Sat, Dec 13, 2025
Whatsapp

Sri Muktsar Sahib News : ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ , ਹਥਿਆਰਾਂ ਸਮੇਤ 2 ਗ੍ਰਿਫ਼ਤਾਰ

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਉਂਦੇ ਹੋਏ ਇੱਕ ਹੋਰ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਲੋਟ ਇਲਾਕੇ ਵਿੱਚ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਰਵੀ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ ਛੋਟਾ ਮੇਗਾ ਰਾਏ ਉੱਤਰਾ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਉਸਦੇ ਕੋਲੋਂ ਪੁਲਿਸ ਨੇ ਦੋ 9 ਐਮਐਮ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ

Reported by:  PTC News Desk  Edited by:  Shanker Badra -- October 04th 2025 01:30 PM -- Updated: October 04th 2025 04:38 PM
Sri Muktsar Sahib News : ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ , ਹਥਿਆਰਾਂ ਸਮੇਤ 2 ਗ੍ਰਿਫ਼ਤਾਰ

Sri Muktsar Sahib News : ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ , ਹਥਿਆਰਾਂ ਸਮੇਤ 2 ਗ੍ਰਿਫ਼ਤਾਰ

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਉਂਦੇ ਹੋਏ ਇੱਕ ਹੋਰ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਲੋਟ ਇਲਾਕੇ ਵਿੱਚ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਰਵੀ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ ਛੋਟਾ ਮੇਗਾ ਰਾਏ ਉੱਤਰਾ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਉਸਦੇ ਕੋਲੋਂ ਪੁਲਿਸ ਨੇ ਦੋ 9 ਐਮਐਮ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਰਵੀ ਸਿੰਘ ਦੇ ਸਬੰਧ ਸਰਹੱਦ ਪਾਰ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਭੇਜਣ ਵਾਲੇ ਪਾਕਿਸਤਾਨੀ ਤਸਕਰਾਂ ਨਾਲ ਸਨ। ਪੁਲਿਸ ਦੀ ਹੋਰ ਜਾਂਚ ਤੋਂ ਬਾਅਦ ਉਸਦੇ ਸਾਥੀ ਸੰਦੀਪ ਕੁਮਾਰ ਉਰਫ਼ ਰਾਜੂ ਲਾਂਬਾ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਵੱਡਾ ਮੇਘਾਰਾਏ ਉੱਤਰਾ, ਜ਼ਿਲ੍ਹਾ ਫਿਰੋਜ਼ਪੁਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।


ਪੁਲਿਸ ਅਧਿਕਾਰੀਆਂ ਅਨੁਸਾਰ ਦੋਵੇਂ ਕਥਿਤ ਦੋਸ਼ੀ ਡਰੋਨ ਰਾਹੀਂ ਸੁੱਟੀਆਂ ਗਈਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਸਥਾਨਕ ਸੰਪਰਕਾਂ ਤੱਕ ਪਹੁੰਚਾਉਂਦੇ ਸਨ। ਇਹ ਨੈੱਟਵਰਕ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਸਿੱਧਾ ਸੰਪਰਕ ਰੱਖਦਾ ਸੀ ,ਜੋ ਭਾਰਤ ਵਿੱਚ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਚਲਾਉਂਦੇ ਸਨ।

ਇਸ ਮਾਮਲੇ ਨੂੰ ਲੈ ਕੇ ਥਾਣਾ ਸਿਟੀ ਮਲੋਟ ਵਿੱਚ ਐਫਆਈਆਰ ਨੰਬਰ 170 ਮਿਤੀ 03.10.2025 ਅਧੀਨ ਧਾਰਾ 25 ਅਸਲਾ ਐਕਟ, 1959 ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਤਕਨੀਕੀ ਅਤੇ ਵਿੱਤੀ ਜਾਂਚਾਂ ਰਾਹੀਂ ਇਸ ਗੈਰ-ਕਾਨੂੰਨੀ ਤਸਕਰੀ ਨੈੱਟਵਰਕ ਦੇ ਹੋਰ ਲਿੰਕਾਂ ਦਾ ਪਤਾ ਲਗਾ ਰਹੀ ਹੈ ਤਾਂ ਜੋ ਇਸ ਮਾਡਿਊਲ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।

ਐਸਐਸਪੀ ਡਾ. ਅਖਿਲ ਚੌਧਰੀ ਨੇ ਕਿਹਾ ਹੈ ਕਿ ਜ਼ਿਲ੍ਹਾ ਪੁਲਿਸ ਕਿਸੇ ਵੀ ਤਰ੍ਹਾਂ ਦੇ ਅਪਰਾਧੀਆਂ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤਸਕਰੀ ਨਾਲ ਜੁੜੇ ਨੈੱਟਵਰਕਾਂ ਨੂੰ ਨਸ਼ਟ ਕਰਨ ਲਈ ਨਿਰੰਤਰ ਰੇਡ ਕੀਤੇ ਜਾ ਰਹੇ ਹਨ। 

ਬੂਟਾ ਸਿੰਘ ਰਿਪੋਰਟਰ , ਸ੍ਰੀ ਮੁਕਤਸਰ ਸਾਹਿਬ 

- PTC NEWS

Top News view more...

Latest News view more...

PTC NETWORK
PTC NETWORK