Earthquake In Delhi NCR: ਦਿੱਲੀ-ਐੱਨਸੀਆਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
Earthquake In Delhi NCR: ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਕੁਝ ਦਿਨ ਪਹਿਲਾਂ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਚਾਰ ਦਿਨਾਂ ਵਿੱਚ ਧਰਤੀ ਦੂਜੀ ਵਾਰ ਹਿੱਲੀ ਹੈ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 5.6 ਮਾਪੀ ਗਈ। ਜਾਣਕਾਰੀ ਮੁਤਾਬਕ ਇਸ ਭੂਚਾਲ ਦਾ ਕੇਂਦਰ ਨੇਪਾਲ ਵੀ ਸੀ।
ਦੱਸ ਦਈਏ ਕਿ ਦਿੱਲੀ ਤੋਂ ਇਲਾਵਾ ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਸ਼ਾਮ 4:18 ਵਜੇ ਆਇਆ।
ਕਾਬਿਲੇਗੌਰ ਹੈ ਕਿ ਦੱਸ ਦਈਏ ਕਿ ਨੇਪਾਲ ਵਿੱਚ ਪਿਛਲੇ ਸ਼ੁੱਕਰਵਾਰ ਨੂੰ ਭੂਚਾਲ ਆਇਆ ਸੀ, ਜਿਸ ਦਾ ਕੇਂਦਰ ਜਾਜਰਕੋਟ ਸੀ। ਨੇਪਾਲ ਵਿੱਚ ਭੂਚਾਲ ਦੀ ਤੀਬਰਤਾ 6.4 ਮਾਪੀ ਗਈ। ਉਸ ਸਮੇਂ ਆਏ ਭੂਚਾਲ ਦੇ ਝਟਕੇ ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਵੀ ਮਹਿਸੂਸ ਕੀਤੇ ਗਏ। 3 ਨਵੰਬਰ ਨੂੰ ਨੇਪਾਲ 'ਚ ਆਏ ਭੂਚਾਲ 'ਚ 150 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਰੀਬ 200 ਲੋਕ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਡੀਜ਼ਲ ਦੀ ਲੁੱਟ, ਅੱਧੀ ਰਾਤ ਨੂੰ ਸੜਕ 'ਤੇ ਪਲਟਿਆ ਤੇਲ ਨਾਲ ਭਰਿਆ ਟੈਂਕਰ
- PTC NEWS