ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਸਮੇਤ ਆਗੂਆਂ ਨੂੰ ਸੁਣਾਈ ਧਾਰਮਿਕ ਸਜ਼ਾ
Sri Akal Takht Sahib ਦਾ ਵੱਡਾ ਫ਼ੈਸਲਾ, Sukhbir Singh Badal ਸਣੇ ਆਗੂਆਂ ਨੂੰ ਲਾਈ ਗਈ ਧਾਰਮਿਕ ਸੇਵਾ
ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਸਮੇਤ ਸਮੂਹ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾ ਦਿੱਤੀ ਹੈ। ਸਿੰਘ ਸਾਹਿਬਾਨ ਨੇ ਬਾਗੀ ਧੜਿਆਂ ਨੂੰ ਵੀ ਤਾੜਨਾ ਕੀਤੀ ਹੈ ਅਤੇ ਸ੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਇਕਜੁਟ ਹੋ ਕੇ ਹੰਭਲਾ ਮਾਰਨ ਲਈ ਕਿਹਾ ਹੈ। ਸੁਣੋ ਸਿੰਘ ਸਾਹਿਬਾਨ ਦੇ ਫੈਸਲੇ ਦੇ ਪਹਿਲੂ...
ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦਾ ਅਹਿਮ ਫੈਸਲਾ
ਗਿਆਨੀ ਗੁਰਚਰਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਪਾਸੋਂ ਮਿਲੀਆਂ ਸਾਰੀਆਂ ਸਹੂਲਤਾਂ ਵਾਪਸ ਲੈਣ ਦਾ ਆਦੇਸ਼
ਗਿਆਨੀ ਗੁਰਮੁਖ ਸਿੰਘ ਨੂੰ ਮੁਆਫੀ ਮੰਗਣ ਤੱਕ ਅੰਮ੍ਰਿਤਸਰ ਤੋਂ ਬਾਹਰ ਤਬਦੀਲੀ ਕਰਨ ਦਾ ਆਦੇਸ਼
'ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ, ਕੋਈ ਸਿੱਖ ਉਸਨੂੰ ਮੂੰਹ ਨਾ ਲਗਾਵੇ'
ਸ੍ਰੀ ਅਕਾਲ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸੁਣਾਇਆ ਫੈਸਲਾ
ਕਿਹਾ-ਸ਼ਿਕਾਇਤ ਪਹੁੰਚਣ 'ਤੇ ਵੀ ਚਿੱਠੀ ਭੇਜੀ ਕਿ ਉਸ ਨੂੰ ਕੋਈ ਪਛਤਾਵਾ ਨਹੀਂ ਹੈ
ਅਕਾਲ ਤਖਤ ਵੱਲੋਂ ਵਿਦਵਾਨਾਂ ਦੀ ਮੀਟਿੰਗ ਬੁਲਾਉਣ 'ਤੇ ਬਹੁਤ ਤਕਲੀਫ ਹੋਈ ਅਤੇ ਬਿਆਨਬਾਜ਼ੀ ਕੀਤੀ
ਸ੍ਰੀ ਅਕਾਲ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸੁਣਾਇਆ ਅਹਿਮ ਫੈਸਲਾ
ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਆਗੂਆਂ ਨੂੰ ਲਾਈ ਧਾਰਮਿਕ ਸਜ਼ਾ
'3 ਦਸੰਬਰ ਨੂੰ 12 ਤੋਂ 1 ਵਜੇ ਤੱਕ ਬਾਥਰੂਮ ਸਾਫ਼ ਕਰਨਗੇ'
'ਫਿਰ ਇਸ਼ਨਾਨ ਕਰਕੇ ਲੰਗਰ ਘਰ 'ਚ ਬਰਤਨ ਮਾਂਜਣ ਦੀ ਲਗਾਈ ਸੇਵਾ'
'ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸੇਵਾਦਾਰਾਂ ਦੀ ਵਰਦੀ ਪਾ ਕੇ ਗਲ 'ਚ ਤਖਤੀ ਪਾ ਕੇ ਅਤੇ ਹੱਥ 'ਚ ਬਰਛਾ ਫੜ ਕੇ 2 ਦਿਨ ਬੈਠਣਗੇ'
ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ ਵਿਖੇ 2-2 ਦਿਨ 2 ਘੰਟੇ ਦੀ ਲਾਈ ਸੇਵਾ
ਸੁਖਬੀਰ ਸਿੰਘ ਬਾਦਲ ਦੀ ਸਜ਼ਾ 'ਤੇ ਫੈਸਲਾ ਕੁੱਝ ਹੀ ਮਿੰਟਾਂ 'ਚ...
