Sat, May 4, 2024
Whatsapp

ਸੁਖਬੀਰ ਸਿੰਘ ਬਾਦਲ ਵਲੋਂ SOI ਦੇ ਜਥੇਬੰਦਕ ਢਾਂਚੇ ਦਾ ਐਲਾਨ, ਵੇਖੋ ਸੂਚੀ ਕਿਹੜੇ ਆਗੂਆਂ ਨੂੰ ਮਿਲੀਆਂ ਜ਼ਿੰਮੇਵਾਰੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।

Written by  KRISHAN KUMAR SHARMA -- April 23rd 2024 07:03 PM
ਸੁਖਬੀਰ ਸਿੰਘ ਬਾਦਲ ਵਲੋਂ SOI ਦੇ ਜਥੇਬੰਦਕ ਢਾਂਚੇ ਦਾ ਐਲਾਨ, ਵੇਖੋ ਸੂਚੀ ਕਿਹੜੇ ਆਗੂਆਂ ਨੂੰ ਮਿਲੀਆਂ ਜ਼ਿੰਮੇਵਾਰੀਆਂ

ਸੁਖਬੀਰ ਸਿੰਘ ਬਾਦਲ ਵਲੋਂ SOI ਦੇ ਜਥੇਬੰਦਕ ਢਾਂਚੇ ਦਾ ਐਲਾਨ, ਵੇਖੋ ਸੂਚੀ ਕਿਹੜੇ ਆਗੂਆਂ ਨੂੰ ਮਿਲੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।

ਪਾਰਟੀ ਦੇ ਮੁੱਖ ਦਫਤਰ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਰਣਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਜਥੇਬੰਦਕ ਢਾਂਚੇ ਵਿੱਚ ਪਿਛਲੇ ਲੰਮੇ ਸਮੇ ਤੋਂ ਮਿਹਨਤ ਕਰ ਰਹੇ ਨੌਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ 5 ਜੋਨਾਂ ਵਿੱਚ ਵੰਡ ਕੇ ਜੋਨਲ ਪ੍ਰਧਾਨ ਬਣਾਏ ਗਏ ਹਨ। ਮਾਲਵੇ ਦਾ ਵੱਡਾ ਇਲਾਵਾ ਹੋਣ ਕਰਕੇ ਇਸ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ।


ਉਨ੍ਹਾਂ ਦੱਸਿਆ ਕਿ ਜਿਹੜੇ ਆਗੂਆਂ ਜੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ 'ਚ ਮਾਲਵਾ ਜੋਨ-1 ਦਾ ਪ੍ਰਧਾਨ ਜਸ਼ਨਪ੍ਰੀਤ ਸਿੰਘ ਔਲਖ ਨੂੰ ਬਣਾਇਆ ਗਿਆ ਹੈ, ਜਿਸ 'ਚ ਜ਼ਿਲ੍ਹਾ ਫਾਜਲਿਕਾ, ਫਿਰੋਜਪੁਰ, ਫਰੀਦਕੋਟ, ਸ਼੍ਰੀ  ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਨੂੰ ਸ਼ਾਮਲ ਕੀਤਾ ਗਿਆ ਹੈ। ਮਾਲਵਾ ਜੋਨ-2 ਦਾ ਪ੍ਰਧਾਨ ਮਨਪ੍ਰੀਤ ਸਿੰਘ ਮੰਨੂ ਨੂੰ ਬਣਾਇਆ ਗਿਆ ਹੈ, ਜਿਸ 'ਚ ਜ਼ਿਲ੍ਹਾ ਮੋਗਾ, ਜਗਰਾਉਂ ਪੁਲਿਸ ਜ਼ਿਲ੍ਹਾ, ਲੁਧਿਆਣਾ, ਮਲੇਰੋਕਟਲਾ ਅਤੇ ਪੁਲਿਸ ਜ਼ਿਲ੍ਹਾ ਖੰਨਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਲਵਾ ਜੋਨ-3 ਦਾ ਪ੍ਰਧਾਨ ਗੁਰਕੀਰਤ ਸਿੰਘ ਪਨਾਗ ਨੂੰ ਬਣਾਇਆ ਗਿਆ ਹੈ, ਜਿਸ 'ਚ ਜ਼ਿਲ੍ਹਾ ਰੋਪੜ, ਮੋਹਾਲੀ, ਫਹਿਤਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਮਾਝਾ ਜੋਨ ਦਾ ਪ੍ਰਧਾਨ ਅਮਨਪ੍ਰੀਤ ਸਿੰਘ ਹੈਰੀ ਨੂੰ ਅਤੇ ਦੋਆਬਾ ਜੋਨ ਦਾ ਪ੍ਰਧਾਨ ਸੁਖਜਿੰਦਰ ਸਿੰਘ ਔਜਲਾ ਨੂੰ ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ ਯੂ.ਟੀ ਜੋਨ ਦਾ ਪ੍ਰਧਾਨ ਹਰਮਨਦੀਪ ਸਿੰਘ ਰੰਧਾਵਾ ਨੂੰ ਬਣਾਇਆ ਗਿਆ ਹੈ। ਜ਼ਿਲ੍ਹਾਂ ਬਠਿੰਡਾ ਸ਼ਹਿਰੀ ਦਾ ਐਸ.ਓ.ਆਈ ਦਾ ਪ੍ਰਧਾਨ ਡਾਇਮੰਡ ਖੰਨਾ ਨੂੰ ਬਣਾਇਆ ਗਿਆ ਹੈ। ਇਸੇ ਤਰਾਂ ਬੀਬਾ ਸ਼ਰਿਸ਼ਟੀ ਜੈਨ, ਕਰਨਵੀਰ ਸਿੰਘ ਅਤੇ ਹਰਸ਼ਦੀਪ ਸਿੰਘ ਨੂੰ ਐੇਸ.ਓ.ਆਈ ਦੇ ਬੁਲਾਰੇ ਨਿਯੁਕਤ ਕੀਤਾ ਗਿਆ ਹੈ।

ਇਸਤੋਂ ਇਲਾਵਾ ਜਿਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ 'ਚ ਅਕੇਸ਼ਕਮਲਜੀਤ ਸਿੰਘ, ਗੁਰਨੂਰ ਸਿੰਘ ਕਾਂਡਾ,  ਜਤਿੰਦਰਪਾਲ ਸਿੰਘ ਜੇ.ਪੀ ਬਰਾੜ, ਸ਼ੰਮੀ ਕੰਗ, ਹਰਕਮਲ ਸਿੰਘ ਭੂਰੇਗਿੱਲ ਅਤੇ ਮਨਿੰਦਰਜੀਤ ਸਿੰਘ ਵੜੈਚ ਦੇ ਨਾਮ ਸ਼ਾਮਲ ਹਨ।

ਜਨਰਲ ਸਕੱਤਰਾਂ 'ਚ ਤਰਨਦੀਪ ਸਿੰਘ ਚੀਮਾ, ਗੁਰਸ਼ਾਨ ਸਿੰਘ ਧਾਲੀਵਾਲ, ਗੁਰਬਾਜ਼ ਸਿੰਘ ਬਾਠ, ਮਨਜੋਤ ਸਿੰਘ, ਅਨਮੋਲਦੀਪ  ਸਿੰਘ ਬਰਾੜ ਅਤੇ ਸਿਮਰਨਜੀਤ ਸਿੰਘ ਪਟਿਆਲਵੀ ਦੇ ਨਾਮ ਸ਼ਾਮਲ ਹਨ। ਜਦਕਿ ਮੀਤ ਪ੍ਰਧਾਨਾਂ 'ਚ ਕੁਲਦੀਪ ਸਿੰਘ, ਜਸ਼ਨਦੀਪ ਸਿੰਘ ਜਵੰਧਾ, ਸੁਖਬੀਰ ਸਿੰਘ ਅਤੇ ਜਸ਼ਨਦੀਪ ਸਿੰਘ ਸੰਧੂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

- PTC NEWS

Top News view more...

Latest News view more...