Sat, Apr 20, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

Written by  KRISHAN KUMAR SHARMA -- April 03rd 2024 05:57 PM
ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

ਚੰਡੀਗੜ੍ਹ: ਸ਼ੋ੍ਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ 1 ਜੂਨ, 2024 ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ (Lok Sabha Election 2024) ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ (manifesto committee) ਦਾ ਐਲਾਨ ਕਰ ਦਿੱਤਾ। ਇਸ ਕਮੇਟੀ ਵਿੱਚ 15 ਮੈਂਬਰ ਸ਼ਾਮਲ ਹੋਣਗੇ ਅਤੇ 6 ਮੈਂਬਰ ਸਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਹੋਣਗੇ। ਕਮੇਟੀ ਦੇ ਚੇਅਰਮੈਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ ਹੋਣਗੇ ਅਤੇ ਡਾ. ਦਲਜੀਤ ਸਿੰਘ ਚੀਮਾ ਇਸ ਕਮੇਟੀ ਮੈਂਬਰ ਸਕੱਤਰ ਹੋਣਗੇ।

ਇਸ ਤੋਂ ਇਲਾਵਾ ਜਿਹਨਾਂ ਹੋਰ ਆਗੂਆਂ ਨੂੰ ਇਸ ਮੈਨੀਫੈਸਟੋ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਣੀਕੇ, ਅਨਿਲ ਜੋਸ਼ੀ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ, ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ।


d

ਇਸ ਦੇ ਨਾਲ ਹੀ 6 ਆਗੂਆਂ ਨੂੰ ਸ਼ਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਰਬਜੀਤ ਸਿੰਘ ਝਿੰਜਰ, ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਹਰਗੋਬਿੰਦ ਕੌਰ, ਪ੍ਰਧਾਨ ਇਸਤਰੀ ਅਕਾਲੀ ਦਲ, ਅਰਸ਼ਦੀਪ ਸਿੰਘ ਕਲੇਰ, ਮੁੱਖ ਬੁਲਾਰਾ ਅਤੇ ਪ੍ਰਧਾਨ ਲੀਗਲ ਵਿੰਗ, ਸ਼੍ਰੀਮਤੀ ਜਾਹਿਦਾ ਸੁਲੇਮਾਨ ਹਲਕਾ ਇੰਚਾਰਜ਼ ਮਲੇਰਕੋਟਲਾ, ਬੰਟੀ ਮਸੀਹ, ਸੀਨੀਅਰ ਕ੍ਰਿਸ਼ਚਨ ਆਗੂ ਅਤੇ ਅਮਨ ਸੁਪਾਰੀਵਿੰਡ, ਸੀਨੀਅਰ ਕ੍ਰਿਸ਼ਚਨ ਆਗੂ ਦੇ ਨਾਮ ਸ਼ਾਮਲ ਹਨ।

-

adv-img

Top News view more...

Latest News view more...