Phagwara News : ਸੁਖਬੀਰ ਸਿੰਘ ਬਾਦਲ ਨੇ ਫਗਵਾੜਾ 'ਚ ਬੀ.ਸੀ. ਵਿੰਗ ਸਮੇਤ ਤਿੰਨ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ
ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਫਗਵਾੜਾ ਫੇਰੀ ਦੌਰਾਨ ਬੀ.ਸੀ. ਵਿੰਗ ਸਮੇਤ ਤਿੰਨ ਯੂਥ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਨਵੇਂ ਥਾਪੇ ਗਏ ਪ੍ਰਧਾਨਾਂ 'ਚ ਰੋਹਿਤ ਪਾਲ ਨੂੰ ਬੀ.ਸੀ. ਵਿੰਗ ਫਗਵਾੜਾ ਦਾ ਯੂਥ ਪ੍ਰਧਾਨ, ਜਦਕਿ ਸੁਖਦੀਪ ਸਿੰਘ ਵਾਲੀਆ ਨੂੰ ਜੋਨ 2 ਸਰਕਲ ਸੁਖਚੈਨ ਨਗਰ ਅਤੇ ਰਵਨੀਤ ਸਿੰਘ ਭੰਮਰਾ ਨੂੰ ਜੋਨ 4 ਸਰਕਲ ਸਤਨਾਮਪੁਰਾ ਦਾ ਯੂਥ ਪ੍ਰਧਾਨ ਐਲਾਨਿਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਫਗਵਾੜਾ ਪੁੱਜਣ 'ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈਡ ਪੰਜਾਬ ਦੀ ਰਿਹਾਇਸ਼ ਤੇ ਸਮੂਹ ਸੀਨੀਅਰ ਲੀਡਰਸ਼ਿਪ ਨੇ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਨਵ ਨਿਯੁਕਤ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਅਗਲੀਆਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਪੰਥ ਅਤੇ ਪੰਜਾਬ ਦੇ ਹੱਕਾਂ ਦੇ ਪਹਿਰੇਦਾਰ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ ਦੀ ਸੱਤਾ ‘ਚ ਸ਼ਾਨਦਾਰ ਵਾਪਸੀ ਕਰਵਾਏਗੀ। ਇਸ ਦੌਰਾਨ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਰਾਜਿੰਦਰ ਸਿੰਘ ਚੰਦੀ ਨੇ ਯੂਥ ਪ੍ਰਧਾਨਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਸਮੂਹ ਯੂਥ ਪ੍ਰਧਾਨਾਂ ਨੂੰ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਦੇ ਨਾਲ ਜਾਣੂ ਕਰਵਾਉਂਦੇ ਹੋਏ ਪਾਰਟੀ ‘ਚ ਸ਼ਾਮਲ ਕਰਵਾਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਬਤੌਰ ਹਲਕਾ ਇੰਚਾਰਜ ਉਹ ਯੂਥ ਪ੍ਰਧਾਨਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।
ਰਣਜੀਤ ਸਿੰਘ ਖੁਰਾਣਾ ਨੇ ਦਾਅਵੇ ਨਾਲ ਕਿਹਾ ਕਿ ਪੰਜਾਬ ‘ਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਕਠਪੁਤਲੀ ਬਣ ਕੇ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦਾ ਭੱਠਾ ਬਿਠਾਉਣ ‘ਚ ਕੋਈ ਕਸਰ ਨਹੀਂ ਛੱਡੀ ਹੈ ਅਤੇ ਪੰਜਾਬ ਦੇ ਲੋਕ ਆਪ ਪਾਰਟੀ ਦੀ ‘ਕੰਮ ਕੱਖਾਂ ਦਾ ਤੇ ਪ੍ਰਚਾਰ ਲੱਖਾਂ ਦਾ’ ਵਾਲੀ ਨੀਤੀ ਤੋਂ ਭਲੀ-ਭਾਂਤਿ ਜਾਣੂ ਹੋ ਚੁੱਕੇ ਹਨ।
ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਵਾਲੀਆਂ, ਬੀਬੀ ਸਰਬਜੀਤ ਕੋਰ, ਬਲਜੀਤ ਸਿੰਘ ਵਾਲੀਆਂ, ਅਵਤਾਰ ਸਿੰਘ ਭੁੰਗਰਨੀ, ਗੁਰਦੀਪ ਸਿੰਘ ਖੇੜਾ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਪ੍ਰਿਤਪਾਲ ਸਿੰਘ ਮੰਗਾ, ਸੁਖਵਿੰਦਰ ਸਿੰਘ ਕੰਬੋਜ, ਸਤਵਿੰਦਰ ਸਿੰਘ ਘੁੱਮਣ, ਧਰਮਿੰਦਰ ਟੋਨੀ, ਸੁਖਬੀਰ ਸਿੰਘ ਕਿੰਨੜਾ, ਗੁਰਮੀਤ ਸਿੰਘ ਬਡਵਾਲ, ਕੁਲਵਿੰਦਰ ਸਿੰਘ ਕਿੰਦਾ, ਨਿਰਮਲ ਸਿੰਘ, ਸਰਬਜੀਤ ਸਿੰਘ ਮੰਡੇਰ, ਝਿਰਮਲ ਸਿੰਘ ਭਿੰਡਰ, ਹਰਜੋਤ ਸਿੰਘ ਪਾਹਵਾ, ਗੁਰਮੁਖ ਸਿੰਘ ਅਰੋੜਾ, ਗੁਰਬਖਸ ਸਿੰਘ ,ਪਰਮਿੰਦਰ ਸਿੰਘ ਜੰਡੂ, ਗੁਰਮੁਖ ਸਿੰਘ ਚਾਨਾ, ਸਿੰਗਾਰਾ ਸਿੰਘ , ਜਸਵਿੰਦਰ ਸਿੰਘ ਭਗਤਪੁਰਾ , ਗੁਰਜੀਤ ਸਿੰਘ ਵਿਰਦੀ, ਬਿੰਦਰ ਸਿੰਘ , ਗੁਰਸਿਮਰ ਸਿੰਘ, ਸਮੇਤ ਵੱਡੀ ਗਿਣਤੀ ‘ਚ ਅਕਾਲੀ ਵਰਕਰ ਤੇ ਸਮਰਥਕ ਹਾਜਰ ਸਨ।
- PTC NEWS