Mon, Jun 16, 2025
Whatsapp

CM Mann Challenge: ਸੁਖਬੀਰ ਸਿੰਘ ਬਾਦਲ ਨੇ ਵੀ ਕਬੂਲੀ ਸੀਐੱਮ ਭਗਵੰਤ ਮਾਨ ਦਾ ਚੈਲੇਂਜ, ਕਿਹਾ- ਮੈਨੂੰ ਮਨਜ਼ੂਰ ਹੈ ਚੈਲੇਂਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸਿਆਸੀ ਹਲਚਲ ਮਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਝਗੜੇ ਦੀ ਬਜਾਏ ਲਾਈਵ ਬਹਿਸ ਕਰਨ ਲਈ ਕਿਹਾ ਹੈ।

Reported by:  PTC News Desk  Edited by:  Aarti -- October 08th 2023 04:40 PM
CM Mann Challenge: ਸੁਖਬੀਰ ਸਿੰਘ ਬਾਦਲ ਨੇ ਵੀ ਕਬੂਲੀ ਸੀਐੱਮ ਭਗਵੰਤ ਮਾਨ ਦਾ ਚੈਲੇਂਜ, ਕਿਹਾ- ਮੈਨੂੰ ਮਨਜ਼ੂਰ ਹੈ ਚੈਲੇਂਜ

CM Mann Challenge: ਸੁਖਬੀਰ ਸਿੰਘ ਬਾਦਲ ਨੇ ਵੀ ਕਬੂਲੀ ਸੀਐੱਮ ਭਗਵੰਤ ਮਾਨ ਦਾ ਚੈਲੇਂਜ, ਕਿਹਾ- ਮੈਨੂੰ ਮਨਜ਼ੂਰ ਹੈ ਚੈਲੇਂਜ

    CM Bhagwant Mann Open Challenge: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸਿਆਸੀ ਹਲਚਲ ਮਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਝਗੜੇ ਦੀ ਬਜਾਏ ਲਾਈਵ ਬਹਿਸ ਕਰਨ ਲਈ ਕਿਹਾ ਹੈ। ਉਨ੍ਹਾਂ ਦੀ ਇਸ ਚੁਣੌਤੀ ਤੋਂ ਬਾਅਦ ਸਿਆਸੀ ਘਮਸਾਣ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੁਣੌਤੀ ਨੂੰ ਕਬੂਲ ਲਿਆ ਹੈ। 

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲਾਈਵ ਬਹਿਸ ਦੀ ਚੁਣੌਤੀ ਨੂੰ ਕਬੂਲਿਆ। ਉਨ੍ਹਾਂ ਨੇ ਟਵੀਟ ਜੋ ਕਿ ਹੁਣ ਐਕਸ ਦੇ ਨਾਂ ਨਾਲ ਜਾਣਿਆ ਜਾਂਦਾ ਹੈ ’ਤੇ ਕਿਹਾ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ।



    ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ 'ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ। ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈ। 


    ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਬਹਿਸ ਕਿਸੇ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ, ਕਿਸੇ ਅਜਿਹੀ ਸਾਂਝੀ ਥਾਂ ’ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਾਂ ਅਜਿਹੀ ਸ਼ਖਸੀਅਤ ਅਤੇ 4 ਸਿਆਸੀ ਪਾਰਟੀਆਂ ਦੀ ਸਹਿਮਤੀ ਨਾਲ ਹੋਣੀ ਚਾਹੀਦੀ ਹੈ।


    ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਸੀਂ ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਲਈ ਹਮੇਸ਼ਾ ਤਿਆਰ ਹਾਂ। ਜ਼ਰਾ ਇਹ ਦੱਸੋ ਕਿ ਪਾਣੀ ਦੇ ਮੁੱਦੇ 'ਤੇ ਉਨ੍ਹਾਂ ਨੇ ਸੁਪਰੀਮ ਕੋਰਟ 'ਚ ਗੋਡੇ ਕਿਉਂ ਟੇਕ ਦਿੱਤੇ?

    ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਕਿਹਾ ਕਿ ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ।


    ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ।

    ਇਹ ਵੀ ਪੜ੍ਹੋ: Ludhiana Bus Fire: ਲੁਧਿਆਣਾ 'ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, ਇੱਥੇ ਦੇਖੋ ਵੀਡੀਓ

- PTC NEWS

Top News view more...

Latest News view more...

PTC NETWORK