Thu, Jul 16, 2026
Whatsapp

Jagraon ’ਚ ਆਵਾਰਾ ਕੁੱਤਿਆਂ ਦਾ ਆਤੰਕ ; ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

ਪਰਿਵਾਰ ਅਤੇ ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਕੁੱਤਿਆਂ ਨੇ ਬਜ਼ੁਰਗ ਦੇ ਸਰੀਰ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਇਸ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

Reported by:  PTC News Desk  Edited by:  Aarti -- July 16th 2026 01:01 PM
Jagraon ’ਚ ਆਵਾਰਾ ਕੁੱਤਿਆਂ ਦਾ ਆਤੰਕ ; ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

Jagraon ’ਚ ਆਵਾਰਾ ਕੁੱਤਿਆਂ ਦਾ ਆਤੰਕ ; ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

Stray Dogs Attack News : ਜਗਰਾਓ ’ਚ ਆਵਾਰਾ ਕੁੱਤਿਆਂ ਦਾ ਆਤੰਕ ਦੇਖਣ ਨੂੰ ਮਿਲਿਆ। ਦੱਸ ਦਈਏ ਕਿ ਪਿੰਡ ਪੱਬੀਆਂ ਵਿੱਚ 80 ਸਾਲਾ ਬਜ਼ੁਰਗ ਵਿਅਕਤੀ ’ਤੇ ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 80 ਸਾਲਾਂ ਸਾਬਕਾ ਸਰਪੰਚ ਜਗਦੀਸ਼ ਸਿੰਘ ਵਜੋਂ ਹੋਈ ਹੈ।

ਪਰਿਵਾਰ ਅਤੇ ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਕੁੱਤਿਆਂ ਨੇ ਬਜ਼ੁਰਗ ਦੇ ਸਰੀਰ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਇਸ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਸੇ ਪਿੰਡ ਵਿੱਚ ਸਿਰਫ਼ 15 ਦਿਨ ਪਹਿਲਾਂ ਵੀ ਆਵਾਰਾ ਕੁੱਤਿਆਂ ਦੇ ਹਮਲੇ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਜਾ ਚੁੱਕੀ ਸੀ।


ਖੇਤਾਂ ਵਾਲੀ ਕੋਠੀ ’ਚ ਇੱਕਲੇ ਰਹਿ ਰਹੇ ਸੀ ਮ੍ਰਿਤਕ ਬਜ਼ੁਰਗ 

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਜਗਦੀਸ਼ ਸਿੰਘ ਖੇਤਾਂ ਵਾਲੀ ਕੋਠੀ 'ਚ ਇਕੱਲੇ ਰਹਿ ਰਹੇ ਸੀ। ਅੱਧੀ ਰਾਤ ਨੂੰ ਜਦੋਂ ਉਹ ਬਾਥਰੂਮ ਜਾਣ ਲਈ ਉੱਠੇ ਤਾਂ ਇਸ ਦੌਰਾਨ ਉਨ੍ਹਾਂ ’ਤੇ ਕੁੱਤਿਆਂ ਨੇ ਹਮਲਾ ਕਰ ਦਿੱਤਾ। ਆਵਾਰਾ ਕੁੱਤਿਆਂ ਨੇ ਬਾਹਾਂ ਸਰੀਰ ਤੋਂ ਵੱਖ ਕਰ ਦਿੱਤੀਆਂ ਅਤੇ ਲੱਤਾਂ ਦਾ ਮਾਸ ਬੁਰੀ ਤਰ੍ਹਾਂ ਨੋਚ ਦਿੱਤਾ। ਉਮਰ ਵੱਧ ਹੋਣ ਕਾਰਨ ਉਹ ਆਪਣਾ ਬਚਾਅ ਨਾ ਕਰ ਸਕੇ ਅਤੇ ਗੰਭੀਰ ਜ਼ਖ਼ਮਾਂ ਕਾਰਨ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਸਵੇਰੇ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

