Sun, May 19, 2024
Whatsapp

ਇੱਕ ਤੋਂ ਬਾਅਦ ਇੱਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਦੇ ਇਕ ਤੇ ਕਦੇ ਦੂਜੀ ਦੂਜੀ ਆਧਾਰਿਤ ਪਾਰਟੀ ਦਾ ਤਜਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ ਹੈ ਅਤੇ ਸੰਘੀ ਖੁਦਮੁਖ਼ਤਿਆਰੀ ਸਮੇਤ ਇਸਦੇ ਸਾਰੇ ਮੁੱਖ ਮੁੱਦੇ ਪਿੱਛੇ ਰਹਿ ਗਏ ਹਨ।

Written by  KRISHAN KUMAR SHARMA -- May 05th 2024 06:57 PM
ਇੱਕ ਤੋਂ ਬਾਅਦ ਇੱਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ ਸਿੰਘ ਬਾਦਲ

ਇੱਕ ਤੋਂ ਬਾਅਦ ਇੱਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ ਸਿੰਘ ਬਾਦਲ

ਡੇਰਾਬੱਸੀ/ਜ਼ੀਰਕਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਦੇ ਇਕ ਤੇ ਕਦੇ ਦੂਜੀ ਦੂਜੀ ਆਧਾਰਿਤ ਪਾਰਟੀ ਦਾ ਤਜਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ ਹੈ ਅਤੇ ਸੰਘੀ ਖੁਦਮੁਖ਼ਤਿਆਰੀ ਸਮੇਤ ਇਸਦੇ ਸਾਰੇ ਮੁੱਖ ਮੁੱਦੇ ਪਿੱਛੇ ਰਹਿ ਗਏ ਹਨ ਅਤੇ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ’ਤੇ ਵਿਸ਼ਵਾਸ ਰੱਖਣ ਜੋ ਸੰਸਦ ਵਿਚ ਉਹਨਾਂ ਦੀ ਆਵਾਜ਼ ਬਣ ਕੇ ਗੂੰਜੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਹੱਕ ਵਿਚ ਇਸ ਵਿਧਾਨ ਸਭਾ ਹਲਕੇ ਵਿਚ ਕੱਢੀ ਪੰਜਾਬ ਬਚਾਓ ਯਾਤਰਾ ਦੌਰਾਨ ਕੀਤੀਆਂ। ਯਾਤਰਾ ਨੂੰ ਇਥੇ ਲਾਮਿਸਾਲ ਹੁੰਗਾਰਾ ਮਿਲਿਆ ਤੇ ਹਜ਼ਾਰਾਂ ਲੋਕ ਅਕਾਲੀ ਦਲ ਦੇ ਪ੍ਰਧਾਨ ਵਾਸਤੇ ਸੜਕਾਂ ’ਤੇ ਆ ਕੇ ਖੜ੍ਹੇ ਹੋ ਗਏ। ਸਰਦਾਰ ਸੁਖਬੀਰ ਸਿੰਘ ਬਾਦਲ ਦਾ ਵਾਰ-ਵਾਰ ਫੁੱਲਾਂ ਦੀ ਵਰਖਾ ਅਤੇ ਸਾਰੀਆਂ ਥਾਵਾਂ ’ਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਯਾਤਰਾ ਵਿਚ ਸ਼ਮੂਲੀਅਤ ਕੀਤੀ।


