ਸੁਖਬੀਰ ਸਿੰਘ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ
Balwinder Singh Bhundar: ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲੈ ਲਿਆ ਹੈ। ਅਕਾਲੀ ਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
S Sukhbir Singh Badal has appointed Senior party leader S Balwinder Singh Bhundar as Working President of the party. pic.twitter.com/CVAqxn7xld — Dr Daljit S Cheema (@drcheemasad) August 29, 2024
ਦੱਸ ਦਈਏ ਕਿ ਕੱਲ੍ਹ ਅਕਾਲ ਤਖਤ ਸਾਹਿਬ ਉਤੇ ਸਿੰਘ ਸਹਿਬਾਨ ਦੀ ਇਕੱਤਰਤਾ ਹੈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਹੁਣ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
- PTC NEWS