adv-img
ਮੁੱਖ ਖਬਰਾਂ

ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਕੀਤੀ ਇਹ ਅਪੀਲ

By Pardeep Singh -- November 8th 2022 06:43 PM -- Updated: November 8th 2022 06:46 PM
ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਕੀਤੀ ਇਹ ਅਪੀਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੈਂਬਰਾਂ ਨੇ ਮੀਟਿੰਗ ਵਿੱਚ ਭਾਗ ਲਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਮੈਂਬਰਾਂ ਦਾ ਉਤਸ਼ਾਹ ਦੇਖਣ ਵਾਲਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਥ ਦੇ ਮੁੱਦੇ ਉੱਤੇ ਸਾਰੇ ਇੱਕਠੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਬੀਬੀ ਜਗੀਰ ਕੌਰ ਨੂੰ ਅਪੀਲ ਕਰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਬੀਬੀ ਜਗੀਰ ਕੌਰ ਦੀ  ਪਾਰਟੀ ਹੈ ਅਤੇ ਹਮੇਸ਼ਾ ਉਨ੍ਹਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਹੈ ਕਿ ਇਹ ਪੰਥ ਦੀ ਪਾਰਟੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਬੀਬੀ ਜਗੀਰ ਕੌਰ ਨੂੰ ਅਪੀਲ ਕਰਦਾ ਹਾਂ ਐਡਵੋਕੇਟ ਧਾਮੀ ਨੂੰ ਪ੍ਰਧਾਨ ਬਣਾਉ। 

ਉਨ੍ਹਾਂ ਨੇ ਕਿਹਾ ਹੈ ਕਿ ਏਜੰਸੀਆਂ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਕਬਾਲ ਸਿੰਘ ਲਾਲਪੁਰਾ  ਅਤੇ ਆਮ ਆਦਮੀ ਪਾਰਟੀ ਚੋਣ ਵਿੱਚ  ਪੂਰਾ ਜ਼ੋਰ ਲਗਾ ਰਹੀਆ ਂ ਹਨ।

ਇਹ ਵੀ ਪੜ੍ਹੋ: ਸ਼ਹਿਦ ਦੇ ਫਾਇਦਿਆਂ ਬਾਰੇ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

- PTC NEWS

adv-img
  • Share