ਇਕ ਪੜਾਅ ’ਤੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਡੇ ਤਜ਼ਰਬੇ ਸਾਨੂੰ ਬਹੁਤ ਮਹਿੰਗੇ ਪਏ ਹਨ। ਪਹਿਲਾਂ ਕਾਂਗਰਸ ਨੇ ਕਰਜ਼ਾ ਮੁਆਫੀ, ਘਰ-ਘਰ ਨੌਕਰੀ ਤੇ 2500 ਰੁਪਏ ਬੇਰੋਜ਼ਗਾਰੀ ਭੱਤਾ ਦੇਣ ਦੇ ਝੂਠੇ ਵਾਅਦੇ ਕਰ ਕੇ ਤੁਹਾਨੂੰ ਗੁੰਮਰਾਹ ਕੀਤਾ ਪਰ ਕੀਤਾ ਕੱਖ ਵੀ ਨਹੀਂ। ਫਿਰ ਆਮ ਆਦਮੀ ਪਾਰਟੀ (ਆਪ) ਇਕ ਕਦਮ ਹੋਰ ਅੱਗੇ ਲੰਘ ਗਈ ਤੇ ਇਸਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਤੇ ਨਸ਼ੇ 10 ਦਿਨਾਂ ਵਿਚ ਖ਼ਤਮ ਕਰਨ ਦਾ ਵਾਅਦਾ ਕਰ ਕੇ ਤੁਹਾਨੂੰ ਗੁੰਮਰਾਹ ਕੀਤਾ। ਇਹ ਵਾਅਦੇ ਵੀ ਝੂਠੇ ਨਿਕਲੇ ਤੇ ਅੱਜ ਆਪ ਬੇਨਕਾਬ ਹੈ ਜਿਸਨੇ ਸੂਬੇ ਨੂੰ ਕੰਗਾਲ ਕਰ ਕੇ ਇਸਦੇ ਸਿਰ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ ਹੈ ਅਤੇ ਕਿਸਾਨਾਂ, ਅਨੁਸੂਚਿਤ ਜਾਤੀ, ਕਮਜ਼ੋਰ ਵਰਗਾਂ ਤੇ ਵਪਾਰ ਤੇ ਉਦਯੋਗ ਨਾਲ ਵਿਤਕਰਾ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬੀਆਂ ਦੀਆਂ ਆਸਾਂ ਪੂਰੀਆਂ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਵਾਸਤੇ ਸੰਘੀ ਖੁਦਮੁਖ਼ਤਿਆਰੀ ਪ੍ਰਤੀ ਵਚਨਬੱਧ ਹਾਂ। ਉਹਨਾਂ ਕਿਹਾ ਕਿ ਇਸੇ ਤਰੀਕੇ ਅਸੀਂ ਸਮਝਦੇ ਹਾਂ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ। ਅਜਿਹਾ ਨਹੀਂ ਹੋ ਰਿਹਾ ਤੇ ਇਸੇ ਕਾਰਣ ਅਸੀਂ ਆਪਣੇ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਇਕੱਲਿਆਂ ਚੋਣ ਲੜਨ ਦਾ ਫੈਸਲਾ ਕੀਤਾ। ਅਸੀਂ ਇਸ ਰਾਹ ’ਤੇ ਤੁਰਦੇ ਰਹਾਂਗੇ ਤੇ ਕਦੇ ਵੀ ਆਪਣੀ ਮੂਲ ਵਿਚਾਰਧਾਰਾ ਨਾਲ ਸਮਝੌਤਾ ਨਹੀਂ ਕਰਾਂਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਹਰੇਕ ਦਾ ਹੈ। ਦਿੱਲੀ ਆਧਾਰਿਤ ਪਾਰਟੀਆਂ ਵੱਲੋਂ ਧਰਮ ਤੇ ਜਾਤੀ ਦੇ ਨਾਂ ’ਤੇ ਕੀਤੀ ਜਾ ਰਹੀ ਵੰਡ ਪਾਊ ਰਾਜਨੀਤੀ ਇਥੇ ਕਦੇ ਵੀ ਸਫਲ ਨਹੀਂ ਹੋਵੇਗੀ। ਪੰਜਾਬੀਆਂ ਦਾ ਸੁਭਾਅ ਧਰਮ ਨਿਰਪੱਖ ਹੈ ਤੇ ਇਹ ਗੁਰੂ ਸਾਹਿਬਾਨ ਵੱਲੋਂ ਦਰਸਾਏ ’ਸਰਬੱਤ ਦੇ ਭਲੇ’ ਦੇ ਸਿਧਾਂਤ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਪੰਜਾਬੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰਨਗੇ ਤੇ ਦਿੱਲੀ ਆਧਾਰਿਤ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਦੇ ਪ੍ਰਤੀਨਿਧ ਹੀ ਸੰਸਦ ਵਿਚ ਪੰਜਾਬ ਲਈ ਤੁਹਾਡੀ ਆਵਾਜ਼ ਬਣ ਸਕਦੇ ਹਨ। ਕਿਉਂਕਿ ਅਕਾਲੀ ਦਲ ਲਈ ਸਿਰਫ ਤੇ ਸਿਰਫ ਪੰਜਾਬ ਤੇ ਪੰਜਾਬੀ ਅਹਿਮੀਅਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸੰਸਦ ਵਿਚ ਤੁਹਾਡੀ ਆਵਾਜ਼ ਬਣਾਂਗੇ ਤੇ ਯਕੀਨੀ ਬਣਾਵਾਂਗੇ ਕਿ ਇਹ ਸੁਣੀ ਜਾਵੇ।

- PTC NEWS

Top News view more...

Latest News view more...

LIVE CHANNELS
LIVE CHANNELS