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਗਲਤੀਆਂ ਲਈ ਅਸੀਂ ਸਾਰੇ ਦੋਸ਼ੀ - ਹੀਰਾ ਸਿੰਘ ਗਾਬੜੀਆ
ਅਸੀਂ ਮੌਜਾਂ ਮਾਣਦੇ ਰਹੇ ਪਰ ਅੱਜ ਮੁਨਕਰ ਹੋ ਰਹੇ--ਮਹੇਸਇੰਦਰ ਗਰੇਵਾਲ
ਅਸੀਂ ਸਾਰੇ ਗੁਨਾਹਗਾਰ ਹਾਂ - ਬਲਵਿੰਦਰ ਸਿੰਘ ਭੂੰਦੜ
ਅਸੀਂ ਡੇਰਾ ਮੁਖੀ ਨੂੰ ਮਾਫੀ ਦੀ ਵਿਰੋਧਤਾ ਨਹੀਂ ਕਰ ਸਕੇ, ਇਸ ਲਈ ਅਸੀਂ ਸਾਰੇ ਦੋਸ਼ੀ : ਬਿਕਰਮ ਸਿੰਘ ਮਜੀਠੀਆ
ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ - ਮੈਂ ਦੋਸ਼ੀ ਨਹੀਂ
ਜਨਮੇਜਾ ਸੇਖੋਂ ਨੇ ਕਿਹਾ - ਅਸੀਂ ਸ਼ਾਮਿਲ ਨਹੀਂ ਸੀ, ਪਰ ਕੈਬਨਿਟ ਦਾ ਹਿੱਸਾ ਹੋਣ ਕਰਕੇ ਅਸੀਂ ਸਾਰੇ ਹੀ ਸ਼ਾਮਿਲ ਸੀ, ਬੇਸ਼ੱਕ ਕੈਬਨਿਟ ਏਜੰਡਾ ਨਹੀਂ ਸੀ
ਗੁਲਜਾਰ ਰਣੀਕੇ ਨੇ ਕਿਹਾ- ਅਸੀਂ ਸਰਕਾਰ ਵਿੱਚ ਭਾਈਵਾਲ ਸੀ
ਸੁਖਬੀਰ ਸਿੰਘ ਬਾਦਲ ਸਮੇਤ ਤਲਬ ਕੀਤੇ ਗਏ ਸਮੂਹ ਆਗੂਆਂ ਨੇ ਆਪਣੇ ਗੁਨਾਹਾਂ ਬਾਰੇ ਸਪੱਸ਼ਟੀਕਰਨ ਦੇ ਦਿੱਤਾ ਹੈ, ਜਿਸ ਪਿੱਛੋਂ ਹੁਣ ਸਿੰਘ ਸਾਹਿਬਾਨ ਧਾਰਮਿਕ ਸਜ਼ਾ ਲਾਉਣ ਦੇ ਫੈਸਲੇ ''ਤੇ ਵਿਚਾਰ ਚਰਚਾ ਕਰ ਰਹੇ। ਹਨ, ਜੋ ਕੁੱਝ ਹੀ ਮਿੰਟਾਂ 'ਚ ਸੁਣਾਇਆ ਜਾਣਾ ਹੈ।
ਸੁਖਬੀਰ ਸਿੰਘ ਬਾਦਲ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਸੁਰਜੀਤ ਰੱਖੜਾ
ਸੁਖਦੇਵ ਸਿੰਘ ਢੀਂਡਸਾ
ਦਲਜੀਤ ਸਿੰਘ ਚੀਮਾ
ਪੱਤਰ ਤੁਸੀਂ ਲਿਖਿਆ ਖਿਮਾ ਜਾਚਨਾ ਵਾਲੇ? -- ਖਿਮਾ ਜਾਚਨਾ-ਅਖਬਾਰਾਂ ਵਿੱਚ ਵਿੱਚ ਪੜ੍ਹਿਆ
'ਸ਼੍ਰੋਮਣੀ ਅਕਾਲੀ ਦਲ ਸਰਕਾਰ ਦੌਰਾਨ ਹੋਈਆਂ ਕਈ ਭੁੱਲਾਂ'
ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਰਾਮ ਰਹੀਮ ਦੀ ਮਾਫੀ, ਗੁਰੂ ਦੀ ਗੋਲਕ ਦੀ ਦੁਰਵਰਤੋਂ ਸਮੇਤ 6 ਸਵਾਲਾਂ ਦੇ ਜਵਾਬ 'ਚ ਗੁਨਾਹਾਂ ਨੂੰ ਮੰਨਿਆ
ਸੁਖਬੀਰ ਸਿੰਘ ਬਾਦਲ 'ਤੇ ਸੁਣਾਇਆ ਜਾ ਰਿਹਾ ਫੈਸਲਾ
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੁਣਾ ਰਹੇ ਹਨ ਫੈਸਲਾ
ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਖਤਮ ਹੋ ਗਈ ਹੈ ਅਤੇ ਹੁਣ ਜਥੇਦਾਰ ਸਾਹਿਬ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਫੈਸਲਾ ਸੁਣਾਉਣਾ ਸ਼ੁਰੂ ਕਰ ਦਿੱਤਾ ਹੈ...
