Thu, Aug 13, 2026
Whatsapp

ਸੁਖਬੀਰ ਸਿੰਘ ਬਾਦਲ 'ਤੇ ਹਮਲਾ ਮੰਦਭਾਗਾ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ : ਜਥੇਦਾਰ ਟੇਕ ਸਿੰਘ ਧਨੌਲਾ

Attack on Sukhbir Singh Badal : ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਕਿਹਾ ਕਿ ਜਦੋਂ ਕੋਈ ਵੀ ਸ਼ਰਧਾਲੂ ਨਿਮਰਤਾ, ਸਮਰਪਣ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਣ ਆਉਂਦਾ ਹੈ, ਤਾਂ ਅਜਿਹੇ ਪਾਵਨ ਅਸਥਾਨ ’ਤੇ ਉਸ ਉੱਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ।

Reported by:  PTC News Desk  Edited by:  KRISHAN KUMAR SHARMA -- August 13th 2026 04:46 PM
ਸੁਖਬੀਰ ਸਿੰਘ ਬਾਦਲ 'ਤੇ ਹਮਲਾ ਮੰਦਭਾਗਾ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ : ਜਥੇਦਾਰ ਟੇਕ ਸਿੰਘ ਧਨੌਲਾ

ਸੁਖਬੀਰ ਸਿੰਘ ਬਾਦਲ 'ਤੇ ਹਮਲਾ ਮੰਦਭਾਗਾ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ : ਜਥੇਦਾਰ ਟੇਕ ਸਿੰਘ ਧਨੌਲਾ

Attack on Sukhbir Singh Badal : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰੂ ਘਰ ਦਰਸ਼ਨ-ਦੀਦਾਰ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਇਸ ਘਟਨਾ ਨੂੰ ਅਤਿਅੰਤ ਦੁਖਦਾਈ, ਮੰਦਭਾਗਾ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਕਰਾਰ ਦਿੱਤਾ ਹੈ।

ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਕਿਹਾ ਕਿ ਜਦੋਂ ਕੋਈ ਵੀ ਸ਼ਰਧਾਲੂ ਨਿਮਰਤਾ, ਸਮਰਪਣ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਣ ਆਉਂਦਾ ਹੈ, ਤਾਂ ਅਜਿਹੇ ਪਾਵਨ ਅਸਥਾਨ ’ਤੇ ਉਸ ਉੱਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਗੁਰੂ ਧਾਮ ਹਰ ਗੁਰਸਿੱਖ ਅਤੇ ਸ਼ਰਧਾਲੂ ਲਈ ਆਤਮਿਕ ਸ਼ਾਂਤੀ ਤੇ ਆਸਥਾ ਦਾ ਮੁਕੱਦਸ ਕੇਂਦਰ ਹਨ। ਕਿਸੇ ਵੀ ਵਿਅਕਤੀ ਵੱਲੋਂ ਪਵਿੱਤਰ ਅਸਥਾਨ 'ਤੇ ਅਜਿਹੀ ਹਿੰਸਕ ਹਰਕਤ ਕਰਨਾ ਗੁਰਦੁਆਰਾ ਸਾਹਿਬ ਦੀ ਮਾਨ-ਮਰਯਾਦਾ ਅਤੇ ਪਵਿੱਤਰਤਾ ਦੀ ਸਿੱਧੀ ਤੌਹੀਨ ਹੈ।"

ਇਹ ਵੀ ਪੜ੍ਹੋ...

OMR ਸ਼ੀਟ 'ਚ ਛੇੜਛਾੜ ਨਾਲ 520 ਤੋਂ 85 ਅੰਕਾਂ ਕਰਨ 'ਤੇ NEET-UG ਵਿਦਿਆਰਥਣ ਨੇ NTA ਨੂੰ ਹਾਈ ਕੋਰਟ 'ਚ ਘਸੀਟਿਆ

ਪਟਿਆਲਾ 'ਚ ਪਿਟਬੁਲ ਦਾ ਭਿਆਨਕ ਹਮਲਾ, ਮਕਾਨ ਦੇਖਣ ਆਏ ਪਤੀ-ਪਤਨੀ ਨੂੰ ਬੁਰੇ ਤਰੀਕੇ ਨੋਚਿਆ, ਵੀਡੀਓ ਆਈ ਸਾਹਮਣੇ!

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋਣ ਆਏ ਸ਼ਰਧਾਲੂ ਨਾਲ ਅਜਿਹਾ ਵਿਵਹਾਰ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਂਦਾ ਹੈ। ਅਜਿਹੀਆਂ ਕਾਰਵਾਈਆਂ ਪੰਥਕ ਸ਼ਕਤੀ ਨੂੰ ਕਮਜ਼ੋਰ ਕਰਨ ਅਤੇ ਕੌਮ ਅੰਦਰ ਆਪਸੀ ਅਵਿਸ਼ਵਾਸ ਪੈਦਾ ਕਰਨ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਪ੍ਰਤੀਤ ਹੁੰਦੀਆਂ ਹਨ।

ਸਿੰਘ ਸਾਹਿਬ ਨੇ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਨਿਰਪੱਖ ਜਾਂਚ ਕੀਤੀ ਜਾਵੇ, ਤਾਂ ਜੋ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਪੰਥ-ਵਿਰੋਧੀ ਸ਼ਕਤੀਆਂ ਨੂੰ ਬੇਨਕਾਬ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਮੁੱਚੀ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦੀ ਮਰਯਾਦਾ ਤੇ ਸਤਿਕਾਰ ਬਣਾਏ ਰੱਖਣ ਲਈ ਇੱਕਜੁੱਟ ਰਹਿਣ।

ਇਹ ਵੀ ਪੜ੍ਹੋ... ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ; ਮਹਾਰਾਸ਼ਟਰ ਦੇ CM ਨੇ ਦਿੱਤੇ ਜਾਂਚ ਦੇ ਹੁਕਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK