Mon, Dec 11, 2023
Whatsapp

ਪੰਜਾਬ-ਹਰਿਆਣਾ ਤੇ ਚੰਡੀਗੜ੍ਹ 'ਚ ਵਕੀਲਾਂ ਦੀ ਹੜਤਾਲ ਹੋਈ ਸਮਾਪਤ

Punjab News: ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਵਕੀਲਾਂ ਦੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਹੈ।

Written by  Amritpal Singh -- September 27th 2023 09:11 PM
ਪੰਜਾਬ-ਹਰਿਆਣਾ ਤੇ ਚੰਡੀਗੜ੍ਹ 'ਚ ਵਕੀਲਾਂ ਦੀ ਹੜਤਾਲ ਹੋਈ ਸਮਾਪਤ

ਪੰਜਾਬ-ਹਰਿਆਣਾ ਤੇ ਚੰਡੀਗੜ੍ਹ 'ਚ ਵਕੀਲਾਂ ਦੀ ਹੜਤਾਲ ਹੋਈ ਸਮਾਪਤ

Punjab News: ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਵਕੀਲਾਂ ਦੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਕੱਲ੍ਹ ਤੋਂ ਕੰਮ ’ਤੇ ਪਰਤਣ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਮੁਕਤਸਰ 'ਚ ਵਕੀਲ 'ਤੇ ਤਸ਼ੱਦਦ ਕਰਨ ਦੇ ਮਾਮਲੇ 'ਚ ਨਾਮਜ਼ਦ ਐੱਸਪੀ ਰਮਨਦੀਪ ਭੁੱਲਰ ਅਤੇ ਸੀਆਈਏ ਇੰਚਾਰਜ ਰਮਨ ਕੰਬੋਜ ਸਮੇਤ ਤਿੰਨ ਪੁਲਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ। ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਇਸ ਦੀ ਅਗਵਾਈ ਕਰਨਗੇ। ਉਨ੍ਹਾਂ ਦੇ ਨਾਲ ਡੀਸੀਪੀ ਡਿਟੈਕਟਿਵ ਲੁਧਿਆਣਾ ਹਰਮੀਤ ਸਿੰਘ ਹੁੰਦਲ, ਏਡੀਸੀਪੀ ਸਿਟੀ-2 ਸੋਹੇਲ ਕਾਸਿਮ ਮੀਰ ਅਤੇ ਐਸਪੀ ਇਨਵੈਸਟੀਗੇਸ਼ਨ ਸੰਗਰੂਰ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਹੋਣਗੇ। ਇਹ ਐਸਆਈਟੀ ਏਡੀਜੀਪੀ ਜਸਕਰਨ ਸਿੰਘ ਨੂੰ ਰਿਪੋਰਟ ਕਰੇਗੀ। ਬਾਰ ਕੌਂਸਲ ਨੇ ਸਰਕਾਰ ਦੀ ਇਸ ਕਾਰਵਾਈ ’ਤੇ ਤਸੱਲੀ ਪ੍ਰਗਟਾਈ ਹੈ। ਜਿਸ ਤੋਂ ਬਾਅਦ ਕੰਮ ਬੰਦ ਕਰਨ ਦਾ ਫੈਸਲਾ ਤੁਰੰਤ ਵਾਪਸ ਲੈ ਲਿਆ ਗਿਆ।

- PTC NEWS

adv-img

Top News view more...

Latest News view more...