Fri, Aug 28, 2026
Whatsapp

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।

Reported by:  PTC News Desk  Edited by:  Amritpal Singh -- August 28th 2026 12:32 PM
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। 

ਸੁਖਬੀਰ ਸਿੰਘ ਬਾਦਲ ਬੀਤੇ ਦਿਨੀਂ ਨਾਂਦੇੜ ਵਿਖੇ ਇਕ ਵਿਅਕਤੀ ਵਲੋਂ ਹਮਲਾ ਕਰਕੇ ਜ਼ਖਮੀ ਕੀਤੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਲਵਾਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ। ਸੁਖਬੀਰ ਸਿੰਘ ਬਾਦਲ ਦੇ ਇਸ ਉਪਰੰਤ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਦੀ ਸਿਆਸੀ ਕਾਨਫ਼ਰੰਸ ਵਿਚ ਵੀ ਸ਼ਿਰਕਤ ਕਰਨ ਦੀ ਸੰਭਾਵਨਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK