Thu, Feb 2, 2023
Whatsapp

ਸੁਖਬੀਰ ਸਿੰਘ ਬਾਦਲ ਨੇ ਦਰਸ਼ਨ ਸਿੰਘ ਧਾਲੀਵਾਲ ਨੂੰ ਮਿਲ ਪਰਵਾਸੀ ਭਾਰਤੀ ਐਵਾਰਡ ਮਿਲਣ 'ਤੇ ਦਿੱਤੀ ਵਧਾਈ

Written by  Jasmeet Singh -- January 14th 2023 08:27 PM -- Updated: January 14th 2023 08:38 PM
ਸੁਖਬੀਰ ਸਿੰਘ ਬਾਦਲ ਨੇ ਦਰਸ਼ਨ ਸਿੰਘ ਧਾਲੀਵਾਲ ਨੂੰ ਮਿਲ ਪਰਵਾਸੀ ਭਾਰਤੀ ਐਵਾਰਡ ਮਿਲਣ 'ਤੇ ਦਿੱਤੀ ਵਧਾਈ

ਸੁਖਬੀਰ ਸਿੰਘ ਬਾਦਲ ਨੇ ਦਰਸ਼ਨ ਸਿੰਘ ਧਾਲੀਵਾਲ ਨੂੰ ਮਿਲ ਪਰਵਾਸੀ ਭਾਰਤੀ ਐਵਾਰਡ ਮਿਲਣ 'ਤੇ ਦਿੱਤੀ ਵਧਾਈ

ਪਟਿਆਲਾ (ਰੱਖੜਾ), 14 ਜਨਵਰੀ (ਗਗਨਦੀਪ ਸਿੰਘ ਅਹੂਜਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਗ੍ਰਹਿ ਅਸਥਾਨ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਦੇਸ਼ ਦੇ ਰਾਸ਼ਟਰਪਤੀ ਵੱਲੋਂ ਐੱਨ.ਆਰ.ਆਈ ਦਰਸ਼ਨ ਸਿੰਘ ਧਾਲੀਵਾਲ ਨੂੰ ਪ੍ਰਵਾਸੀ ਭਾਰਤੀ ਐਵਾਰਡ ਦੇ ਨਾਲ ਸਨਮਾਨਤ ਕਰਨ ਤੋਂ ਬਾਅਦ ਜਿੱਥੇ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਉਥੇ ਹੀ ਇਹ ਐਵਾਰਡ ਹਾਸਲ ਕਰਨ ਤੋਂ ਬਾਅਦ ਪਟਿਆਲਾ ਵਿਖੇ ਪਹੁੰਚੇ ਦਰਸ਼ਨ ਸਿੰਘ ਧਾਲੀਵਾਲ ਅਤੇ ਸਮੂਹ ਰੱਖੜਾ ਪਰਿਵਾਰ ਦਾ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਅਤੇ ਵੱਖ-ਵੱਖ ਸਿੱਖ ਸੰਗਤਾਂ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਦਰਸ਼ਨ ਸਿੰਘ ਧਾਲੀਵਾਲ ਦਾ ਸਨਮਾਨ ਕਰਨ ਲਈ ਸੁਰਜੀਤ ਸਿੰਘ ਰੱਖੜਾ ਦੇ ਗ੍ਰਹਿ ਅਸਥਾਨ ਪੁਹੰਚੇ।


ਜਿੱਥੇ ਉਹਨਾਂ ਨੇ ਦਰਸ਼ਨ ਸਿੰਘ ਧਾਲੀਵਾਲ, ਸੁਰਜੀਤ ਰੱਖੜਾ ਅਤੇ ਚਰਨਜੀਤ ਰੱਖੜਾ ਨੂੰ ਇਹ ਮਾਣ ਮਿਲਣ 'ਤੇ ਵਧਾਈ ਦਿੱਤੀ। ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਹਲਕਾ ਮਲੋਟ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ, ਪਟਿਆਲਾ ਦੇ ਹਲਕਾ ਦਿਹਾਤੀ ਤੋਂ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਵੱਲੋਂ ਦਰਸ਼ਨ ਸਿੰਘ ਧਾਲੀਵਾਲ ਨੂੰ ਪ੍ਰਵਾਸੀ ਭਾਰਤੀ ਐਵਾਰਡ ਨਾਲ ਸਨਮਾਨਿਤ ਕਰਨਾ ਪੰਜਾਬ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ।  ਉਹਨਾਂ ਕਿਹਾ ਕਿ ਇਹ ਐਵਾਰਡ ਮਿਲਣ ਨਾਲ ਪੰਜਾਬ ਦਾ ਪੂਰੇ ਸੰਸਾਰ ਵਿੱਚ ਨਾਂ ਚਮਕਿਆ ਅਤੇ ਦਰਸ਼ਨ ਸਿੰਘ ਧਾਲੀਵਾਲ ਅਤੇ ਸਮੂਹ ਰੱਖੜਾ ਪਰਿਵਾਰ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੋਰਾਨ  ਦਰਸ਼ਨ ਸਿੰਘ ਧਾਲੀਵਾਲ ਅਤੇ ਸਮੂਹ ਰੱਖੜਾ ਪਰਿਵਾਰ ਵੱਲੋਂ ਲੰਗਰ ਦੀ ਸੇਵਾ ਨਿਭਾਈ ਗਈ ਸੀ ਪਰ ਜਦੋਂ ਦਰਸ਼ਨ ਸਿੰਘ ਧਾਲੀਵਾਲ ਆਪਣੇ ਪਰਵਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਦਿੱਲੀ ਉਤਰੇ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਪਸ ਭੇਜ ਦਿੱਤਾ ਗਿਆ। ਉਸ ਟਾਇਮ ਕੇਂਦਰ ਸਰਕਾਰ ਨੇ ਕੀਤੀ ਭੁੱਲ ਨੂੰ ਸੁਧਾਰਿਆ ਤੇ ਹੁਣ ਦਰਸ਼ਨ ਸਿੰਘ ਧਾਲੀਵਾਲ ਨੂੰ ਅਮਰੀਕਾ ਤੋਂ ਬੁਲਾ ਕੇ ਉਨ੍ਹਾਂ ਨੂੰ ਪ੍ਰਵਾਸੀ ਭਾਰਤੀ ਐਵਾਰਡ ਨਾਲ ਸਨਮਾਨਤ ਕੀਤਾ। ਜਿਸ ਲਈ ਉਹ ਕੇਂਦਰ ਸਰਕਾਰ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ।

- PTC NEWS

adv-img

Top News view more...

Latest News view more...