Mon, May 25, 2026
Whatsapp

Punjab Asseambly Election : ਪੰਜਾਬ 'ਚ ਅਕਤੂਬਰ-ਨਵੰਬਰ ’ਚ ਹੋ ਸਕਦੀਆਂ ਨੇ ਵਿਧਾਨ ਸਭਾ ਚੋਣਾਂ ! ਸੁਖਬੀਰ ਸਿੰਘ ਬਾਦਲ ਦਾ ਵੱਡਾ ਦਾਅਵਾ

Punjab Asseambly Election : ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਸ ਸਾਲ ਅਕਤੂਬਰ-ਨਵੰਬਰ ਵਿੱਚ ਹੋ ਸਕਦੀਆਂ ਹਨ।

Reported by:  PTC News Desk  Edited by:  KRISHAN KUMAR SHARMA -- May 25th 2026 09:16 AM -- Updated: May 25th 2026 09:32 AM
Punjab Asseambly Election : ਪੰਜਾਬ 'ਚ ਅਕਤੂਬਰ-ਨਵੰਬਰ ’ਚ ਹੋ ਸਕਦੀਆਂ ਨੇ ਵਿਧਾਨ ਸਭਾ ਚੋਣਾਂ ! ਸੁਖਬੀਰ ਸਿੰਘ ਬਾਦਲ ਦਾ ਵੱਡਾ ਦਾਅਵਾ

Punjab Asseambly Election : ਪੰਜਾਬ 'ਚ ਅਕਤੂਬਰ-ਨਵੰਬਰ ’ਚ ਹੋ ਸਕਦੀਆਂ ਨੇ ਵਿਧਾਨ ਸਭਾ ਚੋਣਾਂ ! ਸੁਖਬੀਰ ਸਿੰਘ ਬਾਦਲ ਦਾ ਵੱਡਾ ਦਾਅਵਾ

Punjab Asseambly Election 2027 : ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਸ ਸਾਲ ਅਕਤੂਬਰ-ਨਵੰਬਰ ਵਿੱਚ ਹੋ ਸਕਦੀਆਂ ਹਨ।


ਸੁਖਬੀਰ ਸਿੰਘ ਬਾਦਲ ਨੇ ਇਹ ਦਾਅਵਾ ਲੰਘੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਨਵਾਂਗਾਓ ਵਿਖੇ ਪ੍ਰਚਾਰ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਿਰਫ਼ 4 ਮਹੀਨੇ ਰਹਿ ਗਏ ਹਨ ਅਤੇ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ 3 ਮਹੀਨੇ ਪਹਿਲਾਂ ਹੋ ਰਹੀਆਂ ਹਨ, ਕਿਉਂਕਿ ਪਹਿਲੀ ਜਨਵਰੀ ਤੋਂ ਦੇਸ਼ 'ਚ ਜਨਗਣਨਾ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ, ''ਭਾਰਤ ਸਰਕਾਰ ਦਾ ਫੈਸਲਾ ਹੈ ਕਿ ਜਦੋਂ ਜਨਗਣਨਾ ਸ਼ੁਰੂ ਹੋ ਜਾਵੇ ਤਾਂ ਫਿਰ ਚੋਣਾਂ ਨਹੀਂ ਹੁੰਦੀਆਂ, ਇਸ ਲਈ ਅਕਤੂਬਰ-ਨਵੰਬਰ ਵਿੱਚ ਐਤਕੀਂ ਵੋਟਾਂ ਪੈਣਗੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਚ 4 -5 ਮਹੀਨੇ ਰਹਿ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਇਸ ਬਿਆਨ ਤੋਂ ਬਾਅਦ ਪੰਜਾਬ 'ਚ ਸਿਆਸੀ ਮਾਹੌਲ ਭਖ ਗਿਆ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ 'ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਹੋ ਰਹੀਆਂ ਹਨ, ਜਿਸ ਲਈ 26 ਮਈ ਨੂੰ ਵੋਟਿੰਗ ਹੋਣੀ ਹੈ ਅਤੇ ਨਤੀਜੇ 29 ਮਈ ਨੂੰ ਐਲਾਨੇ ਜਾਣੇ ਹਨ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK