Punjab Stubble Burning News : ਪੰਜਾਬ ’ਚ ਪਰਾਲੀ ਸਾੜਨ ’ਤੇ ਸਰਕਾਰ ਸਖ਼ਤ; 20 ਕਿਸਾਨਾਂ ’ਤੇ ਹੋਈ FIR ਦਰਜ, ਡੇਢ ਲੱਖ ਦਾ ਲਾਇਆ ਜੁਰਮਾਨਾ
Punjab Stubble Burning News : ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧੇ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ।
ਦੱਸ ਦਈਏ ਕਿ 20 ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 1.5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਨ੍ਹਾਂ ਹੀ ਨਹੀਂ ਪਿਛਲੇ 8 ਦਿਨਾਂ ’ਚ 70 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 16 ਕਿਸਾਨਾਂ ਦੀਆਂ ਜ਼ਮੀਨਾਂ 'ਤੇ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।
ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਕਿਸਾਨ ਵਿੱਤੀ ਤੰਗੀ ਕਾਰਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ।
- PTC NEWS