Wed, Sep 23, 2026
Whatsapp

ਅਕਾਲੀ ਸਰਕਾਰ ਬਣਨ 'ਤੇ ਨਸ਼ਾ ਰੋਕਣ ਲਈ ਲਿਆਂਦਾ ਜਾਵੇਗਾ ਸਖਤ ਕਾਨੂੰਨ, ਉਮਰ ਕੈਦ ਬਣਾਵਾਂਗੇ ਯਕੀਨੀ; ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ

SAD Jandiala Rally : ਅਕਾਲੀ ਦਲ ਦੇ ਪ੍ਰਧਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਸੂਬੇ ਵਿੱਚ ਅਜਿਹਾ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜਿਸ ਤਹਿਤ ਨਸ਼ਾ ਵੇਚਣ ਵਾਲਿਆਂ ਨੂੰ ਘੱਟੋ-ਘੱਟ 10 ਸਾਲ ਤੱਕ ਜ਼ਮਾਨਤ ਨਹੀਂ ਮਿਲ ਸਕੇਗੀ।

Reported by:  PTC News Desk  Edited by:  KRISHAN KUMAR SHARMA -- September 23rd 2026 06:16 PM -- Updated: September 23rd 2026 06:23 PM
ਅਕਾਲੀ ਸਰਕਾਰ ਬਣਨ 'ਤੇ ਨਸ਼ਾ ਰੋਕਣ ਲਈ ਲਿਆਂਦਾ ਜਾਵੇਗਾ ਸਖਤ ਕਾਨੂੰਨ, ਉਮਰ ਕੈਦ ਬਣਾਵਾਂਗੇ ਯਕੀਨੀ; ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ

ਅਕਾਲੀ ਸਰਕਾਰ ਬਣਨ 'ਤੇ ਨਸ਼ਾ ਰੋਕਣ ਲਈ ਲਿਆਂਦਾ ਜਾਵੇਗਾ ਸਖਤ ਕਾਨੂੰਨ, ਉਮਰ ਕੈਦ ਬਣਾਵਾਂਗੇ ਯਕੀਨੀ; ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ

SAD Jandiala Rally : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ। ਅਕਾਲੀ ਆਗੂਆਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ, ਵੱਡੇ ਪੱਧਰ 'ਤੇ ਹੋ ਰਹੇ ਭ੍ਰਿਸ਼ਟਾਚਾਰ, ਗੈਰ-ਕਾਨੂੰਨੀ ਖਣਨ, ਨਸ਼ਿਆਂ ਦੇ ਵਧ ਰਹੇ ਜਾਲ ਅਤੇ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ।

ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਨੂੰਨ ਦਾ ਵਾਅਦਾ (Punjab Bachao Rally)

ਸੁਖਬੀਰ ਸਿੰਘ ਬਾਦਲ ਨੇ ਜੰਡਿਆਲਾ 'ਚ 'ਪੰਜਾਬ ਬਚਾਓ' ਰੈਲੀ ਦੌਰਾਨ ਨਸ਼ਿਆਂ ਦੀ ਗੰਭੀਰ ਸਮੱਸਿਆ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਨਸ਼ਾ ਪੰਜਾਬ ਦੇ ਘਰ-ਘਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਔਰਤਾਂ ਅਤੇ ਮਾਵਾਂ ਨੂੰ ਇਸ ਬੁਰਾਈ ਖ਼ਿਲਾਫ਼ ਖੁਦ ਸੜਕਾਂ 'ਤੇ ਉਤਰ ਕੇ ਲੜਾਈ ਲੜਨੀ ਪੈ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਸੂਬੇ ਵਿੱਚ ਅਜਿਹਾ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜਿਸ ਤਹਿਤ ਨਸ਼ਾ ਵੇਚਣ ਵਾਲਿਆਂ ਨੂੰ ਘੱਟੋ-ਘੱਟ 10 ਸਾਲ ਤੱਕ ਜ਼ਮਾਨਤ ਨਹੀਂ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਉਮਰ ਕੈਦ ਦੀ ਸਜ਼ਾ ਯਕੀਨੀ ਬਣਾਈ ਜਾਵੇਗੀ ਅਤੇ ਉਨ੍ਹਾਂ ਦੀ ਪੂਰੀ ਜਾਇਦਾਦ ਸਰਕਾਰੀ ਤੌਰ 'ਤੇ ਕੁਰਕ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਗੈਂਗਸਟਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ।

ਖਣਨ ਮਾਫੀਆ ਅਤੇ ਪ੍ਰਸ਼ਾਸਨਿਕ ਭ੍ਰਿਸ਼ਟਾਚਾਰ 'ਤੇ ਮਜੀਠੀਆ ਦਾ ਵਾਰ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਬੇਹੱਦ ਖਰਾਬ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਮੁੱਖ ਮੰਤਰੀ ਦੌਰੇ ਕਰਦੇ ਹਨ ਅਤੇ ਦੂਜੇ ਪਾਸੇ ਜਨ ਪ੍ਰਤੀਨਿਧੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ... ਪੰਜਾਬ 'ਚ ED ਦੀ ਵੱਡੀ ਕਾਰਵਾਈ, ਕੈਬਨਿਟ ਮੰਤਰੀ ਦੇ ਭਾਣਜੇ ਦੇ ਘਰ ਰੇਡ