15 ਦਿਨ ਪਹਿਲਾਂ ਇੱਕ ਹੋਰ ਵਿਅਕਤੀ ਦੀ ਹੋਈ ਸੀ ਮੌਤ 

ਮਾਮਲੇ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ। ਸਿਰਫ਼ 15 ਦਿਨ ਪਹਿਲਾਂ ਵੀ ਇਸੇ ਪਿੰਡ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਈ ਸੀ। ਲਗਾਤਾਰ ਦੂਜੀ ਮੌਤ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਸ਼ਾਮ ਢਲਦੇ ਹੀ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹੋ ਗਏ ਹਨ।

ਆਵਾਰਾ ਕੁੱਤੇ ਪਸ਼ੂਆਂ ’ਤੇ ਵੀ ਕਰ ਰਹੇ ਹਮਲਾ 

ਪਿੰਡ ਪੱਬੀਆਂ 'ਚ ਆਵਾਰਾ ਕੁੱਤਿਆਂ ਦੇ ਝੁੰਡ ਲੰਬੇ ਸਮੇਂ ਤੋਂ ਲੋਕਾਂ ਅਤੇ ਪਸ਼ੂਆਂ 'ਤੇ ਹਮਲੇ ਕਰ ਰਹੇ ਹਨ, ਪਰ ਸੰਬੰਧਿਤ ਵਿਭਾਗ ਨੇ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਆਵਾਰਾ ਕੁੱਤਿਆਂ ਦਾ ਮੁੱਦਾ ਉਠਾਉਂਦੇ ਹੋਏ ਪ੍ਰਸ਼ਾਸਨ ਦੀ ਨਲਾਇਕੀ ’ਤੇ ਸਵਾਲ ਚੁੱਕਦੇ ਹੋਏ ਪ੍ਰਸ਼ਾਸਨ ਤੋਂ ਤੁਰੰਤ ਵਿਸ਼ੇਸ਼ ਮੁਹਿੰਮ ਚਲਾ ਕੇ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਅਤੇ ਪੱਕਾ ਹੱਲ ਕੱਢਣ ਦੀ ਮੰਗ ਕੀਤੀ ਹੈ।

ਇਲਾਕੇ ’ਚ ਆਵਾਰਾ ਕੁੱਤਿਆਂ ਦਾ ਆਤੰਕ 

ਜਗਰਾਓਂ ਵਿੱਚ ਆਵਾਰਾ ਕੁੱਤਿਆਂ ਦਾ ਵੱਧਦਾ ਆਤੰਕ ਹੁਣ ਲੋਕਾਂ ਦੀ ਜਾਨ ਲਈ ਵੱਡਾ ਖ਼ਤਰਾ ਬਣ ਚੁੱਕਾ ਹੈ। ਸਵਾਲ ਇਹ ਹੈ ਕਿ ਆਖ਼ਿਰ ਹੋਰ ਕਿੰਨੀਆਂ ਜਾਨਾਂ ਜਾਣ ਤੋਂ ਬਾਅਦ ਪ੍ਰਸ਼ਾਸਨ ਜਾਗੇਗਾ? ਕੀ ਇਸ ਵਾਰ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਕੋਈ ਠੋਸ ਕਾਰਵਾਈ ਹੋਵੇਗੀ ਜਾਂ ਲੋਕਾਂ ਦਾ ਡਰ ਇਸੇ ਤਰ੍ਹਾਂ ਵਧਦਾ ਰਹੇਗਾ? ਹੁਣ ਸਭ ਦੀਆਂ ਨਜ਼ਰਾਂ ਪ੍ਰਸ਼ਾਸਨ ਦੇ ਅਗਲੇ ਕਦਮ 'ਤੇ ਟਿਕੀਆਂ ਹਨ।

ਇਹ ਵੀ ਪੜ੍ਹੋ  : Ludhiana 'ਚ ਵਾਪਰਿਆ ਦਰਦਨਾਕ ਹਾਦਸਾ; ਸਕੂਲ ਬੱਸ ਦੇ ਥੱਲੇ ਆਉਣ ਕਾਰਨ ਤਿੰਨ ਸਾਲਾਂ ਬੱਚੇ ਦੀ ਮੌਤ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK