Tue, Jul 8, 2025
Whatsapp

Chitkara University Student: ਚਿਤਕਾਰਾ ਯੂਨੀਵਰਸਿਟੀ 'ਚ ਵਿਦਿਆਰਥੀ ਦੀ ਇੰਝ ਹੋਈ ਦਰਦਨਾਕ ਮੌਤ

ਰਾਜਪੁਰਾ ਨੇੜੇ ਚਿਤਕਾਰਾ ਯੂਨੀਵਰਸਿਟੀ ‘ਚ ਪਾਣੀ ‘ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਹਰੀਸ਼ ਨਾਂ ਵਜੋਂ ਪਛਾਣ ਹੋਈ ਹੈ ਜੋ ਕਿ ਮੱਧਪ੍ਰਦੇਸ਼ ਦੇ ਜਬਲਪੁਰ ਦਾ ਰਹਿਣ ਵਾਲਾ ਸੀ।

Reported by:  PTC News Desk  Edited by:  Aarti -- July 11th 2023 06:49 PM -- Updated: July 11th 2023 10:31 PM
Chitkara University Student: ਚਿਤਕਾਰਾ ਯੂਨੀਵਰਸਿਟੀ 'ਚ ਵਿਦਿਆਰਥੀ ਦੀ ਇੰਝ ਹੋਈ ਦਰਦਨਾਕ ਮੌਤ

Chitkara University Student: ਚਿਤਕਾਰਾ ਯੂਨੀਵਰਸਿਟੀ 'ਚ ਵਿਦਿਆਰਥੀ ਦੀ ਇੰਝ ਹੋਈ ਦਰਦਨਾਕ ਮੌਤ

Chitkara University Student: ਰਾਜਪੁਰਾ ਨੇੜੇ ਚਿਤਕਾਰਾ ਯੂਨੀਵਰਸਿਟੀ ‘ਚ ਪਾਣੀ ‘ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਹਰੀਸ਼ ਨਾਂ ਵਜੋਂ ਪਛਾਣ ਹੋਈ ਹੈ ਜੋ ਕਿ ਮੱਧਪ੍ਰਦੇਸ਼ ਦੇ ਜਬਲਪੁਰ ਦਾ ਰਹਿਣ ਵਾਲਾ ਸੀ। ਦੱਸ ਦਈਏ ਕਿ ਨੌਜਵਾਨ ਪਿਛਲੇ 2 ਸਾਲਾਂ ਤੋਂ ਯੂਨੀਵਰਸਿਟੀ ‘ਚ ਪੜ੍ਹਾਈ ਕਰ ਰਿਹਾ ਸੀ। ਫਿਲਹਾਲ ਪੁਲਿਸ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟ ਕਰਵਾ ਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। 

ਪੁਲਿਸ ਅਧਿਕਾਰੀ ਦੇ ਬਿਆਨ ਅਨੁਸਾਰ ਯੂਨੀਵਰਸਿਟੀ ਕੰਪਲੈਕਸ ਵਿੱਚ ਜ਼ਿਆਦਾ ਪਾਣੀ ਦਾਖਲ ਹੋਣ ਕਾਰਨ ਇਹ ਘਟਨਾ ਵਾਪਰੀ, ਜਿਸ ਕਾਰਨ ਵਿਦਿਆਰਥੀਆਂ ਵਿੱਚ ਦਹਿਸ਼ਤ ਫੈਲ ਗਈ।


ਦੂਜੇ ਪਾਸੇ ਇਸ ਦੌਰਾਨ ਮ੍ਰਿਤਕ ਦੇ ਭਰਾ ਹਰੀਸ਼ ਨੇ ਦਾਅਵਾ ਕੀਤਾ ਕਿ ਘਟਨਾ ਵਾਲੀ ਰਾਤ ਹਰੀਸ਼ ਨਾਲ ਉਨ੍ਹਾਂ ਦੀ ਗੱਲ ਹੋਈ ਸੀ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਅੰਦਰ ਪਾਣੀ ਦਾ ਪੱਧਰ ਵਧਣ ਬਾਰੇ ਪਰਿਵਾਰ ਨੂੰ ਸੂਚਿਤ ਕੀਤਾ ਸੀ। ਹਾਲਾਂਕਿ, ਬਾਅਦ ਵਿੱਚ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਅਸਫਲ ਰਹੀ ਕਿਉਂਕਿ ਉਸਦਾ ਫੋਨ ਬੰਦ ਸੀ।

ਇਹ ਵੀ ਪੜ੍ਹੋ: OP Soni Health: ਪੰਜਾਬ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀ ਵਿਗੜੀ ਸਿਹਤ , ਆਈਸੀਯੂ ‘ਚ ਕੀਤਾ ਸ਼ਿਫਟ

- PTC NEWS

Top News view more...

Latest News view more...

PTC NETWORK
PTC NETWORK