Dog Attack : ਅੰਮ੍ਰਿਤਸਰ 'ਚ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾ-ਰਿਆ 8 ਸਾਲਾ ਮਾਸੂਮ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
Dog Attack : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਅਧੀਨ ਆਉਂਦੇ ਪਿੰਡ ਜਲਾਲ ਵਿੱਚ ਆਵਾਰਾ ਕੁੱਤਿਆਂ ਦਾ ਇੱਕ ਭਿਆਨਕ ਹਮਲਾ ਦੇਖਣ ਨੂੰ ਮਿਲਿਆ ਹੈ। ਆਵਾਰਾ ਕੁੱਤਿਆਂ ਦੇ ਝੁੰਡ ਨੇ ਇੱਕ 8 ਸਾਲਾ ਬੱਚੇ ਨੂੰ ਨੋਚ ਕੇ ਮਾਰ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਤਿੰਨ ਭੈਣਾਂ ਦਾ ਇਕਲੌਤਾ ਅਤੇ ਸਭ ਤੋਂ ਛੋਟਾ ਭਰਾ ਸੀ।
ਇਹ ਵੀ ਪੜ੍ਹੋ... ਜੀਜੇ ਨੇ ਸਾਲਿਆਂ 'ਤੇ ਲੁਟਾਇਆ ਪਿਆਰ ! 1-1 ਕਰੋੜ ਦੇ 100 ਫੁੱਟੇ ਹਾਰਾਂ ਨਾਲ ਕੀਤਾ ਸਵਾਗਤ, ਵੀਡੀਓ ਵਾਇਰਲ
ਜਾਣਕਾਰੀ ਅਨੁਸਾਰ, ਰਣਜੀਤ ਸਿੰਘ ਪਿੰਡ ਦੇ ਮੈਦਾਨ ਵਿੱਚ ਖੇਡਣ ਗਿਆ ਹੋਇਆ ਸੀ, ਜਦੋਂ ਅਚਾਨਕ ਉਸ 'ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਭਿਆਨਕ ਘਟਨਾ ਉਦੋਂ ਸਾਹਮਣੇ ਆਈ ਜਦੋਂ ਪਿੰਡ ਦੇ ਕੁਝ ਛੋਟੇ ਬੱਚਿਆਂ ਨੇ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਜ਼ਮੀਨ ਵਿੱਚ ਪਈ ਦੇਖੀ ਅਤੇ ਰੌਲਾ ਪਾ ਕੇ ਪਿੰਡ ਵਾਸੀਆਂ ਨੂੰ ਇਕੱਠਾ ਕਰ ਲਿਆ।
ਖੋਪਰੀ ਤੇ ਕੰਨ ਬੁਰੀ ਤਰ੍ਹਾਂ ਨੋਚੇ
ਪਿੰਡ ਵਾਸੀਆਂ ਦੇ ਅਨੁਸਾਰ, ਕੁੱਤਿਆਂ ਨੇ ਬੱਚੇ ਦੀ ਖੋਪੜੀ ਅਤੇ ਕੰਨ ਬੁਰੀ ਤਰ੍ਹਾਂ ਨੋਚ ਦਿੱਤੇ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੱਚਾ ਇੱਕ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਸੀ, ਜਿਸ ਦਾ ਗੁਜ਼ਾਰਾ ਵੀ ਮੁਸ਼ਕਿਲ ਨਾਲ ਚੱਲ ਰਿਹਾ ਸੀ।
ਇਸ ਦੁਖਦਾਈ ਘਟਨਾ ਤੋਂ ਬਾਅਦ, ਪਰਿਵਾਰ ਬੁਰੀ ਤਰ੍ਹਾਂ ਸਦਮੇ ਵਿੱਚ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦੀ ਲਹਿਰ ਫੈਲ ਗਈ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਅਤੇ ਇਲਾਕੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਇਹ ਵੀ ਪੜ੍ਹੋ... 'ਆਪ' ਵਿਧਾਇਕਾ ਅਮਨਦੀਪ ਕੌਰ 'ਤੇ ਈਡੀ ਦਾ ਸ਼ਿਕੰਜਾ ! MLA Laddi ਢੋਸ ਸਮੇਤ 10 ਜਣਿਆਂ ਨੂੰ ਭੇਜੇ ਸੰਮਨ
- PTC NEWS