ਮਜੀਠੀਆ ਨੇ ਅੰਮ੍ਰਿਤਸਰ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੈਰ-ਕਾਨੂੰਨੀ ਖਣਨ ਮਾਫੀਆ ਦੇ ਹਾਵੀ ਹੋਣ ਦਾ ਦਾਅਵਾ ਕੀਤਾ ਅਤੇ ਸਥਾਨਕ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਮਾਫੀਆ ਨੂੰ ਸੁਰੱਖਿਆ ਦੇਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਟਵੀਟ ਅਤੇ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ, ਉਸ ਤੋਂ ਬਾਅਦ ਹੀ ਦਿਖਾਵੇ ਲਈ ਪਰਚੇ ਦਰਜ ਕੀਤੇ ਜਾਂਦੇ ਹਨ।

ਮਜੀਠੀਆ ਨੇ ਜਾਂਚ ਏਜੰਸੀਆਂ ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਗਮਾਡਾ (GMADA) ਅਤੇ ਮੁੱਖ ਮੰਤਰੀ ਨਿਵਾਸ (CM House) ਤੱਕ ਦੇ ਮਾਮਲਿਆਂ ਵਿੱਚ ਵੱਡੀਆਂ ਗੜਬੜੀਆਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਅਧਿਕਾਰੀਆਂ ਅਤੇ ਸਿਆਸੀ ਆਕਾਵਾਂ ਦੀ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੀ ਸਰਕਾਰੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਇਮਾਨਦਾਰੀ ਨਾਲ ਮਨੀ ਟ੍ਰੇਲ ਦੀ ਜਾਂਚ ਕਰੇ ਤਾਂ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਦੇ ਸਿਖਰਲੇ ਆਗੂਆਂ ਦੇ ਨਾਮ ਸਾਹਮਣੇ ਆ ਸਕਦੇ ਹਨ।

ਕਿਸਾਨਾਂ, ਮੁਲਾਜ਼ਮਾਂ ਅਤੇ ਓਲਡ ਪੈਨਸ਼ਨ ਸਕੀਮ 'ਤੇ ਸਰਕਾਰ ਨੂੰ ਘੇਰਿਆ

ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਨਾ ਹੋਣ ਅਤੇ ਉਨ੍ਹਾਂ ਨੂੰ ਘੱਟ ਕੀਮਤਾਂ 'ਤੇ ਆਪਣੀ ਫ਼ਸਲ ਵੇਚਣ ਲਈ ਮਜਬੂਰ ਹੋਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਕਾਰਨ ਕਿਸਾਨਾਂ ਨੂੰ ਪ੍ਰਤੀ ਏਕੜ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਉੱਥੇ ਹੀ ਪੁਰਾਣੀ ਪੈਨਸ਼ਨ ਸਕੀਮ (OPS) ਅਤੇ ਸਰਕਾਰੀ ਮੁਲਾਜ਼ਮਾਂ ਦੇ ਡੀਏ (DA) ਦੀ ਅਦਾਇਗੀ ਨੂੰ ਲੈ ਕੇ ਅਕਾਲੀ ਆਗੂਆਂ ਨੇ ਕਿਹਾ ਕਿ ਕੈਬਨਿਟ ਦੀ ਮਨਜ਼ੂਰੀ ਦੇ ਬਾਵਜੂਦ ਸਰਕਾਰ ਅੱਜ ਤੱਕ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ।

ਅਦਾਲਤ ਵੱਲੋਂ ਮੁੱਖ ਸਕੱਤਰ ਨੂੰ ਤਲਬ ਕੀਤੇ ਜਾਣ ਅਤੇ ਸਮਾਂ ਸੀਮਾ ਤੈਅ ਕੀਤੇ ਜਾਣ ਦੇ ਬਾਵਜੂਦ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਸੁਖਬੀਰ ਬਾਦਲ ਨੇ ਵੀ ਕਿਹਾ ਕਿ ਓਲਡ ਪੈਨਸ਼ਨ ਸਕੀਮ ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਅਤੇ ਜਾਇਜ਼ ਮੰਗ ਹੈ, ਜਿਸ ਨੂੰ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ, DA ਨੂੰ ਲੈ ਕੇ ਚਿੱਠੀ ਜਾਰੀ, ਬਕਾਇਆਂ ਨੂੰ ਲੈ ਕੇ ਭੰਬਲਭੂਸੇ ਦੀ ਸਥਿਤੀ

ਅੰਮ੍ਰਿਤਸਰ ਦੇ ਪ੍ਰਸਿੱਧ ਦੱਖਣ ਕੈਫੇ ਦੇ ਵੜਾ ਪਾਵ 'ਚ ਨਿਕਲਿਆ ਕੀੜਾ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK