Thu, May 21, 2026
Whatsapp

Punjabi University ਦੇ ਹੋਸਟਲ ਦੇ ਕਮਰੇ ’ਚੋਂ ਮਿਲੀ ਵਿਦਿਆਰਥੀ ਦੀ ਲਾਸ਼

ਇਸ ਘਟਨਾ ਤੋਂ ਬਾਅਦ ਪੂਰੇ ਯੂਨੀਵਰਸਿਟੀ ਕੈਂਪਸ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੂਚਨਾ ਮਿਲਦਿਆਂ ਹੀ ਸਥਾਨਕ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Reported by:  PTC News Desk  Edited by:  Aarti -- May 21st 2026 02:51 PM
Punjabi University ਦੇ ਹੋਸਟਲ ਦੇ ਕਮਰੇ ’ਚੋਂ ਮਿਲੀ ਵਿਦਿਆਰਥੀ ਦੀ ਲਾਸ਼

Punjabi University ਦੇ ਹੋਸਟਲ ਦੇ ਕਮਰੇ ’ਚੋਂ ਮਿਲੀ ਵਿਦਿਆਰਥੀ ਦੀ ਲਾਸ਼

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਹੋਸਟਲ ਦੇ ਕਮਰੇ ਵਿੱਚੋਂ ਬੀ.ਟੈੱਕ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਵਰੁਣ ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਿੰਗ ਕੰਗ ਦਾ ਰਹਿਣ ਵਾਲਾ ਸੀ।

ਇਸ ਘਟਨਾ ਤੋਂ ਬਾਅਦ ਪੂਰੇ ਯੂਨੀਵਰਸਿਟੀ ਕੈਂਪਸ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੂਚਨਾ ਮਿਲਦਿਆਂ ਹੀ ਸਥਾਨਕ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਮਿਲੀ ਜਾਣਕਾਰੀ ਅਨੁਸਾਰ, ਵਰੁਣ ਪ੍ਰੀਤ ਸਿੰਘ ਯੂਨੀਵਰਸਿਟੀ ਵਿੱਚ ਬੀ.ਟੈੱਕ ਦੀ ਪੜ੍ਹਾਈ ਕਰ ਰਿਹਾ ਸੀ। ਉਸਨੇ ਪਹਿਲਾਂ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਕਮਰੇ ਲਈ ਦਰਖਾਸਤ ਦਿੱਤੀ ਸੀ, ਪਰ ਬਾਅਦ ਵਿੱਚ ਉਹ ਕੈਂਪਸ ਤੋਂ ਬਾਹਰ ਇੱਕ ਪੇਇੰਗ ਗੈਸਟ (ਪੀ.ਜੀ.) ਵਿੱਚ ਰਹਿਣ ਲੱਗ ਪਿਆ ਸੀ।

ਬੁੱਧਵਾਰ ਦੀ ਰਾਤ ਨੂੰ ਇਹ ਭਾਣਾ ਉਸ ਵੇਲੇ ਉਜਾਗਰ ਹੋਇਆ ਜਦੋਂ ਹੋਸਟਲ ਵਿੱਚ ਰਹਿਣ ਵਾਲਾ ਇੱਕ ਹੋਰ ਵਿਦਿਆਰਥੀ ਇੱਕ ਬੰਦ ਪਏ ਕਮਰੇ ਵਿੱਚੋਂ ਆਪਣਾ ਸਾਮਾਨ ਚੁੱਕਣ ਲਈ ਉੱਥੇ ਗਿਆ। ਕਮਰੇ ਦੇ ਅੰਦਰ ਵਰੁਣ ਪ੍ਰੀਤ ਬੇਸੁੱਧ ਹਾਲਤ ਵਿੱਚ ਪਿਆ ਹੋਇਆ ਸੀ।

ਸਥਿਤੀ ਨੂੰ ਦੇਖਦਿਆਂ ਉਕਤ ਵਿਦਿਆਰਥੀ ਨੇ ਤੁਰੰਤ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੂੰ ਸੂਚਨਾ ਦਿੱਤੀ। ਜਦੋਂ ਵਰੁਣ ਨੇ ਕੋਈ ਹਰਕਤ ਨਹੀਂ ਕੀਤੀ ਤਾਂ ਕੈਂਪਸ ਸਥਿਤ ਡਿਸਪੈਂਸਰੀ ਦੀ ਮੈਡੀਕਲ ਟੀਮ ਨੂੰ ਤੁਰੰਤ ਮੌਕੇ 'ਤੇ ਸੱਦਿਆ ਗਿਆ। ਡਾਕਟਰਾਂ ਦੀ ਟੀਮ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਇਸ ਦੀ ਜਾਣਕਾਰੀ ਥਾਣਾ ਅਰਬਨ ਅਸਟੇਟ ਪੁਲਿਸ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਹੋਸਟਲ ਪ੍ਰੋਵੋਸਟ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਪੁਲਿਸ ਮੁਤਾਬਕ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪਰਿਵਾਰ ਦੇ ਪਹੁੰਚਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ  : Punjab ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ; ਮਾਨ ਸਰਕਾਰ ਨੂੰ ਪਾਈ ਝਾੜ

- PTC NEWS

Electrical Saftey authority

Top News view more...

Latest News view more...

PTC NETWORK
PTC NETWORK