ਮੇਲੇ ਦੇ ਚੱਲਦੇ ਛੁੱਟੀ ਦਾ ਐਲਾਨ
Sri Muktsar Sahib News : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਨੂੰ ਮਨਾਏ ਜਾਣ ਵਾਲੇ ਮਾਘੀ ਮੇਲੇ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਅਭਿਜੀਤ ਕਪਲਿਸ਼ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਦੱਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ 14 ਜਨਵਰੀ 2026 ਨੂੰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਬੈਂਕਾਂ ਵਿੱਚ ਛੁੱਟੀ ਰਹੇਗੀ।
ਮਾਘੀ ਮੇਲੇ ਦੇ ਦਿਨ ਸ੍ਰੀ ਮੁਕਤਸਰ ਸਾਹਿਬ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਪਹੁੰਚਦੀਆਂ ਹਨ ਅਤੇ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ 'ਤੇ ਨਤਮਸਤਕ ਹੁੰਦੀਆਂ ਹਨ। ਅਜਿਹੇ ਵਿੱਚ ਸੁਰੱਖਿਆ ਪ੍ਰਬੰਧਾਂ, ਟ੍ਰੈਫ਼ਿਕ ਕੰਟਰੋਲ ਅਤੇ ਜਨਤਾ ਦੀ ਸੁਵਿਧਾ ਲਈ ਪ੍ਰਸ਼ਾਸਨਕ ਸਰਗਰਮੀਆਂ ਹੋਰ ਵੱਧ ਮਹੱਤਵਪੂਰਨ ਹੋ ਜਾਂਦੀਆਂ ਹਨ।
ਇਸੀ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ, ਤਾਂ ਜੋ ਮੇਲੇ ਦੇ ਪ੍ਰਬੰਧ ਸੁਚਾਰੂ ਤਰੀਕੇ ਨਾਲ ਚੱਲ ਸਕਣ ਅਤੇ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : Bikram Singh Majithia ਦੀ ਜਾਨ ਨੂੰ ਹੈ ਖਤਰਾ; ਪੰਜਾਬ ਸਰਕਾਰ ਨੇ ਮੰਨਿਆ, ਹਾਈਕੋਰਟ ਨੇ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਹੁਕਮ ਤੇ ਚੇਤਾਵਨੀ
- PTC NEWS