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਗ੍ਰੰਥੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ 'ਤੇ ਪਹੁੰਚੇ।
ਫ਼ੈਸਲੇ ਦੀ ਘੜੀ ਅੱਜ...ਸੁਖਬੀਰ ਸਿੰਘ ਬਾਦਲ ਨੂੰ ਕੁੱਝ ਦੇਰ 'ਚ ਹੋਵੇਗੀ ਧਾਰਮਿਕ ਸਜ਼ਾ ?
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਕਿ ‘ਵਾਹਿਗਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ, ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।’
''ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ ਪੰਥਕ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ। ਇਸ ਲਈ 2007 ਤੋਂ 2017 ਤੇ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਅੰਦਰ ਨਿਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮਾਫੀ ਨਹੀਂ ਮੰਗਦੇ, ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।''
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ 30 ਅਗਸਤ 2024 ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਕਈ ਗੁਨਾਹ ਕੀਤੇ ਜਾਣ ਦੇ ਇਲਜ਼ਾਮ ਲੱਗੇ ਸਨ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ਵਿੱਚ ਲਿਆ ਗਿਆ ਸੀ। ਇਸ ਪਿੱਛੋਂ ਅੱਜ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ 'ਤੇ ਫੈਸਲਾ ਆਉਣ ਦੀ ਸੰਭਾਵਨਾ ਹੈ।
ਇਕੱਤਰਤਾ ਕੁੱਝ ਹੀ ਸਮੇਂ ਵਿੱਚ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਲਗਭਗ ਸਾਰੇ ਆਗੂ ਪਹੁੰਚ ਰਹੇ ਹਨ। ਇਕੱਤਰਤਾ ਤੋਂ ਪਹਿਲਾ ਪੰਜ ਸਿੰਘ ਸਾਹਿਬਾਨ ਵੱਲੋਂ ਅਰਦਾਸ ਕੀਤੀ ਗਈ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਪਹੁੰਚ ਚੁੱਕੇ ਹਨ। ਇਸਤੋਂ ਇਲਾਵਾ ਬਾਗੀ ਧੜੇ ਦੇ ਆਗੂ ਵੀ ਪਹੁੰਚੇ ਹੋਏ ਹਨ।
ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਸੁਰਜੀਤ ਸਿੰਘ ਰੱਖੜਾ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਪਹੁੰਚ ਗਏ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ।

