Tue, Mar 10, 2026
Whatsapp

Khanna And Jagraon ਨੂੰ ਬਣਾਇਆ ਜਾਵੇਗਾ ਜ਼ਿਲ੍ਹਾ, ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਰੈਲੀ ’ਚ ਸੁਖਬੀਰ ਸਿੰਘ ਬਾਦਲ ਨੇ ਕੀਤੇ ਇਹ ਵੱਡੇ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖੰਨਾ 'ਚ ਵਿਸ਼ਾਲ ਰੈਲੀ ਕੀਤੀ ਗਈ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਇਸ ਸਮੇਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਰਾਜ ਚੱਲ ਰਿਹਾ ਹੈ।

Reported by:  PTC News Desk  Edited by:  Aarti -- March 10th 2026 03:40 PM
Khanna And Jagraon ਨੂੰ ਬਣਾਇਆ ਜਾਵੇਗਾ ਜ਼ਿਲ੍ਹਾ, ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਰੈਲੀ ’ਚ ਸੁਖਬੀਰ ਸਿੰਘ ਬਾਦਲ ਨੇ ਕੀਤੇ ਇਹ ਵੱਡੇ ਐਲਾਨ

Khanna And Jagraon ਨੂੰ ਬਣਾਇਆ ਜਾਵੇਗਾ ਜ਼ਿਲ੍ਹਾ, ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਰੈਲੀ ’ਚ ਸੁਖਬੀਰ ਸਿੰਘ ਬਾਦਲ ਨੇ ਕੀਤੇ ਇਹ ਵੱਡੇ ਐਲਾਨ

Sukhbir Singh Badal In Rally : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਦੀਆਂ ਤੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਰੈਲੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਦੀ ਦਾਣਾ ਮੰਡੀ ’ਚ ਕਰਵਾਈ ਗਈ। ਜਿੱਥੇ ਸੂਬੇ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਵਰਕਰ ਜੁਟੇ ਹਨ। ਸੂਬੇ ਦੇ 40 ਹਲਕਿਆਂ ’ਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾਣਗੀਆਂ।  

ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕਦੀ ਹੈ। ਰਾਜਸਭਾ ਦੇ ਸਾਰੇ ਐਮਪੀ ਪੰਜਾਬ ਤੋਂ ਬਾਹਰ ਦੇ ਹਨ। ਇਸ ਸਮੇਂ ਪੰਜਾਬ ’ਚ ਗੈਂਗਸਟਰਾਂ ਅਤੇ ਨਸ਼ਾ ਵੇਚਣ ਵਾਲਿਆਂ ਦਾ ਰਾਜ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਸਰਕਾਰ ਦੇ ਸਮੇਂ ਹੋਇਆ। 


ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੂਬੇ ’ਚ ਡਰ ਦਾ ਮਾਹੌਲ ਖਤਮ ਕਰਨਾ ਬੇਹੱਦ ਜ਼ਰੂਰੀ ਹੈ। ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਗੈਂਗਸਟਰਾਂ ਖਿਲਾਫ ਕਾਨੂੰਨ ਬਣਾਇਆ ਜਾਵੇਗਾ ਅਤੇ 10 ਸਾਲ ਤੱਕ ਉਨ੍ਹਾਂ ਨੂੰ ਜਮਾਨਤ ਵੀ ਨਹੀੰ ਦਿੱਤੀ ਜਾਵੇਗੀ। ਨਾਲ ਹੀ ਗੈਂਗਸਟਰਾਂ ਦੀ ਜਾਇਦਾਦ ਨੂੰ ਜ਼ਬਤ ਵੀ ਕੀਤਾ ਜਾਵੇਗਾ। 

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਪਾਣੀ ਕਿਸੇ ਬਾਹਰੀ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਨਰਿਹਾਂ ਬਣਾ ਕੇ ਪੰਜਾਬ ਦਾ ਪਾਣੀ ਪੰਜਾਬ ’ਚ ਰੱਖਿਆ ਜਾਵੇਗਾ। ਸਰਕਾਰ ਬਣਨ ’ਤੇ ਨੀਲੇ ਕਾਰਡ ਮੁੜ ਤੋਂ ਬਣਾਏ ਜਾਣਗੇ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ 3100 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਸ਼ਗਨ ਸਕੀਮ ਰਾਹੀਂ ਕੁੜੀਆਂ ਨੂੰ 1 ਲੱਖ ਰੁਪਇਆ ਦਿੱਤਾ ਜਾਵੇਗਾ। ਨੌਜਵਾਨਾਂ ਨੂੰ ਰੋਜ਼ਗਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਲੋਨ ਵੀ ਦਿੱਤਾ ਜਾਵੇਗਾ। ਹਰ ਇੱਕ ਜ਼ਿਲ੍ਹੇ ’ਚ ਇੱਕ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ।  

ਇਹ ਵੀ ਪੜ੍ਹੋ : ਪੰਜਾਬ ’ਚ BJP ਨੂੰ ਵੱਡਾ ਝਟਕਾ; ਸਾਬਕਾ ਮੰਤਰੀ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

- PTC NEWS

Top News view more...

Latest News view more...

PTC NETWORK
PTC NETWORK