Tarn Taran News : ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਹੱਤਿਆ ਦਾ ਮਾਮਲਾ ,ਅਦਾਲਤ ਨੇ 14 ਮੁਲਜ਼ਮਾਂ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
Tarn Taran News : ਤਰਨਤਾਰਨ ਦੇ ਪਿੰਡ ਕੋਟ ਮਹੁੰਮਦ ਖਾਂ ਵਿਖੇ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਹੱਤਿਆ ਮਾਮਲੇ 'ਚ ਅਦਾਲਤ ਨੇ 14 ਮੁਲਜ਼ਮਾਂ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਨੇ ਮੌਜੂਦਾ ਸਰਪੰਚ ,ਸਾਬਕਾ ਸਰਪੰਚ ਅਤੇ 4 ਔਰਤਾਂ ਸਮੇਤ 14 ਲੋਕਾਂ ਨੂੰ ਅਦਾਲਤ 'ਚ ਪੇਸ਼ ਕੀਤਾ ਸੀ।
ਦਰਅਸਲ 'ਚ ਬੀਤੇ ਦਿਨੀਂ ਪੁਲਿਸ ਦੀ ਟੀਮ ਪਿੰਡ ਕੋਟ ਮਹੁੰਮਦ ਖਾਂ ’ਚ ਦੋ ਧਿਰਾਂ ਵਿਚਾਲੇ ਹੋ ਰਹੇ ਝਗੜੇ ਨੂੰ ਸੁਲਝਾਉਣ ਗਈ ਸੀ। ਇਸ ਦੌਰਾਨ ਪੁਲਿਸ ਪਾਰਟੀ ’ਤੇ ਲ਼ੜਾਈ ਕਰ ਰਹੇ ਲੋਕਾਂ ਵੱਲੋਂ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਗੋਲੀ ਲੱਗਣ ਕਾਰਨ ਗੋਇੰਦਵਾਲ ਸਾਹਿਬ ਥਾਣੇ ’ਚ ਤੈਨਾਤ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਏਐਸਆਈ ਜਸਬੀਰ ਸਿੰਘ ਜ਼ਖਮੀ ਹੋ ਗਿਆ ਸੀ।
ਇਸ ਮਾਮਲੇ ਵਿੱਚ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਅਤੁਲ ਸੋਨੀ ਦੇ ਬਿਆਨਾਂ ’ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਸਮੇਤ 50 ਵਿਅਕਤੀਆਂ ਖਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਤ ਪਿੰਡ ਕੋਟ ਮੁਹੰਮਦ ਖਾ ਦੇ ਸਰਪੰਚ ਕੁਲਦੀਪ ਸਿੰਘ, ਰਾਜਬੀਰ ਸਿੰਘ, ਅਮਨਦੀਪ ਸਿੰਘ, ਗੁਰਦਿਆਲ ਸਿੰਘ, ਜਗਰੂਪ ਸਿੰਘ, ਬਲਜਿੰਦਰ ਸਿੰਘ, ਰੇਸ਼ਮ ਸਿੰਘ, ਹਰਮਨਜੀਤ ਸਿੰਘ, ਰਾਜਦੀਪ ਸਿੰਘ, ਗੁਰਸੇਵਕ ਸਿੰਘ, ਪਲਵਿੰਦਰ ਸਿੰਘ, ਜ਼ੋਰਾਵਰ ਸਿੰਘ, ਸਤਨਾਮ ਸਿੰਘ, ਅਰਸ਼ਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਚਮਕੌਰ ਸਿੰਘ, ਜਸ਼ਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ ਤੋਂ ਇਲਾਵਾ 40/50 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।
- PTC NEWS