Sat, Jun 14, 2025
Whatsapp

Gurdaspur: ਹੁਣ ਨਦੀਆਂ ਤੇ ਨਾਲਿਆਂ ‘ਤੇ ਬਣੀਆਂ ਪੁਲੀਆਂ ਨੂੰ ਬਲਾਕ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਈ ਥਾਵਾਂ ‘ਤੇ ਨਦੀਆਂ ਨਾਲਿਆਂ ਤੇ ਬਣੀਆਂ ਪੁਲੀਆਂ ਦੇ ਬੰਦ ਹੋਣ ਦੀ ਵੀ ਸਮੱਸਿਆ ਆਈ ਜਿਸ ਨੂੰ ਪ੍ਰਸ਼ਾਸਨ ਖੁਲ੍ਹਵਾਉਂਦੀ ਹੋਈ ਵੀ ਨਜ਼ਰ ਹੈ। ਜਿਸ ਕਾਰਨ ਕਾਫੀ ਸਮਾਂ ਬਰਬਾਦ ਵੀ ਹੋਇਆ। ਹੁਣ ਇਨ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਸਖਤ ਹੁੰਦੀ ਹੋਈ ਨਜ਼ਰ ਆ ਰਹੀ ਹੈ।

Reported by:  PTC News Desk  Edited by:  Aarti -- July 22nd 2023 04:49 PM
Gurdaspur: ਹੁਣ ਨਦੀਆਂ ਤੇ ਨਾਲਿਆਂ ‘ਤੇ ਬਣੀਆਂ ਪੁਲੀਆਂ ਨੂੰ ਬਲਾਕ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

Gurdaspur: ਹੁਣ ਨਦੀਆਂ ਤੇ ਨਾਲਿਆਂ ‘ਤੇ ਬਣੀਆਂ ਪੁਲੀਆਂ ਨੂੰ ਬਲਾਕ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 22 ਜੁਲਾਈ): ਪੰਜਾਬ ‘ਚ ਅਜੇ ਵੀ ਹੜ੍ਹ ਦਾ ਖਤਰਾ ਬਰਕਰਾਰ ਹੈ। ਹਾਲਾਂਕਿ ਕਈ ਥਾਵਾਂ ‘ਤੇ ਦਰਿਆ ਅਤੇ ਨਦੀਆਂ ਦਾ ਉਫਾਨ ਘੱਟ ਹੋ ਗਿਆ ਪਰ ਲੋਕਾਂ ਦੇ ਘਰਾਂ ਅਤੇ ਖੇਤਾਂ ‘ਚ ਪਾਣੀ ਅਜੇ ਵੀ ਵੜ੍ਹਿਆ ਹੋਇਆ ਹੈ ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਕਈ ਥਾਵਾਂ ‘ਤੇ ਨਦੀਆਂ ਨਾਲਿਆਂ ਤੇ ਬਣੀਆਂ ਪੁਲੀਆਂ ਦੇ ਬੰਦ ਹੋਣ ਦੀ ਵੀ ਸਮੱਸਿਆ ਆਈ ਜਿਸ ਨੂੰ ਪ੍ਰਸ਼ਾਸਨ ਖੁਲ੍ਹਵਾਉਂਦੀ ਹੋਈ ਵੀ ਨਜ਼ਰ ਹੈ। ਜਿਸ ਕਾਰਨ ਕਾਫੀ ਸਮਾਂ ਬਰਬਾਦ ਵੀ ਹੋਇਆ। ਹੁਣ ਇਨ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਸਖਤ ਹੁੰਦੀ ਹੋਈ ਨਜ਼ਰ ਆ ਰਹੀ ਹੈ। 


ਇਸੇ ਦੇ ਚੱਲਦੇ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪਾਣੀ ਦੇ ਨਿਕਾਸ ਲਈ ਬਣੀਆਂ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਕਰਨ ਜਾਂ ਇਨ੍ਹਾਂ ਵਿੱਚ ਪਾਣੀ ਦੇ ਵਹਾਅ `ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣ ਜਾਂ ਨਾਲਿਆਂ ਨੂੰ ਵਾਹ ਕੇ ਨਜ਼ਾਇਜ ਕਬਜ਼ਾ ਕਰਨ `ਤੇ ਪਾਬੰਦੀ ਲਗਾਉਂਦੇ ਹੋਏ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਪਾਣੀ ਦੇ ਨਿਕਾਸ ਲਈ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਨਾ ਕੀਤਾ ਜਾਵੇ। 

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਅਜਿਹਾ ਕੀਤਾ ਗਿਆ ਤਾਂ ਉਸ ਦੇ ਖ਼ਿਲਾਫ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤੋਂ ਇਲਾਵਾ ਸੀ.ਆਰ.ਪੀ.ਸੀ. ਦੀਆਂ ਹੋਰ ਧਰਾਵਾਂ ਅਨੁਸਾਰ ਵੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਮੈਜਿਸਟੇਟ ਨੇ ਸਮੂਹ ਉੱਪ ਮੰਡਲ ਮੈਜਿਸਟਰੇਟ ਨੂੰ ਵੀ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਦੀਆਂ/ਮਾਲਿਆਂ ਦੀਆਂ ਬਲਾਕ ਕੀਤੀਆਂ ਪੁਲੀਆਂ ਨੂੰ ਸਬੰਧਤ ਮਹਿਕਮੇ ਦੀ ਸਹਾਇਤਾ ਨਾਲ ਤੁਰੰਤ ਖੁੱਲ੍ਹਵਾਇਆ ਜਾਵੇ ਅਤੇ ਜੇਕਰ ਕੋਈ ਵਿਅਕਤੀ ਅਜਿਹਾ ਕਰਨ ਤੋਂ ਰੋਕਦਾ ਹੈ ਜਾਂ ਸਰਕਾਰੀ ਕੰਮ ਵਿੱਚ ਵਿਘਨ ਪਾਉਂਦਾ ਹੈ ਤਾਂ ਉਸ ਦੇ ਖ਼ਿਲਾਫ ਸਰਕਾਰੀ ਕੰਮਕਾਜ ਵਿੱਚ ਦਖ਼ਲ ਕਰਨ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੀਤੇ ਦਿਨ੍ਹਾਂ ਤੋਂ ਪੈ ਰਹੀ ਮੀਂਹ ਕਾਰਨ ਜ਼ਿਲ੍ਹੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਇਹ ਕਦਮ ਚੁੱਕਣੇ ਬੇਹੱਦ ਜਰੂਰੀ ਹਨ। ਉਨ੍ਹਾਂ ਕਿਹਾ ਕਿ ਪਾਬੰਦੀ ਦੇ ਹੁਕਮ 21 ਜੁਲਾਈ 2023 ਤੋਂ 21 ਸਤੰਬਰ 2023 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: Sikh Man in America: ਅਮਰੀਕਾ ‘ਚ ਸਿੱਖ ਕਿਸਾਨ ਮਨਜੀਤ ਸਿੰਘ ਨੂੰ ਕਾਰਨੇਜੀ ਹੀਰੋ ਅਵਾਰਡ ਨਾਲ ਨਵਾਜਿਆ, ਜਾਣੋ ਕਿਵੇਂ ਹੋਈ ਸੀ ਮੌਤ

- PTC NEWS

Top News view more...

Latest News view more...

PTC NETWORK