Attari : ਪੰਜਾਬ ਬਚਾਓ ਰੈਲੀ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੇ ਐਲਾਨ, ਕਿਹਾ- ਬਾਰਡਰ ਨੇੜੇ ਇੰਡਸਟਰੀ ਲਗਾਉਣ ਵਾਲਿਆਂ ਨੂੰ ਮਿਲੇਗਾ ਸਪੈਸ਼ਲ ਪੈਕੇਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਅਟਾਰੀ ’ਚ ਚੌਥੀ ਪੰਜਾਬ ਬਚਾਓ ਰੈਲੀ ਕੀਤੀ ਗਈ। ਇਸ ਦੌਰਾਨ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਹੋਈ। ਇਸ ਦੌਰਾਨ ਮਾਝੇ ਸਣੇ ਸੂਬੇ ਭਰ ਦੀ ਲੀਡਰਸ਼ਿਪ ਰੈਲੀ ’ਚ ਮੌਜੂਦ ਰਹੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 40 ਹਲਕਿਆਂ ’ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਪਾਣੀ ਖੋਹ ਕੇ ਅੱਧਾ ਰਾਜਸਥਾਨ ਨੂੰ ਦਿੱਤਾ ਹੈ। ਦਿੱਲੀ ਵਾਲੀ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਘਰਾਂ ’ਤੇ ਦਿੱਲੀ ਵਾਲੀ ਪਾਰਟੀਆਂ ਨੇ ਕਬਜ਼ਾ ਕੀਤਾ। ਦੂਜੇ ਪਾਸੇ ਤਖਤ ਸ੍ਰੀ ਪਟਨਾ ਸਾਹਿਬ ’ਤੇ ਬਿਹਾਰ ਸਰਕਾਰ ਨੇ ਕਬਜ਼ਾ ਕੀਤਾ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੇ ਐਲਾਨ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਬਾਰਡਰ ਨੇੜੇ ਇੰਡਸਟਰੀ ਲਗਾਉਣ ਵਾਲਿਆਂ ਨੂੰ ਸਪੈਸ਼ਲ ਪੈਕੇਜ ਦਿੱਤਾ ਜਾਵੇਗਾ। ਜਿਸ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆ ਗਈ ਇੱਕ ਵੀ ਗੈਂਗਸਟਰ ਨਹੀਂ ਰਹਿਣ ਦਿੱਤਾ ਜਾਵੇਗਾ।
- PTC NEWS