ਮੀਟਿੰਗ 'ਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਸੋਹਨ ਸਿੰਘ ਠੰਡਲ ਅਤੇ ਪਰਮਿੰਦਰ ਸਿੰਘ ਢੀਡਸਾ ਸਮੇਤ ਕਈ ਆਗੂ ਪਹੁੰਚ ਚੁੱਕੇ ਹਨ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਗ੍ਰੰਥੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਹੋਣਗੇ ਮੀਟਿੰਗ 'ਚ ਸ਼ਾਮਿਲ।
ਸੁਖਬੀਰ ਸਿੰਘ ਬਾਦਲ 'ਤੇ ਫੈਸਲਾ ਅੱਜ ਸੰਭਵ...
Sukhbir Singh Badal Update : ਪੰਜਾਬ 'ਚ ਇਸ ਸਮੇਂ ਸਭ ਤੋਂ ਵੱਧ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਭਖਿਆ ਹੋਇਆ ਹੈ। ਸਮੂਹ ਰਾਜਸੀ ਤੇ ਧਾਰਮਿਕ ਆਗੂਆਂ ਤੇ ਧਿਰਾਂ ਸਮੇਤ ਸਭ ਦੀਆਂ ਨਜ਼ਰਾਂ ਇਸ ਮਾਮਲੇ 'ਤੇ ਟਿਕੀਆਂ ਹੋਈਆਂ ਹਨ ਕਿ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਸ੍ਰੀ ਅਕਾਲ ਤਖਤ ਸਾਹਿਬ ਕੀ ਫੈਸਲਾ ਸੁਣਾਉਂਦਾ ਹੈ।
ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 1 ਵਜੇ ਦੇ ਲਗਭਗ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ 2017 ਤੱਕ ਕੈਬਿਨੇਟ ਦਾ ਹਿੱਸਾ ਰਹੇ ਸਿੱਖ ਮੰਤਰੀ ਵੀ ਤਲਬ ਕੀਤੇ ਗਏ ਹਨ। ਇਸਤੋਂ ਇਲਾਵਾ 2015 'ਚ SGPC ਦੀ ਅੰਤਰਿਮ ਕਮੇਟੀ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਸਮੂਹ ਮੈਂਬਰਾਂ ਨੂੰ ਸੱਦਿਆ ਮਾਮਲੇ 'ਚ ਸੱਦਿਆ ਗਿਆ ਹੈ।
ਜਾਣਕਾਰੀ ਅਨੁਸਾਰ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹਿਣਗੇ। ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਲਬ ਕੀਤੇ ਜਾਣ ਪਿੱਛੋਂ ਇਕੱਤਰਤਾ ਤੋਂ ਪਹਿਲਾਂ ਹੀ 3 ਸਾਬਕਾ ਜਥੇਦਾਰ ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ।
ਕਾਬਿਲੇਗੌਰ ਹੈ ਕਿ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਲਗਾਤਾਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਬੀਤੀ 18 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਚਿੱਠੀ ਲਿਖ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦ ਫੈਸਲਾ ਕਰਨ ਦੀ ਅਪੀਲ ਕੀਤੀ ਗਈ ਸੀ।
ਖਬਰ ਅਪਡੇਟ ਜਾਰੀ...
- PTC NEWS