Wed, May 27, 2026
Whatsapp

Amritsar ’ਚ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਲੱਗੀ ਅਚਾਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਹਾਲਾਂਕਿ ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾ ਲਿਆ। ਸੰਗਤ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਹਾਲਾਤ ਨੂੰ ਜਲਦ ਹੀ ਕਾਬੂ ਵਿੱਚ ਕਰ ਲਿਆ ਗਿਆ।

Reported by:  PTC News Desk  Edited by:  Aarti -- May 27th 2026 04:08 PM -- Updated: May 27th 2026 04:38 PM
Amritsar ’ਚ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਲੱਗੀ ਅਚਾਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Amritsar ’ਚ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਲੱਗੀ ਅਚਾਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Amritsar News : ਅੰਮ੍ਰਿਤਸਰ ’ਚ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਵੱਧ ਰਹੇ ਤਾਪਮਾਨ ਕਾਰਨ ਸੰਗਤ ਨੂੰ ਧੁੱਪ ਤੇ ਗਰਮੀ ਤੋੰ ਬਚਾਉਣ  ਲਈ ਲਗਾਈਆਂ ਗਈਆਂ ਟੈਂਟ ਦੀਆਂ ਕਨਾਤਾਂ ਨੂੰ ਅਚਾਨਕ ਅੱਗ ਲੱਗ ਗਈ।

ਹਾਲਾਂਕਿ ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾ ਲਿਆ। ਸੰਗਤ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਹਾਲਾਤ ਨੂੰ ਜਲਦ ਹੀ ਕਾਬੂ ਵਿੱਚ ਕਰ ਲਿਆ ਗਿਆ।


ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਦੀ ਸੁਚੇਤਤਾ ਨਾਲ ਇੱਕ ਵੱਡਾ ਹਾਦਸਾ ਟਲ ਗਿਆ।

ਅੱਗ ਬੁਝਾਉਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤੁਰੰਤ ਸੜੀਆਂ ਚਾਨਣੀਆਂ ਦਾ ਮਲਬਾ ਹਟਾਇਆ ਗਿਆ ਅਤੇ ਨਵੀਆਂ ਚਾਨਣੀਆਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧ ਜਲਦੀ ਮੁੜ ਬਹਾਲ ਕੀਤੇ ਜਾ ਰਹੇ ਹਨ।

ਇਸ ਮੌਕੇ ਗੁਰਦਿਆਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਗ ਅਚਾਨਕ ਬਿਜਲੀ ਕਾਰਨ ਲੱਗੀ ਸੀ। ਉਨ੍ਹਾਂ ਕਿਹਾ ਕਿ ਮੌਕੇ ’ਤੇ ਮੌਜੂਦ ਕਰੀਬ 40 ਤੋਂ 50 ਸੇਵਾਦਾਰਾਂ ਅਤੇ ਸੰਗਤ ਨੇ ਮਿਲ ਕੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਸੰਗਤ ਅੱਗੇ ਨਾ ਆਉਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।

ਗੁਰਦਿਆਲ ਸਿੰਘ ਨੇ ਸਰਕਾਰ ਅਤੇ ਪ੍ਰਬੰਧਕ ਕਮੇਟੀਆਂ ਕੋਲੋਂ ਮੰਗ ਕੀਤੀ ਕਿ ਇਤਿਹਾਸਕ ਧਾਰਮਿਕ ਸਥਾਨਾਂ ’ਤੇ 24 ਘੰਟੇ ਫਾਇਰ ਸੇਫਟੀ ਅਤੇ ਪਾਣੀ ਦੇ ਪੱਕੇ ਪ੍ਰਬੰਧ ਹੋਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਕੁਝ ਦਿਨ ਪਹਿਲਾਂ ਉਸਾਰੀ ਅਧੀਨ ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗ ਗਿਆ ਸੀ ਜਿਸ ਕਾਰਨ 2 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਜਦਕਿ ਇਸ ਹਾਦਸੇ ’ਚ 3 ਲੋਕ ਜ਼ਖਮੀ ਹੋ ਗਏ ਸੀ। 

ਇਹ ਵੀ ਪੜ੍ਹੋ  : ਦੇਸ਼ 'ਚ ਜਾਰੀ ਰਹੇਗੀ SIR, ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਕਿਹਾ - ਪ੍ਰਕਿਰਿਆ ਕਾਨੂੰਨੀ ਤੌਰ 'ਤੇ ਪੂਰੀ ਤਰ੍ਹਾਂ ਠੀਕ

- PTC NEWS

Electrical Saftey authority

Top News view more...

Latest News view more...

PTC NETWORK
PTC NETWORK